ਤਿੰਨ ਵਿਧਾਇਕਾਂ ਦੇ ਭਾਜਪਾ ’ਚ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਮਿਲੇਗੀ ਨਵੀਂ ਮਜ਼ਬੂਤੀ - ਢੱਲ , ਰੰਧਾਵਾ
ਚੁਗਿੱਟੀ/ਜੰਡੂਸਿੰਘਾ, 2 ਨਵੰਬਰ (ਨਰਿੰਦਰ ਲਾਗੂ) - ਤਿੰਨ ਵਿਧਾਇਕਾਂ ਕੁੰਵਰ ਵਿਜੇ ਪ੍ਰਤਾਪ ਸਿੰਘ, ਹਰਮੀਤ ਸਿੰਘ ਪਠਾਨਮਾਜਰਾ ਅਤੇ ਚੇਤਨ ਸਿੰਘ ਜੌੜਾਮਾਜਰਾ ਦੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਪੰਜਾਬ ’ਚ ਭਾਜਪਾ ਨੂੰ ਮਜ਼ਬੂਤੀ ਮਿਲੇਗੀ। ਇਹ ਪ੍ਰਗਟਾਵਾ ਸੀਨੀਅਰ ਭਾਜਪਾ ਆਗੂ ਦਿਨੇਸ਼ ਢੱਲ ਨੇ ਕੀਤਾ।
ਚੁਗਿੱਟੀ/ਜੰਡੂਸਿੰਘਾ, 2 ਨਵੰਬਰ (ਨਰਿੰਦਰ ਲਾਗੂ) - ਤਿੰਨ ਵਿਧਾਇਕਾਂ ਕੁੰਵਰ ਵਿਜੇ ਪ੍ਰਤਾਪ ਸਿੰਘ, ਹਰਮੀਤ ਸਿੰਘ ਪਠਾਨਮਾਜਰਾ ਅਤੇ ਚੇਤਨ ਸਿੰਘ ਜੌੜਾਮਾਜਰਾ ਦੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਪੰਜਾਬ ’ਚ ਭਾਜਪਾ ਨੂੰ ਮਜ਼ਬੂਤੀ ਮਿਲੇਗੀ। ਇਹ ਪ੍ਰਗਟਾਵਾ ਸੀਨੀਅਰ ਭਾਜਪਾ ਆਗੂ ਦਿਨੇਸ਼ ਢੱਲ ਨੇ ਕੀਤਾ। ਉਨ੍ਹਾਂ ਕਿਹਾ ਕਿ ਉਕਤ ਤਿੰਨ ਵਿਧਾਇਕਾਂ ਦਾ ਭਾਜਪਾ ’ਚ ਸ਼ਾਮਲ ਹੋਣਾ ਪਾਰਟੀ ਦੀ ਵਧਦੀ ਲੋਕਪ੍ਰਿਯਤਾ ਅਤੇ ਮਜ਼ਬੂਤ ਹੁੰਦੇ ਆਧਾਰ ਦਾ ਪ੍ਰਤੀਕ ਹੈ। ਉਨ੍ਹਾਂ ਨੇ ਕਿਹਾ ਕਿ ਫਿਲਹਾਲ ਤਾਂ ਇਹ ਸਿਰਫ਼ ਸ਼ੁਰੂਆਤ ਹੈ , ਆਉਣ ਵਾਲੇ ਸਮੇਂ ਵਿੱਚ ਭਾਜਪਾ ਹੋਰ ਬੁਲੰਦੀਆਂ ਨੂੰ ਛੂਹੇਗੀ। ਪੰਜਾਬ ਦੇ ਲੋਕਾਂ ਦਾ ਭਾਜਪਾ ਪ੍ਰਤੀ ਵਿਸ਼ਵਾਸ ਲਗਾਤਾਰ ਵਧ ਰਿਹਾ ਹੈ ਜਿਸਦੇ ਮੱਦੇਨਜ਼ਰ ਇਹ ਮੰਨਿਆ ਜਾ ਸਕਦਾ ਹੈ ਕਿ ਭਾਜਪਾ ਸੂਬੇ ਵਿੱਚ ਨਵੀਆਂ ਉਚਾਈਆਂ ਹਾਸਲ ਕਰੇਗੀ। ਇਸ ਮੌਕੇ ਭਾਜਪਾ ਦੇ ਸਰਗਰਮ ਆਗੂ ਕਿਰਨਦੀਪ ਸਿੰਘ ਰੰਧਾਵਾ ਲੰਮਾ ਪਿੰਡ ਨੇ ਆਖਿਆ ਕਿ ਤਿੰਨ ਵਿਧਾਇਕਾਂ ਦੇ ਪਾਰਟੀ ’ਚ ਸ਼ਾਮਲ ਹੋਣ ਨਾਲ ਭਾਜਪਾ ਦੀ ਤਾਕਤ ਵਿੱਚ ਵਾਧਾ ਹੋਵੇਗਾ ਅਤੇ ਪਾਰਟੀ ਨੂੰ ਆਉਣ ਵਾਲੇ ਸਮੇਂ ਇਸ ਪ੍ਰਾਪਤੀ ਦਾ ਵੱਡਾ ਲਾਭ ਮਿਲ ੇਗਾ। ਉਨ੍ਹਾਂ ਦਾਅਵਾ ਕਰਦਿਆਂ ਕਿਹਾ ਕਿ ਸੂਬੇ ਅੰਦਰ ਭਾਜਪਾ ਦੀ ਸਰਕਾਰ ਬਣਨ ਨਾਲ ਵਿਕਾਸ ਕਾਰਜਾਂ ਦੀ ਲੜੀ ਲੱਗ ਜਾਵੇਗੀ। ਇਸ ਮੌਕੇ ਉਨ੍ਹਾਂ ਨਾਲ ਹੈਪੀ ਸ਼ਰਮਾ, ਯੋਗੇਸ਼ ਸ਼ਰਮਾ, ਵਿੱਕੀ ਕੌਸ਼ਲ ਅਤੇ ਗੌਰਵ ਢੱਲ ਆਦਿ ਹਾਜ਼ਰ ਸਨ।