01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਰਾਮਗੜ੍ਹੀਆ ਸਕੂਲ ਸ਼ਾਹਕੋਟ ’ਚ ਮਾਪੇ- ਅਧਿਆਪਕ ਐਸੋਸੀਏਸ਼ਨ ਦੀ ਹੋਈ ਮੀਟਿੰਗ

ਸ਼ਾਹਕੋਟ, 31 ਅਕਤੂਬਰ (ਦਲਜੀਤ ਸਿੰਘ ਸਚਦੇਵਾ)- ਰਾਮਗੜ੍ਹੀਆ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ਼ਾਹਕੋਟ ਵਿਖੇ ਮਾਪੇ-ਅਧਿਆਪਕ ਐਸੋਸੀਏਸ਼ਨ ਮੀਟਿੰਗ ਸਕੂਲ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਅਮਰੀਕ ਸਿੰਘ ਮਠਾੜੂ ਤੇ ਪੀ. ਟੀ.

Ad Position 21
No active advertisement
ਅਜੀਤ ਡੈਸਕ 01-11-2026
ਸ਼ਾਹਕੋਟ, 31 ਅਕਤੂਬਰ (ਦਲਜੀਤ ਸਿੰਘ ਸਚਦੇਵਾ)- ਰਾਮਗੜ੍ਹੀਆ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ਼ਾਹਕੋਟ ਵਿਖੇ ਮਾਪੇ-ਅਧਿਆਪਕ ਐਸੋਸੀਏਸ਼ਨ ਮੀਟਿੰਗ ਸਕੂਲ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਅਮਰੀਕ ਸਿੰਘ ਮਠਾੜੂ ਤੇ ਪੀ.ਟੀ.ਏ ਕਮੇਟੀ ਦੇ ਪ੍ਰਧਾਨ ਗੁਰਮੀਤ ਸਿੰਘ ਵਸੀਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਵਿੱਦਿਅਕ ਕਾਰਗੁਜ਼ਾਰੀ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਪਹਿਲੇ ਸਮੈਸਟਰ ਦੇ ਹੋਏ ਇਮਤਿਹਾਨਾਂ ਦੇ ਨਤੀਜਿਆਂ ਵਾਲੇ ਰਿਪੋਰਟ ਕਾਰਡ ਦਿਖਾਏ ਗਏ ਅਤੇ ਉਨ੍ਹਾਂ ਤੋਂ ਦਸਤਖ਼ਤ ਕਰਵਾਏ ਗਏ। ਇਸ ਦੇ ਨਾਲ ਹੀ ਅਧਿਆਪਕਾਂ ਵਲੋਂ ਮਾਪਿਆਂ ਨੂੰ ਆਪਣੇ ਬੱਚਿਆਂ ਦੀ ਪੜ੍ਹਾਈ, ਰੋਜ਼ਾਨਾ ਦੀਆਂ ਗਤੀਵਿਧੀਆਂ ਅਤੇ ਵਿੱਦਿਅਕ ਪ੍ਰਦਰਸ਼ਨ ਵੱਲ ਵਿਸ਼ੇਸ਼ ਧਿਆਨ ਦੇਣ ਲਈ ਪ੍ਰੇਰਿਤ ਕੀਤਾ ਗਿਆ। ਮਾਪਿਆਂ ਨੂੰ ਬੱਚਿਆਂ ਦੀ ਪੜ੍ਹਾਈ ਵਿਚ ਨਿਯਮਿਤ ਦਿਲਚਸਪੀ ਲੈਣ ਅਤੇ ਸਕੂਲ ਨਾਲ ਲਗਾਤਾਰ ਤਾਲਮੇਲ ਬਣਾਈ ਰੱਖਣ ਦੀ ਅਪੀਲ ਵੀ ਕੀਤੀ ਗਈ। ਮੀਟਿੰਗ ਦੌਰਾਨ ਮਾਪਿਆਂ ਨੇ ਸਕੂਲ ਦੀ ਬਿਹਤਰੀ ਅਤੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਆਪਸੀ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਖ਼ਜ਼ਾਨਚੀ ਤਰਲੋਕ ਸਿੰਘ ਰੂਪਰਾ, ਸਕੱਤਰ ਸੁਖਜੀਤ ਸਿੰਘ ਝੀਤਾ, ਡਾਇਰੈਕਟਰ ਮਨਜੀਤ ਸਿੰਘ, ਮੀਤ ਪ੍ਰਧਾਨ ਸੁਰਿੰਦਰ ਸਿੰਘ ਪਦਮ, ਹਰਜਿੰਦਰ ਸਿੰਘ ਜਿੰਦੀ, ਤੇਜ ਮੋਹਨ ਸਿੰਘ ਝੀਤਾ, ਸਤਵਿੰਦਰ ਕੌਰ, ਕੁਲਜੀਤ ਸਿੰਘ ਪਨੇਸਰ, ਰਸ਼ਪਾਲ ਸਿੰਘ ਰੂਪਰਾ, ਨਵਜੋਤ ਸਿੰਘ ਰੂਪਰਾ, ਬੂਟਾ ਸਿੰਘ ਕਲਸੀ ਐੱਮ.ਸੀ, ਜਤਿੰਦਰਪਾਲ ਸਿੰਘ ਬੱਲਾ ਸਾਬਕਾ ਐੱਮ.ਸੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਕੋਦਰ ਤੋਂ ਮੁੜ ਚੋਣ ਮੈਦਾਨ ’ਚ ਉਤਰਨਗੇ ਬੀਬੀ ਇੰਦਰਜੀਤ ਕੌਰ ਮਾਨ, ‘ਆਪ’ ਹਾਈਕਮਾਂਡ ਨੇ ਮੁੜ ਜਤਾਇਆ ਭਰੋਸਾ ਅਗਲੀ ਖ਼ਬਰ ਸੇਂਟ ਸੋਲਜਰ ਆਈ.ਟੀ.ਆਈ ’ਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਸੈਮੀਨਾਰ
Ad Position 24