01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਵਿਧਾਇਕ ਬਲਕਾਰ ਸਿੰਘ ਨੇ ਦੁਬਾਰਾ ਟਿਕਟ ਮਿਲਣ ’ਤੇ ਸ਼ੁਕਰਾਨੇ ਵਜੋਂ ਗੁਰਦੁਆਰਾ ਗੰਗਸਰ ਸਾਹਿਬ ਮੱਥਾ ਟੇਕਿਆ

ਕਰਤਾਰਪੁਰ, 31 ਅਕਤੂਬਰ (ਭਜਨ ਸਿੰਘ)-ਆਮ ਆਦਮੀ ਪਾਰਟੀ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਹਿਲੀ ਸੂਚੀ ਜਾਰੀ ਕਰਦਿਆਂ ਹਲਕਾ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਨੂੰ ਦੁਬਾਰਾ ਫਿਰ ਤੋਂ ਪਾਰਟੀ ਵਲੋਂ ਉਮੀਦਵਾਰ ਐਲਾਨੇ ਜਾਣ ਤੇ ਅੱਜ ਹਲਕਾ ਵਿਧਾਇਕ ਬਲਕਾਰ ਸਿੰਘ ਵਲੋਂ ਆਪਣੇ ਸਮਰਥਕਾਂ ਸਮੇਤ ਗੁਰਦੁਆਰਾ ਗੰਗਸਰ ਸਾਹਿਬ ਕਰਤਾਰਪੁਰ ਵਿਖੇ ਨਤਮਸਤਕ ਹੋਏ ਤੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ । ਉਨ੍ਹਾਂ ਇਸ ਮੌਕੇ ਆਖਿਆ ਕਿ ਪਾਰਟੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ , ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ,ਪਾਰਟੀ ਪ੍ਰਧਾਨ ਅਮਨ ਅਰੋੜਾ ਤੇ ਪਾਰਟੀ ਵਲੋਂ ਪ੍ਰਗਟਾਏ ਭਰੋਸੇ ਨੂੰ ਹਰ ਹਾਲ ਕਾਇਮ ਰੱਖਾਂਗਾ,ਕਰਤਾਰਪੁਰ ਹਲਕੇ ਦੇ ਰਹਿੰਦੇ ਵਿਕਾਸ ਕਾਰਜਾਂ ਤੇ ਲੋਕਾਂ ਦੇ ਹਰ ਦੁੱਖ ਸੁੱਖ ਵਿੱਚ ਸ਼ਾਮਿਲ ਹੋਵਾਂਗਾ ।

Ad Position 21
No active advertisement
ਅਜੀਤ ਡੈਸਕ 01-11-2026
ਕਰਤਾਰਪੁਰ, 31 ਅਕਤੂਬਰ (ਭਜਨ ਸਿੰਘ)-ਆਮ ਆਦਮੀ ਪਾਰਟੀ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਹਿਲੀ ਸੂਚੀ ਜਾਰੀ ਕਰਦਿਆਂ ਹਲਕਾ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਨੂੰ ਦੁਬਾਰਾ ਫਿਰ ਤੋਂ ਪਾਰਟੀ ਵਲੋਂ ਉਮੀਦਵਾਰ ਐਲਾਨੇ ਜਾਣ ਤੇ ਅੱਜ ਹਲਕਾ ਵਿਧਾਇਕ ਬਲਕਾਰ ਸਿੰਘ ਵਲੋਂ ਆਪਣੇ ਸਮਰਥਕਾਂ ਸਮੇਤ ਗੁਰਦੁਆਰਾ ਗੰਗਸਰ ਸਾਹਿਬ ਕਰਤਾਰਪੁਰ ਵਿਖੇ ਨਤਮਸਤਕ ਹੋਏ ਤੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ । ਉਨ੍ਹਾਂ ਇਸ ਮੌਕੇ ਆਖਿਆ ਕਿ ਪਾਰਟੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ , ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ,ਪਾਰਟੀ ਪ੍ਰਧਾਨ ਅਮਨ ਅਰੋੜਾ ਤੇ ਪਾਰਟੀ ਵਲੋਂ ਪ੍ਰਗਟਾਏ ਭਰੋਸੇ ਨੂੰ ਹਰ ਹਾਲ ਕਾਇਮ ਰੱਖਾਂਗਾ,ਕਰਤਾਰਪੁਰ ਹਲਕੇ ਦੇ ਰਹਿੰਦੇ ਵਿਕਾਸ ਕਾਰਜਾਂ ਤੇ ਲੋਕਾਂ ਦੇ ਹਰ ਦੁੱਖ ਸੁੱਖ ਵਿੱਚ ਸ਼ਾਮਿਲ ਹੋਵਾਂਗਾ । ਉਨ੍ਹਾਂ ਆਖਿਆ ਕਿ ਪਾਰਟੀ, ਪੰਜਾਬ ਸਰਕਾਰ ਤੇ ਵਿਧਾਇਕ ਬਲਕਾਰ ਸਿੰਘ ਵਲੋਂ ਪਿਛਲੇ 5 ਸਾਲਾਂ ਵਿੱਚ ਕੀਤੇ ਗਏ ਵਿਕਾਸ ਕਾਰਜਾਂ ਤੇ ਲੋਕਾਂ ਨਾਲ ਮੇਲ ਮਿਲਾਪ ਦੇ ਆਧਾਰ ਉੱਪਰ ਹਰ ਪਿੰਡ, ਮਹੁੱਲੇ ਤੇ ਵਾਰਡ ਵਿੱਚ ਵੋਟਰਾਂ, ਸਪੋਟਰਾ ਤੋਂ ਵੋਟ ਮੰਗਾਂਗਾ । ਉਨ੍ਹਾਂ ਇਤਿਹਾਸਕ ਸ਼ਹਿਰ ਹਲਕਾ ਕਰਤਾਰਪੁਰ ਦੇ ਸਮੂਹ ਵੋਟਰਾਂ ਸਪੋਟਰਾ ਦਾ ਵੀ ਹਰ ਸਮੇਂ ਸਾਥ ਦੇਣ ਲਈ ਧੰਨਵਾਦ ਕਰਦਿਆਂ ਆਖਿਆ ਕਿ ਹਲਕਾ ਕਰਤਾਰਪੁਰ ਵਾਸੀਆਂ ਵਲੋਂ ਮਿਲ ਰਹੇ ਪਿਆਰ ਸਦਕਾ ਹੀ ਅੱਜ ਫਿਰ ਪਾਰਟੀ ਵਲੋਂ ਉਨ੍ਹਾਂ ਨੂੰ ਟਿਕਟ ਦਿੱਤੀ ਗਈ ਹੈ । ਇਸ ਮੌਕੇ ਉਨ੍ਹਾਂ ਨਾਲ ਮੈਡਮ ਹਰਪ੍ਰੀਤ ਕੌਰ, ਚੇਅਰਮੈਨ ਗੁਰਪਾਲ ਸਿੰਘ ਮਾਗੇਂਕੀ, ਨਗਰ ਕੌਂਸਲ ਪ੍ਰਧਾਨ ਵਰੁਣ ਬਾਵਾ, ਸਰਪੰਚ ਹਰਜਿੰਦਰ ਸਿੰਘ ਰਾਜਾ, ਕੌਂਸਲਰ ਬਲਵਿੰਦਰ ਸਿੰਘ ਗੋਲਡੀ, ਕੌਂਸਲਰ ਪਤੀ ਜਸਵਿੰਦਰ ਸਿੰਘ ਬਬਲਾ, ਚੇਅਰਮੈਨ ਗਗਨ ਛਾਬੜਾ,ਕੌਂਸਲਰ ਜਤਿਨ ਸ਼ਰਮਾ,ਕੋਆਰਡੀਨੇਟਰ ਲੱਕੀ ਅਟਵਾਲ, ਕੌਂਸਲਰ ਮਨਜਿੰਦਰ ਕੌਰ,ਕੌਂਸਲਰ ਕੁਲਵਿੰਦਰ ਕੌਰ, ਕੌਂਸਲਰ ਰਾਜਵਿੰਦਰ ਕੌਰ, ਕੌਂਸਲਰ ਅਮਰਜੀਤ ਕੌਰ,ਪੰਡਤ ਅਵਧ ਕੁਮਾਰ,ਗੁਰਦਿਆਲ ਸਿੰਘ ਜੰਡੇ ਸਰਾਏ, ਬਲਾਕ ਸੰਮਤੀ ਮੈਂਬਰ ਜਸਵਿੰਦਰ ਸਿੰਘ ਲਾਡੀ, ਦਵਿੰਦਰ ਸਿੰਘ ਮੱਲੀ, ਸ਼ੇਰ ਸਿੰਘ ਨੰਦਰਾ, ਨੰਬਰਦਾਰ ਹਰਮਨਪ੍ਰੀਤ ਸਿੰਘ, ਨੰਬਰਦਾਰ ਬੀਰ ਚੰਦ ਸੁਰੀਲਾ, ਸਾਬਕਾ ਸਰਪੰਚ ਕਿੰਦਾ ਮੰਡ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਪ ਵਰਕਰ ਹਾਜ਼ਰ ਸਨ । 57- ਵਿਧਾਇਕ ਬਲਕਾਰ ਸਿੰਘ ਦੇ ਕਰਤਾਰਪੁਰ ਪੁੱਜਣ ’ਤੇ ਪਾਰਟੀ ਆਗੂ ਤੇ ਵਰਕਰ ਸਨਮਾਨ ਕਰਦੇ ਹੋਏ ਨਾਲ ਚੇਅਰਮੈਨ ਗੁਰਪਾਲ ਸਿੰਘ, ਸਰਪੰਚ ਹਰਜਿੰਦਰ ਸਿੰਘ ਤੇ ਪਾਰਟੀ ਵਰਕਰ । 58- ਪਾਰਟੀ ਵਲੋਂ ਦੂਸਰੀ ਵਾਰ ਕਰਤਾਰਪੁਰ ਤੋਂ ਉਮੀਦਵਾਰ ਬਣਾਏ ਜਾਣ ’ਤੇ ਵਿਧਾਇਕ ਬਲਕਾਰ ਸਿੰਘ ਤੇ ਮੈਡਮ ਹਰਪ੍ਰੀਤ ਕੌਰ ਪੁੱਜੇ ਵਰਕਰਾਂ ਦਾ ਧੰਨਵਾਦ ਕਰਦੇ ਹੋਏ । ਤਸਵੀਰਾਂ- ਧੀਰਪੁਰ
Ad Position 22
No active advertisement
ਪਿਛਲੀ ਖ਼ਬਰ ਏ.ਡੀ.ਸੀ.ਪੀ. ਹੈੱਡਕੁਆਰਟਰ ਸਣੇ ਸੇਵਾ-ਮੁਕਤ ਹੋਏ 9 ਪੁਲਿਸ ਅਫਸਰਾਂ ਨੂੰ ਦਿੱਤੀ ਗਈ ਨਿੱਘੀ ਵਿਦਾਇਗੀ ਅਗਲੀ ਖ਼ਬਰ ਪੁਲਿਸ ਨੇ ਕੰਮ ਰੁਕਵਾਇਆ, ਫਿਰ ਵੀ ਰਾਤ ਦੇ ਹਨੇਰੇ ’ਚ ਲੱਗਦਾ ਰਿਹਾ ਮੋਬਾਈਲ ਟਾਵਰ!
Ad Position 24