04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਏਕਤਾ ਨਗਰ ਵਿਖੇ ਲੋਕਾਂ ਵਲੋਂ ਨਸ਼ਾ ਤਸਕਰਾਂ ਦਾ ਵਿਰੋਧ , ਲੋਕਾਂ ਦੇ ਹੱਕ ਵਿੱਚ ਪਹੁੰਚੇ ਕੌਂਸਲਰ ਮਨਮੋਹਨ ਸਿੰਘ ਰਾਜੂ ਸੀਨੀਅਰ ਪੁਲਿਸ ਅਧਿਕਾਰੀ ਪਹੁੰਚੇ ਮੌਕੇ ’ਤੇ

ਚੁਗਿੱਟੀ/ਜੰਡੂਸਿੰਘਾ, 3 ਨਵੰਬਰ (ਨਰਿੰਦਰ ਲਾਗੂ)- ਥਾਣਾ ਰਾਮਾ ਮੰਡੀ ਅਧੀਨ ਆਉਂਦੇ ਮੁਹੱਲਾ ਚੁਗਿੱਟੀ ਨਾਲ ਲੱਗਦੇ ਏਕਤਾ ਨਗਰ ਵਿਖੇ ਮੰਗਲਵਾਰ ਨੂੰ ਦੇਰ ਸ਼ਾਮ ਇਲਾਕਾ ਵਸਨੀਕਾਂ ਵਲੋਂ ਨਸ਼ਾ ਤਸਕਰਾਂ ਦਾ ਵਿਰੋਧ ਕੀਤਾ ਗਿਆ। ਇਸ ਸਬੰਧੀ ਲੋਕਾਂ ਵਲੋਂ ਬੁਲਾਏ ਜਾਣ ‘ਤੇ ਮੌਕੇ ਤੇ ਪਹੁੰਚੇ ਵਾਰਡ ਨੰਬਰ 20 ਦੇ ਕੌਂਸਲਰ ਮਨਮੋਹਨ ਸਿੰਘ ਰਾਜੂ ਵਲੋਂ ਸੀਨੀਅਰ ਪੁਲਿਸ ਅਧਿਕਾਰੀਆ ਦੇ ਧਿਆਨ ਵਿੱਚ ਇਸ ਮਾਮਲੇ ਨੂੰ ਲਿਆਂਦਾ ਗਿਆ।

Ad Position 21
No active advertisement
ਅਜੀਤ ਡੈਸਕ 04-11-2026
ਚੁਗਿੱਟੀ/ਜੰਡੂਸਿੰਘਾ, 3 ਨਵੰਬਰ (ਨਰਿੰਦਰ ਲਾਗੂ)- ਥਾਣਾ ਰਾਮਾ ਮੰਡੀ ਅਧੀਨ ਆਉਂਦੇ ਮੁਹੱਲਾ ਚੁਗਿੱਟੀ ਨਾਲ ਲੱਗਦੇ ਏਕਤਾ ਨਗਰ ਵਿਖੇ ਮੰਗਲਵਾਰ ਨੂੰ ਦੇਰ ਸ਼ਾਮ ਇਲਾਕਾ ਵਸਨੀਕਾਂ ਵਲੋਂ ਨਸ਼ਾ ਤਸਕਰਾਂ ਦਾ ਵਿਰੋਧ ਕੀਤਾ ਗਿਆ। ਇਸ ਸਬੰਧੀ ਲੋਕਾਂ ਵਲੋਂ ਬੁਲਾਏ ਜਾਣ ‘ਤੇ ਮੌਕੇ ਤੇ ਪਹੁੰਚੇ ਵਾਰਡ ਨੰਬਰ 20 ਦੇ ਕੌਂਸਲਰ ਮਨਮੋਹਨ ਸਿੰਘ ਰਾਜੂ ਵਲੋਂ ਸੀਨੀਅਰ ਪੁਲਿਸ ਅਧਿਕਾਰੀਆ ਦੇ ਧਿਆਨ ਵਿੱਚ ਇਸ ਮਾਮਲੇ ਨੂੰ ਲਿਆਂਦਾ ਗਿਆ। ਜਿਸ ‘ਤੇ ਏ.ਸੀ.ਪੀ.ਸੈਟਰਲ ਰਾਜੇਸ਼ ਠਾਕੁਰ, ਥਾਣਾ ਰਾਮਾ ਮੰਡੀ ਦੇ ਇੰਚਾਰਜ਼ ਸੁਰਿੰਦਰ ਕੰਬੋਜ ਸਮੇਤ ਪੁਲਿਸ ਪਾਰਟੀ ਮੌਕੇ ‘ਤੇ ਪਹੁੰਚੇ ਤੇ ਉਨ੍ਹਾਂ ਵਲੋਂ ਨਸ਼ਾ ਤਸਕਰਾਂ ਦਾ ਵਿਰੋਧ ਕਰ ਰਹੇ ਲੋਕਾਂ ਨਾਲ ਗੱਲਬਾਤ ਕੀਤੀ। ਕੌਂਸਲਰ ਮਨਮੋਹਨ ਸਿੰਘ ਰਾਜੂ ਨੇ ਦੱਸਿਆ ਕਿ ਉਕਤ ਮੁਹੱਲੇ ਦੇ ਲੋਕਾਂ ਦਾ ਦੋਸ਼ ਹੈ ਕਿ ਇਸ ਮੁਹੱਲੇ ਵਿੱਚ ਰਹਿੰਦੇ ਕੁਝ ਵਿਅਕਤੀਆਂ ਵਲੋਂ ਨਸ਼ੇ ਦਾ ਕਾਲਾ ਕਾਰੋਬਾਰ ਕੀਤਾ ਜਾਂਦਾ ਹੈ ਜਿਸ ਕਾਰਨ ਇਲਾਕੇ ਦੇ ਨੌਜਵਾਨਾਂ ‘ਤੇ ਬੁਰਾ ਅਸਰ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਥਾਨਕ ਲੋਕਾਂ ਦਾ ਇਹ ਵੀ ਕਹਿਣਾ ਹੈ ਕਿ ਇਥੋਂ ਨਸ਼ਾ ਖਰੀਦਣ ਲਈ ਲਾਗਲੇ ਖੇਤਰ ਦੇ ਲੋਕ ਵੀ ਆਉਂਦੇ ਹਨ। ਵਿਰੋਧ ਕਰ ਰਹੇ ਲੋਕਾਂ ਨੇ ਡਰ ਜ਼ਾਹਿਰ ਕਰਦਿਆਂ ਆਖਿਆ ਕਿ ਜੇਕਰ ਸਮਾਂ ਰਹਿੰਦੇ ਇਸ ਇਲਾਕੇ ਵਿੱਚ ਨਸ਼ਾ ਬੇਚਣ ਵਾਲਿਆਂ ‘ਤੇ ਪੁਲਿਸ ਵਲੋਂ ਸ਼ਿਕੰਜਾ ਨਾ ਕੱਸਿਆ ਗਿਆ ਤਾਂ ਇਸ ਇਲਾਕੇ ’ਚ ਨਸ਼ਾ ਧੜੱਲੇ ਨਾਲ ਵਿਕੇਗਾ ਜਿਸ ਨਾਲ ਹਜ਼ਾਰਾਂ ਨੌਜਵਾਨ ਨਸ਼ੇ ਦੀ ਦਲਦਲ ਵਿੱਚ ਫਸ ਜਾਣਗੇ। ਦੱਸਿਆ ਜਾ ਰਿਹਾ ਹੈ ਕਿ ਇਸ ਮੌਕੇ ਪੁਲਿਸ ਵਲੋਂ ਕੁਝ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ। ਉਧਰ ਕੌਂਸਲਰ ਮਨਮੋਹਨ ਸਿੰਘ ਰਾਜੂ ਨੇ ਲੋਕਾਂ ਦੇ ਇਸ ਹੰਭਲੇ ਦੀ ਸ਼ਾਲਾਘਾ ਕੀਤੀ ਗਈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੇ ਸਾਰੇ ਹਿੱਸਿਆਂ ਵਿੱਚ ਲੋਕਾਂ ਵਲੋਂ ਨਸ਼ਾ ਤਸਕਰਾਂ ਦੇ ਖ਼ਿਲਾਫ਼ ਅਵਾਜ਼ ਬੁਲੰਦ ਕੀਤੀ ਜਾਵੇ ਤਾਂ ਪੰਜਾਬ ਕੁਝ ਹੀ ਦਿਨਾਂ ਵਿੱਚ ਨਸ਼ਾ ਮੁਕਤ ਸੂਬਾ ਬਣ ਸਕਦਾ ਹੈ। ਇਸ ਮੌਕੇ ਪਵਨ ਕੁਮਾਰ, ਹਰੀਸ਼ ਹੈਪੀ, ਜਤਿੰਦਰ ਨਿੱਕਾ, ਸੰਜੀਵ ਕੁਮਾਰ, ਸ਼ਸ਼ੀ ਰਾਏ, ਸੁਨੀਲ ਕੁਮਾਰ ਸਮੇਤ ਬਹੁਤ ਸਾਰੇ ਹੋਰ ਮੁਹੱਲਾ ਨਿਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਰੇਲਵੇ ਕਰਮਚਾਰੀਆਂ ਵਲੋਂ ਚਿਹਰੇ ਦੀ ਪਛਾਣ ਰਾਹੀਂ ਜੀਵਨ ਪ੍ਰਮਾਣ ਪੱਤਰ ਜਮ੍ਹਾਂ ਕਰਵਾਉਣ ਸੰਬੰਧੀ ਕੈਂਪ ਅਗਲੀ ਖ਼ਬਰ ਵਾਰਡ ਨੰਬਰ 76 ਦੇ ਨਿਊ ਸੰਤੋਖਪੁਰਾ ਵਾਸੀਆਂ ਵਲੋਂ ਨਗਰ ਨਿਗਮ ਖ਼ਿਲਾਫ਼ ਰੋਸ ਪ੍ਰਦਰਸ਼ਨ ਇਕ ਮਹੀਨੇ ਤੋਂ ਪੁੱਟੀ ਹੋਈ ਸੜਕ ਨ...
Ad Position 24