01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਸਰਦਾਰ ਦਰਬਾਰਾ ਸਿੰਘ ਮੈਮੋਰੀਅਲ ਸਕੂਲ ਮਲਸੀਆਂ ਵਿਖੇ ਬਲਾਕ ਪੱਧਰੀ ਸਾਇੰਸ ਡਰਾਮਾ ਪ੍ਰਤੀਯੋਗਿਤਾ ਕਰਵਾਈ

ਮਲਸੀਆਂ, 31 ਅਕਤੂਬਰ (ਸੁਖਦੀਪ ਸਿੰਘ)- ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.)

Ad Position 21
No active advertisement
ਅਜੀਤ ਡੈਸਕ 01-11-2026
ਮਲਸੀਆਂ, 31 ਅਕਤੂਬਰ (ਸੁਖਦੀਪ ਸਿੰਘ)- ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਜਲੰਧਰ ਡਾ. ਗੁਰਿੰਦਰਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਨੋਡਲ ਅਫ਼ਸਰ ਸ਼ਾਹਕੋਟ-2 ਪ੍ਰਿੰਸੀਪਲ ਹਰਪ੍ਰੀਤ ਸਿੰਘ ਸੋਂਧੀ ਦੀ ਅਗਵਾਈ ਅਤੇ ਸਕੂਲ ਇੰਚਾਰਜ ਲੈਕਚਰਾਰ ਰਾਜਵਿੰਦਰ ਕੌਰ ਦੀ ਦੇਖ-ਰੇਖ ਹੇਠ ਸਰਦਾਰ ਦਰਬਾਰਾ ਸਿੰਘ ਮੈਮੋਰੀਅਲ ਪੀ.ਐੱਮ. ਸ੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਲਸੀਆਂ ਵਿਖੇ ਬਲਾਕ ਪੱਧਰੀ ਸਾਇੰਸ ਡਰਾਮਾ ਪ੍ਰਤੀਯੋਗਿਤਾ ਕਰਵਾਈ ਗਈ, ਜਿਸ ਵਿੱਚ ਬਲਾਕ ਸ਼ਾਹਕੋਟ-2 ਅਧੀਨ ਵੱਖ-ਵੱਖ ਸਰਕਾਰੀ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਛੇਵੀਂ ਤੋਂ ਦੱਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਪ੍ਰਤੀਯੋਗਿਤਾ ਦੌਰਾਨ ਵਿਦਿਆਰਥੀਆਂ ਨੂੰ ਵਾਤਾਵਰਨ ਅਤੇ ਵਿਗਿਆਨ ਨਾਲ ਸਬੰਧਤ ਵੱਖ-ਵੱਖ ਮਹੱਤਵਪੂਰਨ ਵਿਸ਼ੇ ਦਿੱਤੇ ਗਏ। ਮੁਕਾਬਲੇ ਵਿੱਚ ਅਮਰਪ੍ਰੀਤ ਸਿੰਘ, ਮਨਿੰਦਰ ਕੌਰ ਅਤੇ ਗੁਰਿੰਦਰ ਕੌਰ ਧਾਲੀਵਾਲ ਨੇ ਜੱਜਾਂ ਦੀ ਭੂਮਿਕਾ ਨਿਭਾਈ, ਜਿੰਨ੍ਹਾਂ ਦੇ ਫੈਸਲੇ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਗਲ ਅੰਬੀਆਂ ਦੀ ਟੀਮ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ ਦੀ ਟੀਮ ਨੇ ਦੂਸਰਾ ਅਤੇ ਸਰਦਾਰ ਦਰਬਾਰਾ ਸਿੰਘ ਮੈਮੋਰੀਅਲ ਪੀ.ਐੱਮ. ਸ੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਲਸੀਆਂ ਦੀ ਟੀਮ ਤੀਸਰੇ ਸਥਾਨ ‘ਤੇ ਰਹੀਆਂ। ਬਲਾਕ ਨੋਡਲ ਅਫ਼ਸਰ ਪ੍ਰਿੰਸੀਪਲ ਹਰਪ੍ਰੀਤ ਸਿੰਘ ਸੋਧੀ ਨੇ ਜੇਤੂ ਟੀਮਾਂ ਦੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਗਾਈਡ ਅਧਿਆਪਕਾਂ ਪਰਮਿੰਦਰ ਕੌਰ, ਰੂਹੀ ਸੱਭਰਵਾਲ ਤੇ ਨੀਨਾ ਨੂੰ ਵਧਾਈ ਦਿੱਤੀ। ਉਨ੍ਹਾਂ ਜੇਤੂ ਟੀਮਾਂ ਦੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਲੈਕਚਰਾਰ ਨਰਿੰਦਰ ਕੁਮਾਰ, ਲੈਕਚਰਾਰ ਹਰਿੰਦਰਪਾਲ ਕੌਰ, ਬੋਹੜ ਸਿੰਘ, ਜਸਵਿੰਦਰ ਸਿੰਘ, ਰਾਜਨ ਸੱਭਰਵਾਲ ਸਮੇਤ ਵੱਖ-ਵੱਖ ਸਕੂਲਾਂ ਦੇ ਅਧਿਆਪਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਦਮਪੁਰ ਹਵਾਈ ਅੱਡੇ ’ਤੇ ਵਿਜੀਲੈਂਸ ਜਾਗਰੂਕਤਾ ਹਫ਼ਤਾ 2026 ਤਹਿਤ ਲੇਖ ਤੇ ਡਰਾਇੰਗ ਮੁਕਾਬਲਿਆਂ ਦੇ ਜੇਤੂਆਂ ਦਾ ਸਨਮਾਨ ਅਗਲੀ ਖ਼ਬਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਬ੍ਰਾਂਚ ਸ਼ਾਹਕੋਟ ਤੇ ਨਕੋਦਰ ਦੀ ਮੀਟਿੰਗ
Ad Position 24