04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਗੁਰੂ ਨਾਨਕ ਨੈਸ਼ਨਲ ਪਬਲਿਕ ਸਕੂਲ ਨਕੋਦਰ ਵਿਖੇ ਤਿੰਨ ਰੋਜ਼ਾ ਖੇਡ ਮੇਲਾ ਸ਼ਾਨੋ - ਸ਼ੌਕਤ ਨਾਲ ਸਮਾਪਤ

ਨਕੋਦਰ, 3 ਨਵੰਬਰ (ਗੁਰਵਿੰਦਰ ਸਿੰਘ)- ਗੁਰੂ ਨਾਨਕ ਨੈਸ਼ਨਲ ਪਬਲਿਕ ਸਕੂਲ ਨਕੋਦਰ ਵਿਖੇ ਵਿਦਿਆਰਥੀਆਂ ਅੰਦਰ ਖੇਡਾਂ ਪ੍ਰਤੀ ਰੁਚੀ ਪੈਦਾ ਕਰਨ ਤੇ ਉਨ੍ਹਾਂ ਦੀਆਂ ਖੇਡ ਪ੍ਰਤਿਭਾਵਾਂ ਨੂੰ ਨਿਖਾਰਨ ਦੇ ਉਦੇਸ਼ ਨਾਲ ਕਰਵਾਇਆ ਗਿਆ ਤਿੰਨ ਰੋਜ਼ਾ ਖੇਡ ਸਮਾਗਮ ਐਥਲੈਟਿਕ ਮੀਟ ਅਤੇ ਫੁੱਟਬਾਲ ਟੂਰਨਾਮੈਂਟ ਬੇਹੱਦ ਉਤਸ਼ਾਹ ਅਤੇ ਖੇਡ ਭਾਵਨਾ ਨਾਲ ਸਮਾਪਤ ਹੋਇਆ। ਇਸ ਦੌਰਾਨ ਨੰਨ੍ਹੇ-ਮੁੰਨ੍ਹੇ ਬੱਚਿਆਂ ਤੋਂ ਲੈ ਕੇ ਹਾਇਰ ਵਿੰਗ ਦੇ ਵਿਦਿਆਰਥੀਆਂ ਤੱਕ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਭਾਗ ਲੈ ਕੇ ਆਪਣੀ ਪ੍ਰਤਿਭਾ, ਫੁਰਤੀ ਅਤੇ ਖੇਡ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 04-11-2026
ਨਕੋਦਰ, 3 ਨਵੰਬਰ (ਗੁਰਵਿੰਦਰ ਸਿੰਘ)- ਗੁਰੂ ਨਾਨਕ ਨੈਸ਼ਨਲ ਪਬਲਿਕ ਸਕੂਲ ਨਕੋਦਰ ਵਿਖੇ ਵਿਦਿਆਰਥੀਆਂ ਅੰਦਰ ਖੇਡਾਂ ਪ੍ਰਤੀ ਰੁਚੀ ਪੈਦਾ ਕਰਨ ਤੇ ਉਨ੍ਹਾਂ ਦੀਆਂ ਖੇਡ ਪ੍ਰਤਿਭਾਵਾਂ ਨੂੰ ਨਿਖਾਰਨ ਦੇ ਉਦੇਸ਼ ਨਾਲ ਕਰਵਾਇਆ ਗਿਆ ਤਿੰਨ ਰੋਜ਼ਾ ਖੇਡ ਸਮਾਗਮ ਐਥਲੈਟਿਕ ਮੀਟ ਅਤੇ ਫੁੱਟਬਾਲ ਟੂਰਨਾਮੈਂਟ ਬੇਹੱਦ ਉਤਸ਼ਾਹ ਅਤੇ ਖੇਡ ਭਾਵਨਾ ਨਾਲ ਸਮਾਪਤ ਹੋਇਆ। ਇਸ ਦੌਰਾਨ ਨੰਨ੍ਹੇ-ਮੁੰਨ੍ਹੇ ਬੱਚਿਆਂ ਤੋਂ ਲੈ ਕੇ ਹਾਇਰ ਵਿੰਗ ਦੇ ਵਿਦਿਆਰਥੀਆਂ ਤੱਕ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਭਾਗ ਲੈ ਕੇ ਆਪਣੀ ਪ੍ਰਤਿਭਾ, ਫੁਰਤੀ ਅਤੇ ਖੇਡ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਖੇਡ ਸਮਾਰੋਹ ਦੇ ਪਹਿਲੇ ਦਿਨ ਕੇ.ਜੀ. ਵਿੰਗ ਦੇ ਬੱਚਿਆਂ ਲਈ ਵੱਖ-ਵੱਖ ਮਨੋਰੰਜਕ ਖੇਡ ਮੁਕਾਬਲੇ ਕਰਵਾਏ ਗਏ। ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਪੂਰੇ ਉਤਸ਼ਾਹ ਨਾਲ ਇਨ੍ਹਾਂ ਮੁਕਾਬਲਿਆਂ ਵਿੱਚ ਹਿੱਸਾ ਲਿਆ ਤੇ ਆਪਣੀਆਂ ਮਾਸੂਮ ਅਦਾਵਾਂ ਨਾਲ ਸਭ ਦਾ ਮਨ ਮੋਹ ਲਿਆ। ਦੂਜੇ ਦਿਨ ਪ੍ਰਾਇਮਰੀ ਅਤੇ ਹਾਇਰ ਵਿੰਗ ਦੇ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਲੈਮਨ ਰੇਸ, ਬਨਾਨਾ ਰੇਸ, ਫਰੌਗ ਰੇਸ, ਬਕਟ ਰੇਸ ਅਤੇ 100 ਮੀਟਰ ਦੌੜ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀਆਂ। ਇਸ ਦੇ ਨਾਲ ਹੀ ਚੌਥੀ ਤੋਂ ਛੇਵੀਂ ਜਮਾਤ ਤੱਕ ਦੇ ਲੜਕੇ-ਲੜਕੀਆਂ ਤੇ ਚੌਥੀ ਤੋਂ ਦਸਵੀਂ ਜਮਾਤ ਤੱਕ ਦੇ ਲੜਕਿਆਂ ਵਿਚਕਾਰ ਫੁੱਟਬਾਲ ਦੇ ਰੋਮਾਂਚਕ ਮੁਕਾਬਲੇ ਵੀ ਕਰਵਾਏ ਗਏ। ਸਮਾਰੋਹ ਦੇ ਆਖਰੀ ਦਿਨ ਫੁੱਟਬਾਲ ਟੂਰਨਾਮੈਂਟ ਦੇ ਫਾਈਨਲ ਮੁਕਾਬਲੇ ਕਰਵਾਏ ਗਏ। ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਕਾਲਜੀਏਟ ਸਕੂਲ ਦੀ ਪ੍ਰਿੰਸੀਪਲ ਹਰਵਿੰਦਰ ਕੌਰ ਤੇ ਕੰਪਿਊਟਰ ਆਪ੍ਰੇਟਰ ਰੁਪਿੰਦਰ ਕੌਰ ਸ਼ਾਮਲ ਹੋਏ। ਸਕੂਲ ਪ੍ਰਬੰਧਕ ਕਮੇਟੀ ਦੇ ਸਕੱਤਰ ਅਮਰਜੀਤ ਸਿੰਘ ਸੋਹਲ ਅਤੇ ਕਮੇਟੀ ਮੈਂਬਰ ਹਰਦੇਵ ਸਿੰਘ ਔਜਲਾ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਕੂਲ ਦੀ ਮੁਖੀ ਪ੍ਰਿੰਸੀਪਲ ਸ੍ਰੀਮਤੀ ਸੁਦੇਸ਼ ਕੁਮਾਰੀ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੀ ਬੱਚਿਆਂ ਦੇ ਜੀਵਨ ਦਾ ਅਹਿਮ ਹਿੱਸਾ ਹਨ। ਖੇਡਾਂ ਨਾ ਸਿਰਫ਼ ਸਰੀਰਕ ਤੰਦਰੁਸਤੀ ਦਾ ਆਧਾਰ ਹਨ, ਸਗੋਂ ਇਨ੍ਹਾਂ ਰਾਹੀਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ, ਆਪਸੀ ਸਹਿਯੋਗ ਅਤੇ ਮੁਕਾਬਲੇ ਦੀ ਭਾਵਨਾ ਵੀ ਵਿਕਸਤ ਹੁੰਦੀ ਹੈ।
Ad Position 22
No active advertisement
ਪਿਛਲੀ ਖ਼ਬਰ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਮਨਾਇਆ ਅਗਲੀ ਖ਼ਬਰ ਸਕੂਲ ਦੇ ਸਾਬਕਾ ਵਿਦਿਆਰਥੀ ਨੇ ਖਿਡਾਰੀਆਂ ਦੀ ਕੀਤੀ ਹੌਂਸਲਾ ਅਫ਼ਜ਼ਾਈ
Ad Position 24