ਸਕੂਲ ਦੇ ਸਾਬਕਾ ਵਿਦਿਆਰਥੀ ਨੇ ਖਿਡਾਰੀਆਂ ਦੀ ਕੀਤੀ ਹੌਂਸਲਾ ਅਫ਼ਜ਼ਾਈ
ਗੁਰਾਇਆ, 3 ਨਵੰਬਰ (ਚਰਨਜੀਤ ਸਿੰਘ ਦੁਸਾਂਝ)-ਨਜ਼ਦੀਕੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਸੂਰਪੁਰ ਵਿਖੇ ਸਿੱਖਿਆ ਵਿਭਾਗ ਵੱਲੋਂ ਕਰਵਾਈਆਂ ਗਈਆਂ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਇਸੇ ਸਕੂਲ ਦੇ ਸਾਬਕਾ ਵਿਦਿਆਰਥੀ ਕੁਲਵੀਰ ਕੁਮਾਰ (ਸੇਵਾ ਮੁਕਤ ਭਾਰਤੀ ਜਲ ਸੈਨਾ ਅਧਿਕਾਰੀ) ਤੇ ਉਨ੍ਹਾਂ ਦੇ ਜੀਵਨ ਸਾਥਣ ਅਨੀਤਾ ਪਾਲ ਬਲਾਕ ਸੰਮਤੀ ਮੈਂਬਰ ਫਿਲੌਰ ਵਲੋਂ ਸ਼ਾਨਦਾਰ ਸਰਟੀਫਿਕੇਟ ਤੇ ਮੈਡਲ ਦੇ ਕੇ ਸਨਮਾਨਿਤ ਕੀਤਾ । ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮਾਣਤੇ ਖੁਸ਼ੀ ਦੀ ਗੱਲ ਹੈ ਕਿ ਸਕੂਲ ਦੀ ਵਾਲੀਬਾਲ ਅੰਡਰ-14 ਲੜਕਿਆਂ ਦੀ ਟੀਮ ਨੇ ਜ਼ਿਲ੍ਹੇ ’ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ।
ਗੁਰਾਇਆ, 3 ਨਵੰਬਰ (ਚਰਨਜੀਤ ਸਿੰਘ ਦੁਸਾਂਝ)-ਨਜ਼ਦੀਕੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਸੂਰਪੁਰ ਵਿਖੇ ਸਿੱਖਿਆ ਵਿਭਾਗ ਵੱਲੋਂ ਕਰਵਾਈਆਂ ਗਈਆਂ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਇਸੇ ਸਕੂਲ ਦੇ ਸਾਬਕਾ ਵਿਦਿਆਰਥੀ ਕੁਲਵੀਰ ਕੁਮਾਰ (ਸੇਵਾ ਮੁਕਤ ਭਾਰਤੀ ਜਲ ਸੈਨਾ ਅਧਿਕਾਰੀ) ਤੇ ਉਨ੍ਹਾਂ ਦੇ ਜੀਵਨ ਸਾਥਣ ਅਨੀਤਾ ਪਾਲ ਬਲਾਕ ਸੰਮਤੀ ਮੈਂਬਰ ਫਿਲੌਰ ਵਲੋਂ ਸ਼ਾਨਦਾਰ ਸਰਟੀਫਿਕੇਟ ਤੇ ਮੈਡਲ ਦੇ ਕੇ ਸਨਮਾਨਿਤ ਕੀਤਾ । ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮਾਣਤੇ ਖੁਸ਼ੀ ਦੀ ਗੱਲ ਹੈ ਕਿ ਸਕੂਲ ਦੀ ਵਾਲੀਬਾਲ ਅੰਡਰ-14 ਲੜਕਿਆਂ ਦੀ ਟੀਮ ਨੇ ਜ਼ਿਲ੍ਹੇ ’ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸੇ ਤਰ੍ਹਾਂ ਵਾਲੀਬਾਲ ਅੰਡਰ-14 ਅਤੇ ਅੰਡਰ-17 ਲੜਕੀਆਂ ਦੀਆਂ ਟੀਮਾਂ ਨੇ ਜ਼ਿਲ੍ਹੇ ’ਚੋਂ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਮੌਕੇ ਸਟੇਟ ਪੱਧਰੀ ਖੇਡਾਂ ਵਿੱਚ ਭਾਗ ਲੈ ਕੇ ਆਏ ਕਰਨ ਕੁਮਾਰ ਰੱਤੂ, ਖੁਸ਼ੀ ਤੇ ਸਰਬਰਾਜ ਸਿੰਘ ਨੂੰ ਵੀ ਸ਼ਾਨਦਾਰ ਮੋਮੈਂਟੋ ਤੇ ਮੈਡਲ ਦੇ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਸ਼ਾਨਦਾਰ ਪ੍ਰਾਪਤੀ ਲਈ ਸਮੂਹ ਵਿਦਿਆਰਥੀਆਂ, ਸਕੂਲ ਦੇ ਪ੍ਰਿੰਸੀਪਲ ਸਾਹਿਬ, ਸਮੂਹ ਅਧਿਆਪਕਾਂ ਅਤੇ ਕੋਚ ਸਾਹਿਬਾਨ ਨੂੰ ਦਿਲੋਂ ਵਧਾਈਆਂ। ਸਕੂਲ ਇੰਚਾਰਜ ਲੈਕਚਰਾਰ ਅਵਤਾਰ ਲਾਲ ਵਲੋਂ ਉਨ੍ਹਾਂ ਦੇ ਇਸ ਉਪਰਾਲੇ ਦਾ ਧੰਨਵਾਦ ਕੀਤਾ ।