01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਸੰਤ ਬਾਬਾ ਪ੍ਰੀਤਮ ਦਾਸ ਚੈਰੀਟੇਬਲ ਹਸਪਤਾਲ ਬਾਬੇ ਜੌੜੇ ਰਾਏਪੁਰ ਰਸੂਲਪੁਰ ਵਿਖੇ ਅੱਖਾਂ ਦਾ ਮੁਫਤ ਚੈੱਕਅੱਪ ਤੇ ਆਪ੍ਰੇਸ਼ਨ ਕੈਂਪ ਲਗਾਇਆ

ਕਿਸ਼ਨਗੜ੍ਹ, 31 ਅਕਤੂਬਰ (ਹੁਸਨ ਲਾਲ)-ਸੰਤ ਬਾਬਾ ਪ੍ਰੀਤਮ ਦਾਸ ਜੀ ਮੈਮੋਰੀਅਲ ਚੈਰੀਟੇਬਲ ਹਸਪਤਾਲ ਪਿੰਡ ਰਾਏਪੁਰ ਰਸੂਲਪੁਰ ਵਿਖੇ ਡੇਰਾ ਸੰਤ ਬਾਬਾ ਪ੍ਰੀਤਮ ਦਾਸ ਜੀ ਬਾਬੇ ਜੌੜੇ ਦੇ ਮੌਜੂਦਾ ਗੱਦੀਨਸ਼ੀਨ ਸੰਤ ਬਾਬਾ ਨਿਰਮਲ ਦਾਸ ਜੀ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਪੰਜਾਬ ਦੀ ਸਰਪ੍ਰਸਤੀ ਹੇਠ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਅੱਖਾਂ ਦਾ ਵਿਸ਼ਾਲ ਮੁਫਤ ਕੈਂਪ ਸੁੱਚਾ ਸਿੰਘ ਬੇਗਲ ਅਤੇ ਸਮੂਹ ਬੇਗਲ ਪਰਿਵਾਰ ਯੂਕੇ ਵਾਲਿਆਂ ਦੇ ਸਹਿਯੋਗ ਨਾਲ ਲਗਾਇਆ ਗਿਆ। ਕੈਂਪ ਦਾ ਉਦਘਾਟਨ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਸੰਤ ਨਿਰਮਲ ਦਾਸ ਜੀ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਰਜਿ ਪੰਜਾਬ, ਭੈਣ ਸੰਤੋਸ਼ ਕੁਮਾਰੀ ਪ੍ਰਧਾਨ ਆਲ ਇੰਡੀਆ ਨਾਰੀ ਸ਼ਕਤੀ ਫਾਊਂਡੇਸ਼ਨ, ਡਾ.

Ad Position 21
No active advertisement
ਕੈਂਪ ਦੌਰਾਨ ਮਰੀਜ਼ਾਂ ਦਾ ਚੈੱਕਅੱਪ ਦੌਰਾਨ ਡਾਕਟਰਾਂ ਨਾਲ ਸੰਤ ਨਿਰਮਲ ਦਾਸ, ਵਿਧਾਇਕ ਬਲਕਾਰ ਸਿੰਘ, ਭੈਣ ਸੰਤੋਸ਼ ਕੁਮਾਰੀ ਤੇ ਹੋਰ। ਤਸਵੀਰ- ਹੁਸਨ ਲਾਲ 01-11-2026
ਕਿਸ਼ਨਗੜ੍ਹ, 31 ਅਕਤੂਬਰ (ਹੁਸਨ ਲਾਲ)-ਸੰਤ ਬਾਬਾ ਪ੍ਰੀਤਮ ਦਾਸ ਜੀ ਮੈਮੋਰੀਅਲ ਚੈਰੀਟੇਬਲ ਹਸਪਤਾਲ ਪਿੰਡ ਰਾਏਪੁਰ ਰਸੂਲਪੁਰ ਵਿਖੇ ਡੇਰਾ ਸੰਤ ਬਾਬਾ ਪ੍ਰੀਤਮ ਦਾਸ ਜੀ ਬਾਬੇ ਜੌੜੇ ਦੇ ਮੌਜੂਦਾ ਗੱਦੀਨਸ਼ੀਨ ਸੰਤ ਬਾਬਾ ਨਿਰਮਲ ਦਾਸ ਜੀ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਪੰਜਾਬ ਦੀ ਸਰਪ੍ਰਸਤੀ ਹੇਠ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਅੱਖਾਂ ਦਾ ਵਿਸ਼ਾਲ ਮੁਫਤ ਕੈਂਪ ਸੁੱਚਾ ਸਿੰਘ ਬੇਗਲ ਅਤੇ ਸਮੂਹ ਬੇਗਲ ਪਰਿਵਾਰ ਯੂਕੇ ਵਾਲਿਆਂ ਦੇ ਸਹਿਯੋਗ ਨਾਲ ਲਗਾਇਆ ਗਿਆ। ਕੈਂਪ ਦਾ ਉਦਘਾਟਨ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਸੰਤ ਨਿਰਮਲ ਦਾਸ ਜੀ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਰਜਿ ਪੰਜਾਬ, ਭੈਣ ਸੰਤੋਸ਼ ਕੁਮਾਰੀ ਪ੍ਰਧਾਨ ਆਲ ਇੰਡੀਆ ਨਾਰੀ ਸ਼ਕਤੀ ਫਾਊਂਡੇਸ਼ਨ, ਡਾ. ਜਸਵੰਤ ਸਿੰਘ ਸੋਹਲ ਯੂਕੇ, ਸੇਵਾ ਮੁਕਤ ਐੱਸਐੱਸਪੀ ਰਜਿੰਦਰ ਸਿੰਘ, ਅਵਤਾਰ ਸਿੰਘ ਕਰੀਮਪੁਰੀ ਬਸਪਾ ਪੰਜਾਬ ਪ੍ਰਧਾਨ, ਐਡਵੋਕੇਟ ਬਲਵਿੰਦਰ ਕੁਮਾਰ, ਓਲੰਪੀਅਨ ਸੁਰਿੰਦਰ ਸਿੰਘ ਸੋਢੀ ਬਲਵਿੰਦਰ ਕੁਮਾਰ ਆਦਿ ਵੱਲੋਂ ਸਾਂਝੇ ਤੌਰ ਤੇ ਰੀਬਨ ਕੱਟ ਕੇ ਕੀਤਾ ਗਿਆ। ਇਸ ਕੈਂਪ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੰਤ ਬਾਬਾ ਨਿਰਮਲ ਦਾਸ ਜੀ ਨੇ ਦੱਸਿਆ ਕਿ ਕੈਂਪ ਵਿਚ ਡਾ. ਮਨਦੀਪ ਸੂਦ , ਡਾ. ਅਮਨਦੀਪ ਔਜਲਾ, ਡਾ ਹਰਮਨ, ਡਾ. ਹਰੀਸ਼ ਚੰਦਰ ਆਦਿ ਡਾਕਟਰਾਂ ਦੀ ਮਾਹਿਰ ਟੀਮ ਵੱਲੋਂ ਕਰੀਬ 2000 ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ਜਿਸ ਵਿੱਚ 450 ਦੇ ਕਰੀਬ ਲੋੜਵੰਦਾਂ ਦੇ ਲੈਂਜ਼ ਅਤੇ ਅਪਰੇਸ਼ਨ ਕਰਵਾਉਣ ਵਾਲੇ ਮਰੀਜ਼ਾਂ ਦੀ ਚੋਣ ਕੀਤੀ ਗਈ ਅਤੇ 15 ਸੌ ਦੇ ਕਰੀਬ ਮਰੀਜ਼ਾਂ ਦੀ ਜਾਂਚ ਉਪਰੰਤ ਮੁਫਤ ਦਵਾਈਆਂ ਦਿੱਤੀਆਂ ਗਈਆਂ। ਇਸ ਮੌਕੇ ਤੇ ਸੰਬੋਧਨ ਕਰਦੇ ਹੋਏ ਸੰਤ ਬਾਬਾ ਨਿਰਮਲ ਦਾਸ ਜੀ ਨੇ ਬੇਗਲ ਪਰਿਵਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਦੇਸ਼ ਵਿੱਚ ਵਸਦੇ ਪਰਵਾਸੀ ਭਾਰਤੀਆਂ ਵੱਲੋਂ ਕਈ ਹਨੇਰੀਆਂ ਜ਼ਿੰਦਗੀਆਂ ਨੂੰ ਰੌਸ਼ਨ ਕਰਨ ਲਈ ਉਕਤ ਕੈਂਪ ਲਗਾ ਕੇ ਕੀਤੇ ਕਾਰਜ ਉੱਤਮ ਤੇ ਸ਼ਲਾਘਾਯੋਗ ਹਨ । ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਬਲਕਾਰ ਸਿੰਘ ਹਲਕਾ ਵਿਧਾਇਕ ,ਰਜਿੰਦਰ ਸਿੰਘ ਸੇਵਾ ਮੁਕਤ ਐੱਸਐੱਸਪੀ ਹਲਕਾ ਇੰਚਾਰਜ ਕਾਂਗਰਸ ਕਰਤਾਰਪੁਰ, ਅਵਤਾਰ ਸਿੰਘ ਕਰੀਮਪੁਰੀ ਬਸਪਾ ਪ੍ਰਧਾਨ ਪੰਜਾਬ, ਐਡਵੋਕੇਟ ਬਲਵਿੰਦਰ ਕੁਮਾਰ ਬਸਪਾ ਆਗੂ, ਓਲੰਪੀਅਨ ਸੁਰਿੰਦਰ ਸਿੰਘ ਸੋਢੀ, ਸਾਬਕਾ ਵਿਧਾਇਕ ਕੇ.ਡੀ ਭੰਡਾਰੀ, ਸਾਬਕਾ ਸਰਪੰਚ ਪ੍ਰਦੀਪ ਕੁਮਾਰ ਦੀਪਾ ਬੱਲਾਂ ਤੋ ਇਲਾਵਾ ਸੰਤ ਬਾਬਾ ਜਗੀਰ ਸਿੰਘ, ਸੁੱਚਾ ਸਿੰਘ ਬੇਗਲ, ਨੰਬਰਦਾਰ ਬੀਰ ਚੰਦ ਸੁਰੀਲਾ, ਸੇਵਾਮੁਕਤ ਮੈਨੇਜਰ ਰੇਸ਼ਮ ਸਿੰਘ ਭੱਟੀ, ਰਾਜਕੁਮਾਰ ਡੋਗਰ, ਡਾਇਰੈਕਟਰ ਸਲਿੰਦਰ ਸਿੰਘ, ਨਰਿੰਦਰ ਚੌਹਾਨ, ਗੁਰਪਾਲ ਸਿੰਘ ਪਾਲਾ ਚੇਅਰਮੈਨ ਮਾਰਕੀਟ ਕਮੇਟੀ ਜਲੰਧਰ, ਮੈਡਮ ਹਰਪ੍ਰੀਤ ਕੌਰ, ਵਨੀਤ ਧੀਰ ਮੇਅਰ ਜਲੰਧਰ, ਕਰਮਪਾਲ ਸਿੰਘ ਢਿੱਲੋਂ, ਸਾਂਈ ਮਧੂ ਸ਼ਾਹ, ਅਮਰਜੀਤ ਸਿੰਘ ਕੰਗ ਕਾਂਗਰਸ ਬਲਾਕ ਪ੍ਰਧਾਨ ਕਰਤਾਰਪੁਰ, ਬਲਵੀਰ ਸਿੰਘ ਬਿੱਲੂ ਸਿੰਘਾਪੁਰੀਆ, ਕੈਪਟਨ ਰੇਸ਼ਮ ਸਿੰਘ, ਪੁਰਸ਼ੋਤਮ ਅਹੀਰ, ਗਾਇਕ ਦਲਵਿੰਦਰ ਦਿਆਲਪੁਰੀ, ਗਾਇਕ ਪ੍ਰੀਆ ਬੰਗਾ, ਗਾਇਕ ਬਲਵਿੰਦਰ ਬਿੱਟੂ, ਪ੍ਰਿੰਸੀਪਲ ਪਰਮਜੀਤ ਜੱਸਲ, ਸਾਬੀ ਕਰਾੜੀ, ਸੁਰੇਸ਼ ਕਲੇਰ ਬੁਲੰਦਪੁਰ, ਇੰਦਰਜੀਤ ਸਿੰਘ , ਹਰਪ੍ਰੀਤ ਸਿੰਘ ਡਾਕਟਰ ਮਨਜੀਤ ਸਿੰਘ, ਸਰਪੰਚ ਬੀਬੀ ਕੁਲਵਿੰਦਰ ਕੌਰ, ਮਦਨ ਲਾਲ ਬਿੱਟੂ, ਵਿਜੇ ਕੁਮਾਰ ਨੰਗਲ, ਅਮਰਜੀਤ ਨਰ ਦੌਲਤਪੁਰ ਆਦਿ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਕੋਦਰ ਤੋਂ ਇੰਦਰਜੀਤ ਕੌਰ ਤੇ ਕਰਤਾਰਪੁਰ ਹਲਕੇ ਤੋਂ ਬਲਕਾਰ ਸਿੰਘ ਨੂੰ ਮੁੜ ਜਿੱਤ ਦਰਜ ਕਰਨ ਲਈ ਲਾਉਣਾ ਪਵੇਗਾ ਤਾਣ ਅਗਲੀ ਖ਼ਬਰ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ’ਤੇ ਕੇਂਦਰ ਦੀ ਤਰਜ਼ ’ਤੇ ਮੁਲਾਜ਼ਮਾਂ ਨੂੰ ਦਿੱਤਾ ਜਾਵੇਗਾ ਡੀ.ਏ.-ਮੁਨੀਸ਼ ਧੀਰ ਕੇਂ...
Ad Position 24