06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ ’ਚ ਡਾਇਰੈਕਟਰ ਧਨਪ੍ਰੀਤ ਕੌਰ ਨੇ ਚੌਥਾ ਦਰਜਾ ਕਰਮਚਾਰੀਆਂ ਨਾਲ ਮਨਾਈ ਦੀਵਾਲੀ

ਫਿਲੌਰ, 5 ਨਵੰਬਰ (ਸਤਿੰਦਰ ਸ਼ਰਮਾ)-ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ ਫਿਲੌਰ ਵਿਖੇ ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਚੌਥਾ ਦਰਜਾ ਕਰਮਚਾਰੀਆਂ ਦੇ ਸਨਮਾਨ ਵਿਚ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਅਕੈਡਮੀ ਦੀ ਡਾਇਰੈਕਟਰ ਧਨਪ੍ਰੀਤ ਕੌਰ (ਆਈ.

Ad Position 21
No active advertisement
ਅਜੀਤ ਡੈਸਕ 06-11-2026
ਫਿਲੌਰ, 5 ਨਵੰਬਰ (ਸਤਿੰਦਰ ਸ਼ਰਮਾ)-ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ ਫਿਲੌਰ ਵਿਖੇ ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਚੌਥਾ ਦਰਜਾ ਕਰਮਚਾਰੀਆਂ ਦੇ ਸਨਮਾਨ ਵਿਚ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਅਕੈਡਮੀ ਦੀ ਡਾਇਰੈਕਟਰ ਧਨਪ੍ਰੀਤ ਕੌਰ (ਆਈ.ਪੀ.ਐਸ.) ਨੇ ਕਰਮਚਾਰੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਨੂੰ ਤੋਹਫੇ ਤੇ ਮਠਿਆਈਆਂ ਵੰਡੀਆਂ। ਡਾਇਰੈਕਟਰ ਧਨਪ੍ਰੀਤ ਕੌਰ ਨੇ ਕਿਹਾ ਕਿ ਚੌਥਾ ਦਰਜਾ ਕਰਮਚਾਰੀ ਕਿਸੇ ਵੀ ਸੰਸਥਾ ਦੀ ਕਾਰਜਪ੍ਰਣਾਲੀ ਦਾ ਮਹੱਤਵਪੂਰਨ ਅਧਾਰ ਹੁੰਦੇ ਹਨ। ਅਕੈਡਮੀ ਦੇ ਰੋਜ਼ਾਨਾ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਤੇ ਵਿਵਸਥਾ ਬਣਾਈ ਰੱਖਣ ਵਿਚ ਇਨ੍ਹਾਂ ਕਰਮਚਾਰੀਆਂ ਦਾ ਯੋਗਦਾਨ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਦੀ ਮਿਹਨਤ, ਸਮਰਪਣ ਤੇ ਫਰਜ਼ ਪ੍ਰਤੀ ਨਿਸ਼ਠਾ ਸਦਕਾ ਹੀ ਸੰਸਥਾ ਆਪਣੀਆਂ ਜ਼ਿੰਮੇਵਾਰੀਆਂ ਨੂੰ ਬਿਹਤਰ ਢੰਗ ਨਾਲ ਨਿਭਾਉਣ ਦੇ ਸਮਰੱਥ ਹੁੰਦੀ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਦੇ ਮੌਕੇ ’ਤੇ ਕਰਮਚਾਰੀਆਂ ਨੂੰ ਤੋਹਫੇ ਅਤੇ ਮਠਿਆਈਆਂ ਭੇਂਟ ਕਰਨਾ ਉਨ੍ਹਾਂ ਪ੍ਰਤੀ ਸਨਮਾਨ ਅਤੇ ਧੰਨਵਾਦ ਪ੍ਰਗਟਾਉਣ ਦਾ ਇਕ ਨਿਮਾਣਾ ਜਿਹਾ ਯਤਨ ਹੈ। ਅਕੈਡਮੀ ਦੇ ਹਰੇਕ ਕਰਮਚਾਰੀ ਦੀ ਭੂਮਿਕਾ ਮਹੱਤਵਪੂਰਨ ਹੈ ਤੇ ਉਨ੍ਹਾਂ ਦੇ ਯੋਗਦਾਨ ਦੀ ਹਮੇਸ਼ਾ ਸ਼ਲਾਘਾ ਕੀਤੀ ਜਾਣੀ ਚਾਹੀਦੀ ਹੈ। ਪ੍ਰੋਗਰਾਮ ਦੌਰਾਨ ਕਰਮਚਾਰੀਆਂ ਨੇ ਡਾਇਰੈਕਟਰ ਧਨਪ੍ਰੀਤ ਕੌਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਤਿਉਹਾਰ ਦੇ ਮੌਕੇ ’ਤੇ ਪ੍ਰਬੰਧਕਾਂ ਵਲੋਂ ਮਿਲੇ ਸਨਮਾਨ ਤੇ ਸ਼ੁਭਕਾਮਨਾਵਾਂ ਨਾਲ ਉਨ੍ਹਾਂ ਨੂੰ ਡਾਢੀ ਖੁਸ਼ੀ ਮਹਿਸੂਸ ਹੋਈ ਹੈ। ਇਸ ਮੌਕੇ ਅਕੈਡਮੀ ਦੇ ਸਮੂਹ ਅਧਿਕਾਰੀ, ਸਿਖਲਾਈ ਦੇਣ ਵਾਲੇ ਉਸਤਾਦ, ਫੈਕਲਟੀ ਮੈਂਬਰਜ਼ ਅਤੇ ਕਰਮਚਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਫਿਲੌਰ ਵਿਖੇ ਵੇਰਕਾ ਦਾ ਸਾਮਾਨ ਲਿਜਾ ਰਿਹਾ ਕੈਂਟਰ ਡਿਵਾਈਡਰ ਨਾਲ ਟਕਰਾ ਕੇ ਪਲਟਿਆ, ਡਰਾਈਵਰ ਵਾਲ-ਵਾਲ ਬਚਿਆ ਅਗਲੀ ਖ਼ਬਰ ਸ਼ਾਹਕੋਟ ਦੇ ਦਾਨਿਸ਼ ਭਨੋਟ ਨੇ ਪੰਜਾਬ ਸਟੇਟ ਬੈਡਮਿੰਟਨ ਚੈਂਪੀਅਨਸ਼ਿਪ ’ਚ ਜਿੱਤਿਆ ਗੋਲਡ ਮੈਡਲ
Ad Position 24