ਐੱਸ . ਸੀ . ਐੱਸ . ਟੀ. ਤਹਿਤ ਹੋਏ ਪਰਚੇ ਦੇ ਦੋਸ਼ੀਆਂ ਨੂੰ ਤੁਰੰਤ ਗਿ੍ਫ਼ਤਾਰ ਕਰਨ ਦੀ ਮੰਗ
ਨਕੋਦਰ, 3 ਨਵੰਬਰ (ਗੁਰਵਿੰਦਰ ਸਿੰਘ)- ਅੱਜ ਇਥੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਦੇ ਵਫ਼ਦ ਵਲੋਂ ਡੀ. ਐਸ.
ਨਕੋਦਰ, 3 ਨਵੰਬਰ (ਗੁਰਵਿੰਦਰ ਸਿੰਘ)- ਅੱਜ ਇਥੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਦੇ ਵਫ਼ਦ ਵਲੋਂ ਡੀ.ਐਸ.ਪੀ ਓਂਕਾਰ ਸਿੰਘ ਬਰਾੜ ਨਕੋਦਰ ਨੂੰ ਮਿਲ ਕੇ ਮੰਗ ਕੀਤੀ ਗਈ ਕਿ ਮਜ਼ਦੂਰ ਆਗੂ ਹਰਮੇਸ਼ ਮਾਲੜੀ ਨੂੰ ਜਾਤੀ ਸੂਚਕ ਸ਼ਬਦ ਬੋਲਣ ਵਾਲੇ ਤੇ ਉਨ੍ਹਾਂ ਦੇ ਸਾਥੀਆਂ ’ਤੇ ਹਮਲਾ ਕਰਕੇ ਫੋਨ ਖੋਹਣ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਵਫ਼ਦ ’ਚ ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਪ੍ਰਧਾਨ ਦਰਸ਼ਨ ਨਾਹਰ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਮੋਹਨ ਸਿੰਘ ਬੱਲ, ਕਮੇਟੀ ਮੈਂਬਰ ਮਲਕੀਅਤ ਸਿੰਘ ਈਦਾ, ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਮਨੋਹਰ ਸਿੰਘ ਗਿੱਲ, ਐਡਵੋਕੇਟ ਸੁਰਿੰਦਰ ਖੀਵਾ, ਜਮਹੂਰੀ ਅਧਿਕਾਰ ਸਭਾ ਦੇ ਜ਼ਿਲ੍ਹਾ ਆਗੂ ਗੁਰਮੀਤ ਸਿੰਘ ਕੋਟਲੀ ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਹਰਮੇਸ਼ ਮਾਲੜੀ ਨੇ ਪੁਲਿਸ ਦੀ ਢਿੱਲੀ ਮੱਠੀ ਕਾਰਗੁਜ਼ਾਰੀ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ 11 ਅਕਤੂਬਰ ਨੂੰ 6 ਦੋਸ਼ੀ ‘ਤੇ ਐੱਸ.ਸੀ.ਐੱਸ.ਟੀ ਐਕਟ ਤਹਿਤ ਕੇਸ ਦਰਜ ਹੋ ਗਿਆ ਸੀ ਪਰ ਅਜੇ ਤੱਕ ਨਕੋਦਰ ਪੁਲਿਸ ਨੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ। ਆਗੂਆਂ ਨੇ ਦੱਸਿਆ ਕਿ ਚੋਟੀ ਦੇ ਇਨਕਲਾਬੀ ਕਵੀ ਅਵਤਾਰ ਪਾਸ਼ ਅਤੇ ਉਸਦੇ ਦੋਸਤ ਹੰਸਰਾਜ ਦੀ ਯਾਦ ’ਚ ਬਣੇ ਯਾਦਗਾਰੀ ਕੰਪਲੈਕਸ ’ਤੇ ਤਲਵੰਡੀ ਸਲੇਮ ਦੇ ਸਰਪੰਚ ਤੇ ਉਸਦੇ ਹਮਾਇਤੀਆਂ ਵਲੋਂ ਕਬਜ਼ਾ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਚਲਦਿਆਂ ਹੀ ਸ਼ਹੀਦੀ ਯਾਦਗਾਰ ਕਮੇਟੀ ਦੇ ਮੈਂਬਰ ਤੇ ਮਜ਼ਦੂਰ ਆਗੂ ਹਰਮੇਸ਼ ਮਾਲੜੀ ਨੂੰ ਸਰਪੰਚ ਪ੍ਰਦੀਪ ਸਿੰਘ ਅਤੇ ਉਸਦੇ ਕੁਝ ਸਾਥੀਆਂ ਵਲੋਂ ਯਾਦਗਾਰੀ ਕੰਪਲੈਕਸ ਵਿੱਚ ਸਫ਼ਾਈ ਕਰਵਾ ਰਹੇ ਮਜ਼ਦੂਰ ਆਗੂ ਤੇ ਉਸਦੇ ਸਾਥੀਆਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ ਅਤੇ ਜਾਤੀ ਸੂਚਕ ਸ਼ਬਦ ਬੋਲ ਕੇ ਜਨਤਕ ਤੌਰ ‘ਤੇ ਅਪਮਾਨਤ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਅਗਰ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਾ ਹੋਈ ਤਾਂ ਜਥੇਬੰਦੀਆਂ ਵਲੋਂ ਮੁੜ ਤੋਂ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੀਆਂ।