05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਜਲੰਧਰ ’ ਚ ਪੀ . ਐਮ . ਈ . ਬੱਸ ਸਕੀਮ ਤਹਿਤ ਚਲਦੀਆਂ ਨਜ਼ਰ ਆਉਣਗੀਆਂ 97 ਈ - ਬੱਸਾਂ ਕਮਿਸ਼ਨਰ ਵਲੋਂ ਯੋਜਨਾ ਨੂੰ ਲਾਗੂ ਕਰਨ ਦੀ ਕੰਮ ਤੇਜ਼ ਕਰਨ ਦੀ ਹਦਾਇਤ

ਜਲੰਧਰ, 3 ਨਵੰਬਰ (ਸ਼ਿਵ)- ਨਗਰ ਨਿਗਮ ਜਲੰਧਰ ਦੇ ਕਮਿਸ਼ਨਰ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਪੀ. ਐਮ.

Ad Position 21
No active advertisement
ਅਜੀਤ ਡੈਸਕ 04-11-2026
ਜਲੰਧਰ, 3 ਨਵੰਬਰ (ਸ਼ਿਵ)- ਨਗਰ ਨਿਗਮ ਜਲੰਧਰ ਦੇ ਕਮਿਸ਼ਨਰ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਪੀ.ਐਮ. ਈ-ਬੱਸ ਸਰਵਿਸ ਪ੍ਰੋਜੈਕਟ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ’ਚ ਲੋਕ ਨਿਰਮਾਣ ਵਿਭਾਗ ਦੇ ਐਕਸੀਅਨ ਤੇ ਪਾਵਰਕਾਮ ਦੇ ਐਕਸੀਅਨ, ਨਿਗਰਾਨ ਇੰਜੀਨੀਅਰ ਰਾਹੁਲ ਧਵਨ, ਠੇਕੇਦਾਰ ਵਿਕਾਸ ਬਾਂਸਲ ਅਤੇ ਹੋਰ ਸਬੰਧਤ ਅਧਿਕਾਰੀ ਹਾਜ਼ਰ ਸਨ। ਮੀਟਿੰਗ ਦੌਰਾਨ ਪ੍ਰੋਜੈਕਟ ਦੀ ਮੌਜੂਦਾ ਪ੍ਰਗਤੀ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ ਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਕੰਮਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਕਮਿਸ਼ਨਰ ਸੁਰਿੰਦਰ ਸਿੰਘ ਨੇ ਸਾਰੇ ਸਬੰਧਤ ਅਧਿਕਾਰੀਆਂ ਤੇ ਠੇਕੇਦਾਰ ਨੂੰ ਸਖ਼ਤ ਹਦਾਇਤ ਕੀਤੀ ਕਿ ਪ੍ਰੋਜੈਕਟ ਦੇ ਬਾਕੀ ਰਹਿੰਦੇ ਕੰਮਾਂ ਨੂੰ ਆਪਸੀ ਤਾਲਮੇਲ ਨਾਲ ਤਰਜੀਹੀ ਆਧਾਰ ‘ਤੇ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਕੰਮ ’ਚ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਪ੍ਰੋਜੈਕਟ ਦੀ ਨਿਰੰਤਰ ਨਿਗਰਾਨੀ ਯਕੀਨੀ ਬਣਾਈ ਜਾਵੇ। ਜਲੰਧਰ ਵਿਚ ਪੀ. ਐਮ. ਈ. ਬੱਸ ਸਕੀਮ ਦੇ ਤਹਿਤ ਜਲੰਧਰ ਵਿਚ ਜਿਹੜੀਆਂ 97 ਈ-ਬੱਸਾਂ ਚਲਾਈਆਂ ਜਾਣੀਆਂ ਹਨ। ਉਨ੍ਹਾਂ ਵਾਸਤੇ ਨਗਰ ਨਿਗਮ ਕੰਪਲੈਕਸ ਵਿਚ ਪੁਰਾਣੀ ਵਰਕਸ਼ਾਪ ਵਾਲੀ ਜਗ੍ਹਾ ’ਤੇ ਈ-ਬੱਸਾਂ ਦਾ ਇਕ ਬੱਸ ਡਿਪੂ ਵੀ ਬਣਾਇਆ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਜੰਡਿਆਲਾ ’ ਚ ਮਾਤਾ ਸਾਹਿਬ ਕੌਰ ਜੀ ਦਾ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਵਿਖੇ ਸੱਤਵੇਂ ਪਾਤਿਸ਼ਾਹ ਦੇ ਜੋਤੀਜੋਤਿ ਦਿਵਸ ਤੇ ਅੱਠਵੇਂ ਪਾਤਿਸ਼ਾਹ ਦੇ ਗੁਰਤਾਗੱਦੀ ਪੁਰਬ ਸੰ...
Ad Position 24