ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਗਾ ਕੇ ਪਟਾਕੇ ਰਹਿਤ ‘ਹਰੀ ਦਿਵਾਲੀ’ ਮਨਾਈ ਜਾਵੇ- ਹਰਪਾਲ ਸਿੰਘ ਮੈਸਨ
ਸ਼ਾਹਕੋਟ, 4 ਨਵੰਬਰ (ਬਾਂਸਲ)- ਨਿਰੋਗ ਯੋਗ ਸੰਸਥਾ ਸ਼ਾਹਕੋਟ ਦੇ ਸਰਪ੍ਰਸਤ ਤੇ ਸਵਰਨਕਾਰ ਯੂਨੀਅਨ ਸ਼ਾਹਕੋਟ-ਮਲਸੀਆਂ ਦੇ ਪ੍ਰਧਾਨ ਹਰਪਾਲ ਸਿੰਘ ਮੈਸਨ ਵਲੋਂ ਵਾਤਾਵਰਨ ਦੇ ਵਧ ਰਹੇ ਪ੍ਰਦੂਸ਼ਣ ਨੂੰ ਰੋਕਣ ਲਈ ਇਸ ਵਾਰ ਦਿਵਾਲੀ ਦੇ ਤਿਓਹਾਰ ਨੂੰ ‘ਹਰੀ ਦਿਵਾਲੀ’ ਵਜੋਂ ਮਨਾਉਣ ਦੀ ਅਪੀਲ ਕੀਤੀ ਗਈ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਦਿਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕਰਨ ਲਈ ਪਟਾਕਿਆਂ ਤੋਂ ਦੂਰ ਰਹਿ ਕੇ ਦੀਵਿਆਂ ਨਾਲ ਦੀਪਮਾਲਾ ਕੀਤੀ ਜਾਵੇ ਤੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਲਈ ਪਟਾਕਿਆਂ ਦੀ ਵਰਤੋਂ ਤੋਂ ਗ਼ੁਰੇਜ਼ ਕੀਤਾ ਜਾਵੇ।
ਸ਼ਾਹਕੋਟ, 4 ਨਵੰਬਰ (ਬਾਂਸਲ)- ਨਿਰੋਗ ਯੋਗ ਸੰਸਥਾ ਸ਼ਾਹਕੋਟ ਦੇ ਸਰਪ੍ਰਸਤ ਤੇ ਸਵਰਨਕਾਰ ਯੂਨੀਅਨ ਸ਼ਾਹਕੋਟ-ਮਲਸੀਆਂ ਦੇ ਪ੍ਰਧਾਨ ਹਰਪਾਲ ਸਿੰਘ ਮੈਸਨ ਵਲੋਂ ਵਾਤਾਵਰਨ ਦੇ ਵਧ ਰਹੇ ਪ੍ਰਦੂਸ਼ਣ ਨੂੰ ਰੋਕਣ ਲਈ ਇਸ ਵਾਰ ਦਿਵਾਲੀ ਦੇ ਤਿਓਹਾਰ ਨੂੰ ‘ਹਰੀ ਦਿਵਾਲੀ’ ਵਜੋਂ ਮਨਾਉਣ ਦੀ ਅਪੀਲ ਕੀਤੀ ਗਈ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਦਿਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕਰਨ ਲਈ ਪਟਾਕਿਆਂ ਤੋਂ ਦੂਰ ਰਹਿ ਕੇ ਦੀਵਿਆਂ ਨਾਲ ਦੀਪਮਾਲਾ ਕੀਤੀ ਜਾਵੇ ਤੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਲਈ ਪਟਾਕਿਆਂ ਦੀ ਵਰਤੋਂ ਤੋਂ ਗ਼ੁਰੇਜ਼ ਕੀਤਾ ਜਾਵੇ। ਸ਼੍ਰੀ ਮੈਸਨ ਨੇ ਕਿਹਾ ਕਿ ਪਟਾਕਿਆਂ ਦਾ ਧੂੰਆਂ ਤੇ ਸ਼ੋਰ ਜਿੱਥੇ ਵਾਤਾਵਰਨ ਨੂੰ ਦੂਸ਼ਿਤ ਕਰਦਾ ਹੈ, ਉਥੇ ਇਹ ਮਨੁੱਖਾਂ ਸਮੇਤ ਹੋਰ ਜੀਵ ਜੰਤੂਆਂ ਦੀ ਸਿਹਤ ‘ਤੇ ਵੀ ਮਾਰੂ ਪ੍ਰਭਾਵ ਪਾਉਂਦਾ ਹੈ। ਉਨ੍ਹਾਂ ਕਿਹਾ ਕਿ ਪਟਾਕੇ ਚਲਾਉਣ, ਖੇਤਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਾਉਣ ਤੇ ਕੈਮੀਕਲ ਦਵਾਈਆਂ ਦੀ ਬੇਹਿਸਾਬੀ ਵਰਤੋਂ ਵਰਗੀਆਂ ਮਨੁੱਖੀ ਗਤੀਵਿਧੀਆਂ ਵੱਡੀ ਪੱਧਰ ‘ਤੇ ਹਵਾ, ਪਾਣੀ ਤੇ ਧਰਤੀ ਨੂੰ ਦੂਸ਼ਿਤ ਕਰ ਰਹੀਆਂ ਹਨ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਬਹੁਤ ਖ਼ਤਰਨਾਕ ਹੈ। ਉਨ੍ਹਾਂ ਕਿਹਾ ਕਿ ਪਟਾਕਿਆਂ ਤੋਂ ਨਿਕਲਣ ਵਾਲੇ ਧੂਏਂ ਨਾਲ ਸਾਹ, ਦਮਾ ਤੇ ਫੇਫੜਿਆਂ ਦੀਆਂ ਬਿਮਾਰੀਆਂ ਵਿਚ ਵਾਧਾ ਹੁੰਦਾ ਹੈ ਜਦਕਿ ਇਨ੍ਹਾਂ ਤੋਂ ਪੈਦਾ ਹੋਣ ਵਾਲੇ ਸ਼ੋਰ ਪ੍ਰਦੂਸ਼ਣ ਨਾਲ ਦਿਲ ਤੇ ਦਿਮਾਗ ਉੱਪਰ ਮਾੜਾ ਅਸਰ ਪੈਂਦਾ ਹੈ। ਹਰਪਾਲ ਸਿੰਘ ਮੈਸਨ ਨੇ ਕਿਹਾ ਕਿ ਅਸੀਂ ਪਟਾਕਿਆਂ ਦੀ ਥਾਂ ਬੂਟੇ ਲਾ ਕੇ ਜਿੱਥੇ ਆਲੇ ਦੁਆਲੇ ਨੂੰ ਹਰਿਆ ਭਰਿਆ ਬਣਾ ਸਕਦੇ ਹਾਂ ਉਥੇ ਦਿਨ-ਬ-ਦਿਨ ਵਧ ਰਹੇ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਵਿਚ ਵੀ ਆਪਣਾ ਯੋਗਦਾਨ ਪਾ ਸਕਦੇ ਹਾਂ। ਉਨ੍ਹਾਂ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਵਾਰ ਪਟਾਕਿਆਂ ਰਹਿਤ ਦਿਵਾਲੀ ਮਨਾਉਣ ਦਾ ਪ੍ਰਣ ਕਰੀਏ ਅਤੇ ਹਰੀ ਦਿਵਾਲੀ ਮਨਾਉਂਦਿਆਂ ਵੱਧ ਤੋਂ ਵੱਧ ਬੂਟੇ ਲਾਈਏ।