03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

–ਸਕੂਲ ਹੈਲਥ ਐਂਡ ਵੈਲਨੈੱਸ ਪ੍ਰੋਗਰਾਮ ਤਹਿਤ ਨਰਸਿੰਗ ਸਕੂਲ ਵਿਖੇ ਕਰਵਾਇਆ ਵਿਸ਼ੇਸ਼ ਟ੍ਰੇਨਿੰਗ ਸੈਸ਼ਨ

ਜਲੰਧਰ, 2 ਨਵੰਬਰ (ਜਤਿੰਦਰ ਪੰਮੀ)–ਸਿਹਤ ਵਿਭਾਗ ਵਲੋਂ ਸਕੂਲ ਹੈਲਥ ਐਂਡ ਵੈਲਨੈੱਸ ਪ੍ਰੋਗਰਾਮ ਤਹਿਤ ਸਰਕਾਰੀ ਸਕੂਲਾਂ ’ਚ ਵਿਦਿਆਰਥੀਆਂ ਨੂੰ ਸਿਹਤ ਤੇ ਸਫ਼ਾਈ ਸਬੰਧੀ ਜਾਗਰੂਕ ਕਰਨ ਲਈ ਕਰਵਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਤਹਿਤ ਸ਼ਹੀਦ ਬਾਬੂ ਲਾਭ ਸਿੰਘ ਯਾਦਗਾਰੀ ਨਰਸਿੰਗ ਸਕੂਲ ਸਿਵਲ ਹਸਪਤਾਲ ਵਿਖੇ ਆਰ. ਬੀ.

Ad Position 21
No active advertisement
ਅਜੀਤ ਡੈਸਕ 03-11-2026
ਜਲੰਧਰ, 2 ਨਵੰਬਰ (ਜਤਿੰਦਰ ਪੰਮੀ)–ਸਿਹਤ ਵਿਭਾਗ ਵਲੋਂ ਸਕੂਲ ਹੈਲਥ ਐਂਡ ਵੈਲਨੈੱਸ ਪ੍ਰੋਗਰਾਮ ਤਹਿਤ ਸਰਕਾਰੀ ਸਕੂਲਾਂ ’ਚ ਵਿਦਿਆਰਥੀਆਂ ਨੂੰ ਸਿਹਤ ਤੇ ਸਫ਼ਾਈ ਸਬੰਧੀ ਜਾਗਰੂਕ ਕਰਨ ਲਈ ਕਰਵਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਤਹਿਤ ਸ਼ਹੀਦ ਬਾਬੂ ਲਾਭ ਸਿੰਘ ਯਾਦਗਾਰੀ ਨਰਸਿੰਗ ਸਕੂਲ ਸਿਵਲ ਹਸਪਤਾਲ ਵਿਖੇ ਆਰ. ਬੀ. ਐੱਸ. ਕੇ. ਮੈਡੀਕਲ ਅਫ਼ਸਰਾਂ ਤੇ ਸਕੂਲ ਟੀਚਰਾਂ ਲਈ ਵਿਸ਼ੇਸ਼ ਟ੍ਰੇਨਿੰਗ ਸੈਸ਼ਨ ਕੀਤਾ ਗਿਆ। ਟ੍ਰੇਨਿੰਗ ਸੈਸ਼ਨ ਦੌਰਾਨ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸਿਮਰਨਜੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਿਹਤ ਵਿਭਾਗ ਤੇ ਸਿੱਖਿਆ ਵਿਭਾਗ ਦਾ ਇਹ ਸਾਂਝਾ ਉਪਰਾਲੇ ਰਾਹੀਂ ਸਕੂਲੀ ਵਿਦਿਆਰਥੀਆਂ ਤੱਕ ਸਿਹਤ ਅਤੇ ਸਫਾਈ ਪ੍ਰਤੀ ਜਾਗਰੂਕਤਾ ਵਧਾਉਣ ਵਿਚ ਸਹਾਇਕ ਸਾਬਿਤ ਹੋਵੇਗਾ ਅਤੇ ਵਿਦਿਆਰਥੀਆਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ, ਸਾਫ਼-ਸਫ਼ਾਈ ਰੱਖਣ ਤੇ ਚੰਗੀਆਂ ਆਦਤਾਂ ਅਪਣਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ। ਟ੍ਰੇਨਿੰਗ ਸੈਸ਼ਨ ਦੌਰਾਨ ਟ੍ਰੇਨਰ ਗੁਰਵਿੰਦਰ ਸਿੰਘ ਵਲੋਂ ਲਿੰਗ ਸਮਾਨਤਾ, ਭਾਵਨਾਤਮਕ ਤੰਦਰੁਸਤੀ ਤੇ ਮਾਨਸਿਕ ਸਿਹਤ ਵਿਸ਼ੇ ਤੇ ਟ੍ਰੇਨਰ ਅਨਮੋਲ ਰਤਨ ਵਲੋਂ ਸਕੂਲੀ ਸਿਹਤ ਅਤੇ ਤੰਦਰੁਸਤੀ ਪ੍ਰੋਗਰਾਮ ਵਿੱਚ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਦੀ ਰੋਕਥਾਮ ਅਤੇ ਪ੍ਰਬੰਧਨ ਵਿਸ਼ੇ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੌਕੇ ਜਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਗੁਰਦੀਪ ਸਿੰਘ, ਡਿਪਟੀ ਐੱਮ.ਈ.ਆਈ.ਓ. ਰਵਿੰਦਰ ਜੱਸਲ, ਏ. ਐੱਮ. ਓ. ਡਾ. ਦੇਵਰਾਜ, ਆਰ. ਬੀ. ਐੱਸ. ਕੇ. ਕੋਆਰਡੀਨੇਟਰ ਪਰਮਵੀਰ ਝੱਮਟ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੀ.ਟੀ. ਗਰੁੱਪ ਵਲੋਂ ਨਵੇਂ ਲੋਗੋ ਦਾ ਉਦਘਾਟਨ ਅਗਲੀ ਖ਼ਬਰ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਵਿਖੇ ਕਰਵਾਇਆ ‘ਪੰਜਾਬ ਦਿਵਸ’ ਨੂੰ ਸਮਰਪਿਤ ਕਵੀ ਦਰਬਾਰ
Ad Position 24