ਨਕੋਦਰ ਤੋਂ ਮੁੜ ਚੋਣ ਮੈਦਾਨ ’ਚ ਉਤਰਨਗੇ ਬੀਬੀ ਇੰਦਰਜੀਤ ਕੌਰ ਮਾਨ, ‘ਆਪ’ ਹਾਈਕਮਾਂਡ ਨੇ ਮੁੜ ਜਤਾਇਆ ਭਰੋਸਾ
ਨਕੋਦਰ, 31 ਅਕਤੂਬਰ (ਗੁਰਵਿੰਦਰ ਸਿੰਘ) : ਆਗਾਮੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਹੁਣੇ ਤੋਂ ਹੀ ਸਿਆਸੀ ਬਿਸਾਤ ਵਿਛਾਉਣੀ ਸ਼ੁਰੂ ਕਰ ਦਿੱਤੀ ਹੈ। ਪਾਰਟੀ ਵੱਲੋਂ ਅੱਜ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਦਿਆਂ ਨਕੋਦਰ ਵਿਧਾਨ ਸਭਾ ਹਲਕੇ ਤੋਂ ਮੌਜੂਦਾ ਵਿਧਾਇਕ ਬੀਬੀ ਇੰਦਰਜੀਤ ਕੌਰ ਮਾਨ ਨੂੰ ਮੁੜ ਉਮੀਦਵਾਰ ਐਲਾਨਿਆ ਗਿਆ ਹੈ।
ਨਕੋਦਰ, 31 ਅਕਤੂਬਰ (ਗੁਰਵਿੰਦਰ ਸਿੰਘ) : ਆਗਾਮੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਹੁਣੇ ਤੋਂ ਹੀ ਸਿਆਸੀ ਬਿਸਾਤ ਵਿਛਾਉਣੀ ਸ਼ੁਰੂ ਕਰ ਦਿੱਤੀ ਹੈ। ਪਾਰਟੀ ਵੱਲੋਂ ਅੱਜ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਦਿਆਂ ਨਕੋਦਰ ਵਿਧਾਨ ਸਭਾ ਹਲਕੇ ਤੋਂ ਮੌਜੂਦਾ ਵਿਧਾਇਕ ਬੀਬੀ ਇੰਦਰਜੀਤ ਕੌਰ ਮਾਨ ਨੂੰ ਮੁੜ ਉਮੀਦਵਾਰ ਐਲਾਨਿਆ ਗਿਆ ਹੈ। ਇਸ ਐਲਾਨ ਨਾਲ ਨਕੋਦਰ ਹਲਕੇ ਵਿੱਚ ਪਿਛਲੇ ਕਾਫ਼ੀ ਸਮੇਂ ਤੋਂ ਚੱਲ ਰਹੀਆਂ ਸਿਆਸੀ ਚਰਚਾਵਾਂ ਅਤੇ ਕਿਆਸਅਰਾਈਆਂ ਨੂੰ ਵਿਰਾਮ ਲੱਗ ਗਿਆ ਹੈ। ਪਿਛਲੇ ਕਈ ਮਹੀਨਿਆਂ ਤੋਂ ਨਕੋਦਰ ਦੀ ਸਿਆਸਤ ਵਿੱਚ ਇਹ ਚਰਚਾ ਲਗਾਤਾਰ ਚੱਲ ਰਹੀ ਸੀ ਕਿ ਆਗਾਮੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਕਿਸੇ ਨਵੇਂ ਚਿਹਰੇ ਨੂੰ ਮੌਕਾ ਦੇ ਸਕਦੀ ਹੈ ਅਤੇ ਇੱਕ ਮਜ਼ਬੂਤ ਅਕਾਲੀ ਆਗੂ ਦੇ ਪਾਰਟੀ ਵਿੱਚ ਸ਼ਾਮਲ ਹੋ ਕੇ ਟਿਕਟ ਹਾਸਲ ਕਰਨ ਦੀਆਂ ਸੰਭਾਵਨਾਵਾਂ ਵੀ ਪ੍ਰਗਟਾਈਆ ਜਾ ਰਹੀਆਂ ਸਨ ਪਰ ਪਾਰਟੀ ਹਾਈਕਮਾਂਡ ਵੱਲੋਂ ਬੀਬੀ ਇੰਦਰਜੀਤ ਕੌਰ ਮਾਨ ਦੇ ਨਾਮ ’ਤੇ ਮੁੜ ਮੋਹਰ ਲਗਾ ਕੇ ਸਾਰੀਆਂ ਅਟਕਲਾਂ ’ਤੇ ਰੋਕ ਲਗਾ ਦਿੱਤੀ ਗਈ ਹੈ। ਭਾਵੇਂ ਅਜੇ ਚੋਣ ਜ਼ਾਬਤਾ ਲਾਗੂ ਹੋਣ ਵਿੱਚ ਸਮਾਂ ਬਾਕੀ ਹੈ ਅਤੇ ਚੋਣਾਂ ਦਾ ਰਸਮੀ ਬਿਗਲ ਵੀ ਨਹੀਂ ਵੱਜਿਆ, ਪਰ ਆਮ ਆਦਮੀ ਪਾਰਟੀ ਨੇ 40 ਉਮੀਦਵਾਰਾਂ ਦਾ ਐਲਾਨ ਕਰਕੇ ਸਿਆਸੀ ਮੈਦਾਨ ਵਿੱਚ ਪਹਿਲਕਦਮੀ ਕਰ ਦਿੱਤੀ ਹੈ। ਇਸ ਫੈਸਲੇ ਨੂੰ ਨਕੋਦਰ ਹਲਕੇ ਦੀ ਸਿਆਸਤ ਵਿੱਚ ਅਹਿਮ ਮੋੜ ਵਜੋਂ ਦੇਖਿਆ ਜਾ ਰਿਹਾ ਹੈ। ਉਮੀਦਵਾਰੀ ਦੇ ਐਲਾਨ ਤੋਂ ਬਾਅਦ ਬੀਬੀ ਇੰਦਰਜੀਤ ਕੌਰ ਮਾਨ ਦੇ ਨਿਵਾਸ ਸਥਾਨ ’ਤੇ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗ ਗਿਆ ਅਤੇ ਸਮਰਥਕਾਂ ਵਿੱਚ ਖੁਸ਼ੀ ਤੇ ਉਤਸ਼ਾਹ ਦਾ ਮਾਹੌਲ ਬਣ ਗਿਆ। ਹਾਈਕਮਾਂਡ ਦਾ ਕੀਤਾ ਧੰਨਵਾਦ ਮੁੜ ਉਮੀਦਵਾਰ ਐਲਾਨੇ ਜਾਣ ’ਤੇ ਬੀਬੀ ਇੰਦਰਜੀਤ ਕੌਰ ਮਾਨ ਨੇ ਆਮ ਆਦਮੀ ਪਾਰਟੀ ਦੀ ਕੌਮੀ ਅਤੇ ਸੂਬਾਈ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਉਨ੍ਹਾਂ ’ਤੇ ਮੁੜ ਵਿਸ਼ਵਾਸ ਜਤਾਇਆ ਹੈ, ਜਿਸ ਲਈ ਉਹ ਹਾਈਕਮਾਂਡ ਦੇ ਧੰਨਵਾਦੀ ਹਨ । ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਗਈ ਇਸ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ, ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ।