06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਸੰਬੰਧੀ ਪੰਜਾਬ ਪੁਲਿਸ ਤੇ ਸਿਵਲ ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਅਪੀਲ

ਨਕੋਦਰ, 6 ਨਵੰਬਰ (ਗੁਰਵਿੰਦਰ ਸਿੰਘ, ਤਿਲਕ ਰਾਜ ਸ਼ਰਮਾ) )-ਸਬ-ਡਵੀਜ਼ਨ ਨਕੋਦਰ ਦੇ ਸਮੂਹ ਕਿਸਾਨ ਭਰਾਵਾਂ ਨੂੰ ਪੰਜਾਬ ਪੁਲਿਸ ਤੇ ਸਿਵਲ ਪ੍ਰਸ਼ਾਸਨ ਵਲੋਂ ਅਪੀਲ ਕੀਤੀ ਜਾਂਦੀ ਹੈ ਕਿ ਉਹ ਝੋਨੇ ਦੀ ਪਰਾਲੀ ਨੂੰ ਕਿਸੇ ਵੀ ਹਾਲਤ ’ਚ ਅੱਗ ਨਾ ਲਗਾਉਣ ਤੇ ਇਸ ਦਾ ਸੁਚੱਜਾ ਪ੍ਰਬੰਧਨ ਯਕੀਨੀ ਬਣਾਉਣ। ਇਸ ਸਬੰਧੀ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਸਮੇਂ-ਸਮੇਂ ’ਤੇ ਮੀਟਿੰਗਾਂ ਕਰਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 07-11-2026
ਨਕੋਦਰ, 6 ਨਵੰਬਰ (ਗੁਰਵਿੰਦਰ ਸਿੰਘ, ਤਿਲਕ ਰਾਜ ਸ਼ਰਮਾ) )-ਸਬ-ਡਵੀਜ਼ਨ ਨਕੋਦਰ ਦੇ ਸਮੂਹ ਕਿਸਾਨ ਭਰਾਵਾਂ ਨੂੰ ਪੰਜਾਬ ਪੁਲਿਸ ਤੇ ਸਿਵਲ ਪ੍ਰਸ਼ਾਸਨ ਵਲੋਂ ਅਪੀਲ ਕੀਤੀ ਜਾਂਦੀ ਹੈ ਕਿ ਉਹ ਝੋਨੇ ਦੀ ਪਰਾਲੀ ਨੂੰ ਕਿਸੇ ਵੀ ਹਾਲਤ ’ਚ ਅੱਗ ਨਾ ਲਗਾਉਣ ਤੇ ਇਸ ਦਾ ਸੁਚੱਜਾ ਪ੍ਰਬੰਧਨ ਯਕੀਨੀ ਬਣਾਉਣ। ਇਸ ਸਬੰਧੀ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਸਮੇਂ-ਸਮੇਂ ’ਤੇ ਮੀਟਿੰਗਾਂ ਕਰਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸਬ-ਡਵੀਜ਼ਨ ਦੇ ਹਰੇਕ ਪਿੰਡ ’ਚ ਗੁਰਦੁਆਰਾ ਸਾਹਿਬਾਨ ਰਾਹੀਂ ਅਨਾਊਂਸਮੈਂਟ ਕਰਵਾਉਣ ਦੇ ਨਾਲ-ਨਾਲ ਹੋਰ ਪ੍ਰਚਾਰ ਸਾਧਨਾਂ ਰਾਹੀਂ ਵੀ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਕਈ ਕਿਸਾਨਾਂ ਵਲੋਂ ਪਰਾਲੀ ਨੂੰ ਅੱਗ ਨਾ ਲਗਾ ਕੇ ਪ੍ਰਸ਼ਾਸਨ ਨੂੰ ਸਹਿਯੋਗ ਦਿੱਤਾ ਜਾ ਰਿਹਾ ਹੈ। ਪਰਾਲੀ ਨਾ ਸਾੜਨ ਨਾਲ ਵਾਤਾਵਰਨ ਪ੍ਰਦੂਸ਼ਣ ਨੂੰ ਰੋਕਣ, ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਤੇ ਮਿੱਤਰ ਕੀੜਿਆਂ ਦੀ ਸੰਭਾਲ ਕਰਨ ਵਿੱਚ ਮਦਦ ਮਿਲਦੀ ਹੈ। ਇਸ ਦੇ ਉਲਟ ਪਰਾਲੀ ਸਾੜਨ ਨਾਲ ਵਾਤਾਵਰਨ, ਮਨੁੱਖੀ ਸਿਹਤ ਤੇ ਜੀਵ-ਜੰਤੂਆਂ ’ਤੇ ਮਾੜੇ ਪ੍ਰਭਾਵ ਪੈਂਦੇ ਹਨ। ਪ੍ਸ਼ਾਸਨ ਵਲੋਂ ਇਹ ਵੀ ਸਪੱਸ਼ਟ ਕੀਤਾ ਜਾਂਦਾ ਹੈ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਤੇ ਅਜਿਹੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਬਣਦੀ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਜਿਸ ’ਚ ਮੁਕੱਦਮੇ ਦਰਜ ਕਰਨਾ ਵੀ ਸ਼ਾਮਲ ਹੈ। ਪੰਜਾਬ ਪੁਲਿਸ ਵਲੋਂ ਸਮੂਹ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਪਰਾਲੀ ਸਾੜਨ ਤੋਂ ਪੂਰੀ ਤਰ੍ਹਾਂ ਗੁਰੇਜ਼ ਕਰਨ, ਪਰਾਲੀ ਦੇ ਸੁਚੱਜੇ ਪ੍ਰਬੰਧਨ ਨੂੰ ਤਰਜੀਹ ਦੇਣ ਤੇ ਵਾਤਾਵਰਨ ਦੀ ਸੁਰੱਖਿਆ ਤੇ ਜਨਤਕ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ ਆਪਣਾ ਪੂਰਨ ਸਹਿਯੋਗ ਦੇਣ।
Ad Position 22
No active advertisement
ਪਿਛਲੀ ਖ਼ਬਰ ਲਾਇਨਜ਼ ਕਲੱਬ ਆਦਮਪੁਰ ਵਲੋਂ 49ਵਾਂ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ 9 ਨੂੰ ਅਗਲੀ ਖ਼ਬਰ ਅੱਗ ਲੱਗਣ ਕਾਰਨ ਗੰਨੇ ਦੀ ਫ਼ਸਲ ਤੇ ਪਰਾਲੀ ਸੜੀ * ਫਾਇਰ ਬ੍ਰਿਗੇਡ ਨੇ ਅੱਗ ’ਤੇ ਪਾਇਆ ਕਾਬੂ
Ad Position 24