05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਐੱਸ.ਜੀ.ਐੱਨ. ਸਕੂਲ ਵਿਖੇ ਕਰਵਾਇਆ ਪੰਜਾਬੀ ਲੋਕ ਗੀਤਾਂ ਦਾ ਸਮਾਗਮ

ਜਲੰਧਰ, 4 ਨਵੰਬਰ (ਐੱਮ. ਐੱਸ.

Ad Position 21
No active advertisement
ਅਜੀਤ ਡੈਸਕ 05-11-2026
ਜਲੰਧਰ, 4 ਨਵੰਬਰ (ਐੱਮ. ਐੱਸ. ਲੋਹੀਆ) - ਐੱਸ. ਜੀ. ਐੱਨ. ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਜਲੰਧਰ ਵਿਖੇ ਛੇਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਲੋਕ ਗੀਤਾਂ ਦਾ ਸਮਾਗਮ ਕਰਵਾਇਆ ਗਿਆ, ਜਿਸ ’ਚ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਵੱਧ-ਚੜ੍ਹ ਕੇ ਹਿੱਸਾ ਲਿਆ ਤੇ ਪੰਜਾਬੀ ਸੱਭਿਆਚਾਰ ਤੇ ਵਿਰਸੇ ਦੀ ਝਲਕ ਪੇਸ਼ ਕਰਦਿਆਂ ਲੋਕ ਗੀਤਾਂ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ। ਬੱਚਿਆਂ ਦੀ ਸੁਰੀਲੀ ਗਾਇਕੀ ਤੇ ਮਨਮੋਹਕ ਪੇਸ਼ਕਾਰੀ ਨੇ ਸਮਾਗਮ ਨੂੰ ਯਾਦਗਾਰੀ ਬਣਾ ਦਿੱਤਾ। ਇਸ ਮੌਕੇ ਸਕੂਲ ਦੇ ਕੰਟਰੋਲਰ ਮੈਡਮ ਸ੍ਰੀਮਤੀ ਚਰਨਜੀਤ ਕੌਰ ਨੇ ਵਿਦਿਆਰਥੀਆਂ ਦੀ ਹੌਂਸਲਾ-ਅਫ਼ਜ਼ਾਈ ਕਰਦੇ ਹੋਏ ਬੱਚਿਆਂ ਨੂੰ ਉਤਸ਼ਾਹ, ਹਿੰਮਤ ਤੇ ਲਗਨ ਨਾਲ ਹਰ ਗਤੀਵਿਧੀ ’ਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਸਮਾਗਮ ਦੌਰਾਨ ਸ਼ਾਨਦਾਰ ਪੇਸ਼ਕਾਰੀ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਬੀ . ਐਸ . ਐਫ . ਦੇ ਸੇਵਾਮੁਕਤ ਇੰਸਪੈਕਟਰ ਲਖਬੀਰ ਸਿੰਘ ਨੂੰ ਭੇਟ ਕੀਤੀ ਸ਼ਰਧਾਂਜਲੀ - ਪੀ . ਐੱਸ . ਸੰਧੂ ਅਗਲੀ ਖ਼ਬਰ ਸੈਲਫਮੇਡ ਸਮਾਰਟ ਸਕੂਲ ਸ਼ੇਖੂਪੁਰ ਦੀ ਅਧਿਆਪਕਾ ਰਚਨਾ ਪੁਰੀ ਦੀ ਪੁਸਤਕ ‘ਟੁਰਕੂ ਟੂ ਸ਼ੇਖੂਪੁਰ’ ਲੋਕ ਅਰਪਣ
Ad Position 24