ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਸ਼੍ਰੀ ਦਸਮੇਸ਼ ਕਾਨਵੈਂਟ ਹਾਈ ਸਕੂਲ ਅੱਟੀ ਦੇ ਵਿਦਿਆਰਥੀ ਨੇ ਮਾਰੀਆਂ ਮੱਲਾਂ
ਗੁਰਾਇਆ, 31 ਅਕਤੂਬਰ (ਬਲਵਿੰਦਰ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਵਿੰਦਰ ਕੌਰ ਅਤੇ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਵੱਲੋਂ ਪ੍ਰਾਇਮਰੀ ਸਕੂਲ ਖੇਡਾਂ ਦੌਰਾਨ ਹਾਕੀ ਦੇ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਚ ਸ੍ਰੀ ਦਸ਼ਮੇਸ਼ ਕਾਨਵੈਂਟ ਹਾਈ ਸਕੂਲ ਅੱਟੀ ਦੇ ਖਿਡਾਰੀਆਂ ਨੇ ਆਪਣੀ ਖੇਡ ਦਾ ਲੋਹਾ ਮਨਾਇਆ।
ਗੁਰਾਇਆ, 31 ਅਕਤੂਬਰ (ਬਲਵਿੰਦਰ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਵਿੰਦਰ ਕੌਰ ਅਤੇ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਵੱਲੋਂ ਪ੍ਰਾਇਮਰੀ ਸਕੂਲ ਖੇਡਾਂ ਦੌਰਾਨ ਹਾਕੀ ਦੇ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਚ ਸ੍ਰੀ ਦਸ਼ਮੇਸ਼ ਕਾਨਵੈਂਟ ਹਾਈ ਸਕੂਲ ਅੱਟੀ ਦੇ ਖਿਡਾਰੀਆਂ ਨੇ ਆਪਣੀ ਖੇਡ ਦਾ ਲੋਹਾ ਮਨਾਇਆ। ਜਾਣਕਾਰੀ ਦਿੰਦੇ ਹੋਏ ਸਕੂਲ ਐਮਡੀ ਸੁਖਦੀਪ ਸਿੰਘ ਨੇ ਦੱਸਿਆ ਕਿ ਸਕੂਲ ਦੀ ਅੰਡਰ 11 ਲੜਕਿਆਂ ਅਤੇ ਲੜਕੀਆਂ ਦੀ ਟੀਮ ਰਾਊਂਡ ਗਲਾਸ ਏਕ ਨੂਰ ਅਕੈਡਮੀ ਤੇਹਿਗ ਦੇ ਸਹਿਯੋਗ ਨਾਲ ਕੌਮੀ ਖੇਡ ਹਾਕੀ ਦੀ ਤਿਆਰੀ ਕਰ ਰਹੀ ਹੈ। ਕੋਚ ਗੁਰਜੀਤ ਸਿੰਘ ਦੀ ਅਗਵਾਈ ਹੇਠ ਟੀਮ ਵੱਲੋਂ ਕੀਤੀ ਮਿਹਨਤ ਨੂੰ ਉਸ ਸਮੇਂ ਬੂਰ ਪਿਆ ਜਦੋਂ ਕੁਲ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਲੜਕਿਆਂ ਦੀ ਟੀਮ ਪਹਿਲੇ ਸਥਾਨ ਤੇ ਰਹੀ। ਸਕੂਲ ਦੀ ਲੜਕੀਆਂ ਦੀ ਟੀਮ ਜ਼ਿਲ੍ਹੇ ਚੋਂ ਦੂਸਰੇ ਸਥਾਨ ਤੇ ਰਹੀ। ਇਸ ਮੌਕੇ ਟੀਮ ਨੂੰ ਵਧਾਈ ਦਿੰਦੇ ਹੋਏ ਪ੍ਰਿੰਸੀਪਲ ਬਲਜਿੰਦਰ ਕੁਮਾਰ ਨੇ ਕਿਹਾ ਕਿ ਬੱਚਿਆਂ ਦੇ ਸਰਬ ਪੱਖੀ ਵਿਕਾਸ ਲਈ ਵਿਦਿਆ ਦੇ ਨਾਲ ਨਾਲ ਖੇਡਾਂ ਵੀ ਜ਼ਰੂਰੀ ਹਨ। ਜਿਸ ਦੇ ਲਈ ਮਾਪਿਆਂ ਦੇ ਸਹਿਯੋਗ ਨਾਲ ਸਕੂਲ ਲਗਾਤਾਰ ਹਾਕੀ ਅਤੇ ਬੈਡਮਿੰਟਨ ਦੀ ਕੋਚਿੰਗ ਦੇ ਰਿਹਾ ਹੈ। ਸੋ ਇਸ ਜਿੱਤ ਦਾ ਸਿਹਰਾ ਬੱਚਿਆਂ ਦੀ ਮਿਹਨਤ ਅਤੇ ਕੋਚ ਗੁਰਜੀਤ ਸਿੰਘ ਦੀ ਯੋਗ ਅਗਵਾਈ ਹੈ। ਇੱਕ ਸਾਦੇ ਸਮਾਗਮ ਦੌਰਾਨ ਇਹਨਾਂ ਖਿਡਾਰੀਆਂ ਨੂੰ ਮੈਡਲ ਦਿੱਤੇ ਗਏ। ਉਹਨਾਂ ਅੱਗੇ ਕਿਹਾ ਕਿ ਇਹਨਾਂ ਟੀਮਾਂ ਨੇ ਪਹਿਲਾਂ ਸੈਂਟਰ ਪੱਧਰ ਤੇ ਫੇਰ ਬਲਾਕ ਪੱਧਰ ’ਤੇ ਅਤੇ ਬਾਅਦ ਵਿੱਚ ਤਹਿਸੀਲ ਪੱਧਰ ਤੇ ਪਹਿਲਾ ਸਥਾਨ ਹਾਸਲ ਕੀਤਾ ਸੀ। ਹੁਣ ਇਹ ਦੋਵੇਂ ਟੀਮਾਂ ਤਹਿਸੀਲ ਫਿਲੌਰ ਦੀ ਅਗਵਾਈ ਕਰ ਰਹੀਆਂ ਸਨ। ਇਹਨਾਂ ਜਿੱਤਾਂ ਦੇ ਨਾਲ ਜਿੱਥੇ ਸਕੂਲ ਦਾ ਰੋਸ਼ਨ ਹੋਇਆ ਹੈ ਉੱਥੇ ਤਹਿਸੀਲ ਫਿਲੌਰ ਵੱਲੋਂ ਖੇਡ ਕੇ ਇਹਨਾਂ ਖਿਡਾਰੀਆਂ ਨੇ ਫਿਲੌਰ ਦਾ ਨਾਂ ਵੀ ਰੋਸ਼ਨ ਕੀਤਾ ਹੈ।ਇਸ ਮੌਕੇ ਸਕੂਲ ਪ੍ਰਬੰਧਕ ਚਰਨਜੀਤ ਸਿੰਘ, ਮੈਡਮ ਰਵਿੰਦਰਜੀਤ ਕੌਰ, ਮੈਡਮ ਗੁਰਜੀਤ ਕੌਰ, ਨਰਿੰਦਰ ਸਿੰਘ ਅਤੇ ਮੈਡਮ ਸੰਗੀਤਾ ਹਾਜ਼ਰ ਸਨ।