ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ ’ਤੇ ਡੀ. ਸੀ. ਦਫ਼ਤਰ ਦੇ ਮੁਲਾਜ਼ਮਾਂ ਨੇ ਸਾੜਿਆ ਸਰਕਾਰ ਦਾ ਪੁਤਲਾ
ਜਲੰਧਰ, 4 ਨਵੰਬਰ (ਜਤਿੰਦਰ ਪੰਮੀ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵਲੋਂ ਦਿੱਤੇ ਸੰਘਰਸ਼ ਤਹਿਤ ਦੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਨੇ ਲਗਾਤਾਰ ਦੂਜੇ ਦਿਨ ਵੀ ਆਪਣੇ-ਆਪਣੇ ਵਿਭਾਗਾਂ ’ਚ ਗੇਟ ਰੈਲੀਆਂ ਕੀਤੀਆਂ। ਓਧਰ ਡੀ.
ਜਲੰਧਰ, 4 ਨਵੰਬਰ (ਜਤਿੰਦਰ ਪੰਮੀ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵਲੋਂ ਦਿੱਤੇ ਸੰਘਰਸ਼ ਤਹਿਤ ਦੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਨੇ ਲਗਾਤਾਰ ਦੂਜੇ ਦਿਨ ਵੀ ਆਪਣੇ-ਆਪਣੇ ਵਿਭਾਗਾਂ ’ਚ ਗੇਟ ਰੈਲੀਆਂ ਕੀਤੀਆਂ। ਓਧਰ ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਨੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਸਾਹਮਣੇ ਪੁਡਾ ਮੈਦਾਨ ’ਤੇ ਗੇਟ ਰੈਲੀ ਕਰਨ ਉਪਰੰਤ ਡੀ. ਸੀ. ਦਫਤਰ ਦੇ ਮੇਨ ਗੇਟ ਅੱਗੇ ਪੰਜਾਬ ਸਰਕਾਰ ਦਾ ਪੁਤਲਾ ਸਾੜ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਤੇਜਿੰਦਰ ਸਿੰਘ ਨੰਗਲ, ਜਨਰਲ ਸਕੱਤਰ ਵਿਨੋਦ ਸਾਗਰ, ਚੇਅਰਮੈਨ ਜ਼ੋਰਾਵਰ ਸਿੰਘ ਤੇ ਅਮਰਪ੍ਰੀਤ ਸਿੰਘ ਪਰਮਾਰ ਨੇ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਨਾਲ ਕੀਤੇ ਗਏ ਵਾਅਦੇ ਮੁਤਾਬਕ ਉਨ੍ਹਾਂ ਦੀਆਂ ਮੰਨੀਆਂ ਮੰਗਾਂ ਲਾਗੂ ਨਹੀਂ ਕੀਤੀਆਂ ਜਾ ਰਹੀਆਂ, ਜਿਸ ਕਾਰਨ ਸਰਕਾਰੀ ਵਿਭਾਗ ਦੇ ਸਮੂਹ ਮੁਲਾਜ਼ਮਾਂ ਨੂੰ ਸੰਘਰਸ਼ ਦਾ ਰਾਹ ਅਖਤਿਆਰ ਕਰਨਾ ਪਿਆ ਹੈ। ਉਕਤ ਆਗੂਆਂ ਨੇ ਕਿਹਾ ਕਿ ਮੰਗਾਂ ਦੇ ਹੱਕ ’ਚ 5 ਤੇ 6 ਨਵੰਬਰ ਨੂੰ ਸਮੂਹ ਕਲੈਰੀਕਲ ਵਿਭਾਗਾਂ ਵਿੱਚ ਕਲਮਛੋੜ ਹੜਤਾਲ ਕਰਕੇ ਸਮੁੱਚਾ ਕੰਮ ਬੰਦ ਕੀਤਾ ਜਾਵੇਗਾ। ਇਸ ਮੌਕੇ ਕਿਰਪਾਲ ਸਿੰਘ, ਸੁਖਵਿੰਦਰ ਸੁੱਖੀ, ਦਵਿੰਦਰ ਭੱਟੀ, ਮਨੀਸ਼ ਸੈਣੀ, ਜਗਜੀਵਨ ਸਿੰਘ, ਰਣਜੀਤ ਰਾਵਤ, ਪਵਨ ਕੁਮਾਰ, ਜਸਵੰਤ ਸਿੰਘ, ਹਰਮਨਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਜਗਤਾਰ ਸਿੰਘ ਨੇ ਕਿਹਾ ਕਿ ਜੇਕਰ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।