04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਮਹਿਤਪੁਰ ’ਚ ਵਧ ਰਹੀ ਟ੍ਰੈਫਿਕ ਦੀ ਸਮੱਸਿਆ ਕਾਰਨ ਆਮ ਲੋਕਾਂ ਦੀ ਜ਼ਿੰਦਗੀ ਬਣੀ ਨਰਕ ਪ੍ਰਸ਼ਾਸਨ ਕੁੰਭਕਰਨੀ ਨੀਂਦ ਤੋਂ ਜਾਗੇ-ਪੀਟਰ

ਮਹਿਤਪੁਰ, 4 ਨਵੰਬਰ (ਲਖਵਿੰਦਰ ਸਿੰਘ)-ਮਹਿਤਪੁਰ ’ਚ ਪਿਛਲੇ ਲੰਬੇ ਸਮੇਂ ਤੋਂ ਟ੍ਰੈਫ਼ਿਕ ਦੀ ਸਮੱਸਿਆ ਬਹੁਤ ਗੰਭੀਰ ਰੂਪ ਧਾਰਨ ਕਰਦੀ ਜਾ ਰਹੀ ਹੈ। ਕਦੇ ਸ਼ਾਂਤ ਤੇ ਆਰਾਮਦਾਇਕ ਮੰਨਿਆ ਜਾਣ ਵਾਲਾ ਇਹ ਕਸਬਾ ਹੁਣ ਵਾਹਨਾਂ ਦੇ ਸ਼ੋਰ-ਸ਼ਰਾਬੇ, ਪ੍ਰਦੂਸ਼ਣ ਤੇ ਲੰਬੇ ਜਾਮ ਦਾ ਗੜ੍ਹ ਬਣਦਾ ਜਾ ਰਿਹਾ ਹੈ।

Ad Position 21
No active advertisement
ਮਹਿਤਪੁਰ ’ਚ ਲੱਗੇ ਜਾਮ ਦਾ ਦ੍ਰਿਸ਼। (ਸੱਜੇ) ਗੱਲਬਾਤ ਕਰਦੇ ਤਰਸੇਮ ਪੀਟਰ। ਤਸਵੀਰਾਂ :ਰੂਪਰਾ ਸਟੂਡੀਓ 05-11-2026
ਮਹਿਤਪੁਰ, 4 ਨਵੰਬਰ (ਲਖਵਿੰਦਰ ਸਿੰਘ)-ਮਹਿਤਪੁਰ ’ਚ ਪਿਛਲੇ ਲੰਬੇ ਸਮੇਂ ਤੋਂ ਟ੍ਰੈਫ਼ਿਕ ਦੀ ਸਮੱਸਿਆ ਬਹੁਤ ਗੰਭੀਰ ਰੂਪ ਧਾਰਨ ਕਰਦੀ ਜਾ ਰਹੀ ਹੈ। ਕਦੇ ਸ਼ਾਂਤ ਤੇ ਆਰਾਮਦਾਇਕ ਮੰਨਿਆ ਜਾਣ ਵਾਲਾ ਇਹ ਕਸਬਾ ਹੁਣ ਵਾਹਨਾਂ ਦੇ ਸ਼ੋਰ-ਸ਼ਰਾਬੇ, ਪ੍ਰਦੂਸ਼ਣ ਤੇ ਲੰਬੇ ਜਾਮ ਦਾ ਗੜ੍ਹ ਬਣਦਾ ਜਾ ਰਿਹਾ ਹੈ। ਵਿਸ਼ੇਸ਼ ਕਰਕੇ ਤਿਉਹਾਰਾਂ ਮੌਕੇ ਟ੍ਰੈਫ਼ਿਕ ਕਾਰਨ ਆਮ ਲੋਕਾਂ ਦੀ ਜ਼ਿੰਦਗੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਮੁੱਖ ਬਾਜ਼ਾਰਾਂ ’ਚ ਪੈਦਲ ਚੱਲਣਾ ਦੁਭਰ ਬਣਦਾ ਜਾ ਰਿਹਾ ਹੈ। ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ ਨੇ ਕਿਹਾ ਕਿ ਮਹਿਤਪੁਰ ਦੇ ਮੁੱਖ ਬਾਜ਼ਾਰ ’ਚ ਸੜਕਾਂ ਦੇ ਦੋਵੇਂ ਪਾਸੇ ਹੋਏ ਨਾਜਾਇਜ਼ ਕਬਜ਼ਿਆਂ ਤੇ ਬਿਨਾਂ ਯੋਜਨਾਬੰਦੀ ਦੇ ਖੜ੍ਹੇ ਵਾਹਨਾਂ ਕਾਰਨ ਹਰ ਰੋਜ਼ ਲੰਮੇ ਜਾਮ ਲੱਗਣਾ ਆਮ ਗੱਲ ਹੋ ਗਈ ਹੈ। ਚਾਰ-ਪਹੀਆ ਵਾਹਨ ਸੜਕਾਂ ਦੇ ਵਿੱਚਕਾਰ ਹੀ ਖੜ੍ਹੇ ਕਰਨ ਪੈਦਲ ਚੱਲਣ ਵਾਲੇ ਰਾਹਗੀਰਾਂ, ਖਾਸ ਕਰਕੇ ਬਜ਼ੁਰਗਾਂ ਤੇ ਸਕੂਲੀ ਬੱਚਿਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਬਾਜ਼ਾਰਾਂ ’ ਚੋਂ ਲੰਘਣਾ ਹੁਣ ਕਿਸੇ ਵੱਡੀ ਚੁਣੌਤੀ ਤੋਂ ਘੱਟ ਨਹੀਂ ਰਿਹਾ। ਐਮਰਜੈਂਸੀ ਸੇਵਾਵਾਂ ’ਤੇ ਬੁਰਾ ਅਸਰ ਪੈ ਰਿਹਾ। ਸਭ ਤੋਂ ਚਿੰਤਾਜਨਕ ਗੱਲ ਇਹ ਹੈ ਕਿ ਟ੍ਰੈਫਿਕ ਜਾਮ ਕਾਰਨ ਐਂਬੂਲੈਂਸਾਂ ਕਈ ਵਾਰ ਗੰਭੀਰ ਮਰੀਜ਼ਾਂ ਨੂੰ ਸਮੇਂ ਸਿਰ ਇਲਾਜ ਨਹੀਂ ਮਿਲ ਪਾਉਂਦਾ। ਇਸ ਤੋਂ ਇਲਾਵਾ, ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੇ ਬੱਚੇ ਤੇ ਡਿਊਟੀ ‘ਤੇ ਜਾਣ ਵਾਲੇ ਮੁਲਾਜ਼ਮ ਰੋਜ਼ਾਨਾ ਇਸ ਜਾਮ ਦੀ ਮਾਰ ਝੱਲ ਰਹੇ ਹਨ। ਸਥਾਨਕ ਪ੍ਰਸ਼ਾਸਨ ਵਲੋਂ ਇਸ ਸਮੱਸਿਆ ਦੇ ਹੱਲ ਲਈ ਕੋਈ ਠੋਸ ਕਦਮ ਨਹੀਂ ਚੁੱਕੇ ਜਾ ਰਹੇ। ਨਾਜਾਇਜ਼ ਪਾਰਕਿੰਗ ਕਰਨ ਵਾਲਿਆਂ ਖ਼ਿਲਾਫ਼ ਕੋਈ ਸਖ਼ਤ ਕਾਰਵਾਈ ਨਹੀਂ ਹੁੰਦੀ। ਤਰਸੇਮ ਪੀਟਰ ਨੇ ਅਧਿਕਾਰੀਆਂ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਕਸਬੇ ਦੀਆਂ ਸੜਕਾਂ ਤੋਂ ਨਾਜਾਇਜ਼ ਕਬਜ਼ੇ ਤੁਰੰਤ ਹਟਾਏ ਜਾਣ, ਪਾਰਕਿੰਗ ਲਈ ਖਾਸ ਜਗ੍ਹਾ ਨਿਰਧਾਰਿਤ ਕੀਤੀ ਜਾਵੇ ਤੇ ਟ੍ਰੈਫ਼ਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੱਕੇ ਤੌਰ ‘ਤੇ ਟ੍ਰੈਫ਼ਿਕ ਪੁਲਿਸ ਦੇ ਮੁਲਾਜ਼ਮ ਤਾਇਨਾਤ ਕੀਤੇ ਜਾਣ ਤਾਂ ਜੋ ਆਮ ਜਨਤਾ ਨੂੰ ਇਸ ਰੋਜ਼ਾਨਾ ਦੀ ਮਾਨਸਿਕ ਅਤੇ ਸਰੀਰਕ ਪ੍ਰੇਸ਼ਾਨੀ ਤੋਂ ਨਿਜਾਤ ਮਿਲ ਸਕੇ।
Ad Position 22
No active advertisement
ਪਿਛਲੀ ਖ਼ਬਰ ਲਾਡੀ ਸ਼ੇਰੋਵਾਲੀਆ ਦੀ ਅਗਵਾਈ ’ਚ 150 ਗੱਡੀਆਂ ਤੇ 51 ਬੱਸਾਂ ਦਾ ਵਿਸ਼ਾਲ ਕਾਫ਼ਲਾ ਸੰਗਰੂਰ ਰੈਲੀ ਲਈ ਰਵਾਨਾ ਅਗਲੀ ਖ਼ਬਰ ਭਗਵਾਨ ਵਾਲਮੀਕਿ ਪ੍ਰਗਟ ਦਿਵਸ ਸੰਬੰਧੀ ਕਰਵਾਇਆ ਵਿਸ਼ਾਲ ਸਤਿਸੰਗ ਤੇ ਸ਼ੋਭਾ ਯਾਤਰਾ
Ad Position 24