ਐੱਸ. ਜੀ. ਐੱਨ. ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਮਨਾਇਆ ਚੌਥੇ ਪਾਤਿਸ਼ਾਹ ਦਾ ਪ੍ਰਕਾਸ਼ ਪੁਰਬ
ਜਲੰਧਰ, 2 ਨਵੰਬਰ (ਐੱਮ. ਐੱਸ.
ਜਲੰਧਰ, 2 ਨਵੰਬਰ (ਐੱਮ. ਐੱਸ. ਲੋਹੀਆ)- ਐੱਸ. ਜੀ. ਐੱਨ. ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਜਲੰਧਰ ਵਲੋਂ ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਪ੍ਰੀਤ ਨਗਰ, ਸੋਡਲ ਰੋਡ, ਜਲੰਧਰ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਦੇ ਕੰਟਰੋਲਰ ਮੈਡਮ ਸ੍ਰੀਮਤੀ ਚਰਨਜੀਤ ਕੌਰ ਦੀ ਅਗਵਾਈ ਹੇਠ ਕਰਵਾਏ ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ, ਧਾਰਮਿਕ ਕਵਿਤਾਵਾਂ, ਗੀਤ ਤੇ ਗੁਰੂ ਸਾਹਿਬ ਦੇ ਜੀਵਨ ਤੇ ਇਤਿਹਾਸ ਨਾਲ ਸੰਬੰਧਿਤ ਜਾਣਕਾਰੀ ਬਹੁਤ ਹੀ ਸੁੰਦਰ ਤੇ ਭਾਵਪੂਰਵਕ ਢੰਗ ਨਾਲ ਪੇਸ਼ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਤੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਨਾਲ ਸੰਬੰਧਿਤ ਧਾਰਮਿਕ ਪ੍ਰਸ਼ਨ ਵੀ ਪੁੱਛੇ ਗਏ। ਸਹੀ ਉੱਤਰ ਦੇਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਕੇ ਉਨ੍ਹਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ ਗਈ।