06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਪੀ.ਸੀ.ਐੱਸ. ਭਰਤੀ ਵਿਵਾਦ ਦੀ ਨਿਰਪੱਖ ਜਾਂਚ ਕਰਵਾਈ ਜਾਵੇ - ਭਾਟੀਆ, ਜੌਲੀ

ਜਲੰਧਰ, 6 ਨਵੰਬਰ (ਸ਼ਿਵ)- ਪੀਸੀਐੱਸ (ਮੇਨਜ਼) ਪ੍ਰੀਖਿਆ ਦੇ ਨਤੀਜਿਆਂ ਵਿਚ ਕਥਿਤ ਬੇਨਿਯਮੀਆਂ ਦੇ ਦੋਸ਼ਾਂ ਨੂੰ ਲੈ ਕੇ ਭਾਜਪਾ ਜਲੰਧਰ ਇਕਾਈ ਦੇ ਮੀਤ ਪ੍ਰਧਾਨ ਗੁਰਦੇਵ ਸਿੰਘ ਗੋਲਡੀ ਭਾਟੀਆ, ਮੁੱਖ ਬੁਲਾਰੇ ਕੁਲਵਿੰਦਰ ਸਿੰਘ ਜੌਲੀ, ਬੁਲਾਰੇ ਮੱਖਣ ਸਿੰਘ ਅਤੇ ਜਸਬੀਰ ਸਿੰਘ ਜੱਜ ਨੇ ਪੰਜਾਬ ਲੋਕ ਸੇਵਾ ਕਮਿਸ਼ਨ ਦੀ ਸਫ਼ਾਈ ’ਤੇ ਸਵਾਲ ਉਠਾਉਂਦਿਆਂ ਮਾਮਲੇ ਦੀ ਸੁਤੰਤਰ ਜਾਂਚ ਦੀ ਮੰਗ ਕੀਤੀ ਹੈ। ਭਾਜਪਾ ਆਗੂਆਂ ਨੇ ਕਿਹਾ ਕਿ ਇੱਕੋ ਪ੍ਰੀਖਿਆ ਹਾਲ ਵਿੱਚੋਂ 10 ਤੋਂ 11 ਉਮੀਦਵਾਰਾਂ ਦਾ ਸਫਲ ਹੋਣਾ ਤੇ ਲਗਾਤਾਰ ਰੋਲ ਨੰਬਰਾਂ ਵਾਲੇ ਉਮੀਦਵਾਰਾਂ ਦੀ ਚੋਣ ਹੋਣਾ ਗੰਭੀਰ ਸ਼ੰਕੇ ਪੈਦਾ ਕਰਦਾ ਹੈ।

Ad Position 21
No active advertisement
ਅਜੀਤ ਡੈਸਕ 07-11-2026
ਜਲੰਧਰ, 6 ਨਵੰਬਰ (ਸ਼ਿਵ)- ਪੀਸੀਐੱਸ (ਮੇਨਜ਼) ਪ੍ਰੀਖਿਆ ਦੇ ਨਤੀਜਿਆਂ ਵਿਚ ਕਥਿਤ ਬੇਨਿਯਮੀਆਂ ਦੇ ਦੋਸ਼ਾਂ ਨੂੰ ਲੈ ਕੇ ਭਾਜਪਾ ਜਲੰਧਰ ਇਕਾਈ ਦੇ ਮੀਤ ਪ੍ਰਧਾਨ ਗੁਰਦੇਵ ਸਿੰਘ ਗੋਲਡੀ ਭਾਟੀਆ, ਮੁੱਖ ਬੁਲਾਰੇ ਕੁਲਵਿੰਦਰ ਸਿੰਘ ਜੌਲੀ, ਬੁਲਾਰੇ ਮੱਖਣ ਸਿੰਘ ਅਤੇ ਜਸਬੀਰ ਸਿੰਘ ਜੱਜ ਨੇ ਪੰਜਾਬ ਲੋਕ ਸੇਵਾ ਕਮਿਸ਼ਨ ਦੀ ਸਫ਼ਾਈ ’ਤੇ ਸਵਾਲ ਉਠਾਉਂਦਿਆਂ ਮਾਮਲੇ ਦੀ ਸੁਤੰਤਰ ਜਾਂਚ ਦੀ ਮੰਗ ਕੀਤੀ ਹੈ। ਭਾਜਪਾ ਆਗੂਆਂ ਨੇ ਕਿਹਾ ਕਿ ਇੱਕੋ ਪ੍ਰੀਖਿਆ ਹਾਲ ਵਿੱਚੋਂ 10 ਤੋਂ 11 ਉਮੀਦਵਾਰਾਂ ਦਾ ਸਫਲ ਹੋਣਾ ਤੇ ਲਗਾਤਾਰ ਰੋਲ ਨੰਬਰਾਂ ਵਾਲੇ ਉਮੀਦਵਾਰਾਂ ਦੀ ਚੋਣ ਹੋਣਾ ਗੰਭੀਰ ਸ਼ੰਕੇ ਪੈਦਾ ਕਰਦਾ ਹੈ। ਅਜਿਹੇ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਲਾਜ਼ਮੀ ਹੈ। ਆਗੂਆਂ ਨੇ ਮੰਗ ਕੀਤੀ ਕਿ ਪੀਸੀਐੱਸ ਇੰਟਰਵਿਊ ਪ੍ਰਕਿਰਿਆ ਨੂੰ ਜਾਂਚ ਮੁਕੰਮਲ ਹੋਣ ਤੱਕ ਰੋਕਿਆ ਜਾਵੇ ਤੇ ਪੂਰੇ ਮਾਮਲੇ ਦੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਨਿਗਰਾਨੀ ਹੇਠ ਸੀਬੀਆਈ ਜਾਂਚ ਕਰਵਾਈ ਜਾਵੇ। ਉਨ੍ਹਾਂ ਪ੍ਰੀਖਿਆ ਕੇਂਦਰਾਂ ਦੀ ਸੀਸੀਟੀਵੀ ਫੁਟੇਜ, ਬਾਇਓਮੈਟ੍ਰਿਕ ਰਿਕਾਰਡ ਅਤੇ ਉੱਤਰ ਪੁਸਤਕਾਂ ਦੀ ਸੀ. ਬੀ. ਆਈ. ਜਾਂਚ ਦੀ ਮੰਗ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਇੰਪਲਾਈਜ਼ ਫੈਡਰੇਸ਼ਨ ਪਹਿਲਵਾਨ ਦੇ ਪਰਿਵਾਰ ’ਚ ਵਾਧਾ ਮਨਜੀਤ ਸਿੰਘ ਸੈਂਕੜੇ ਸਾਥੀਆਂ ਸਮੇਤ ਫੈਡਰੇਸ਼ਨ ਵਿਚ ਸ਼ਾਮਿਲ ਅਗਲੀ ਖ਼ਬਰ ਮੌਕਾਪ੍ਰਸਤ ਤੇ ਖੁਦਗਰਜ ਸਿੱਖ ਆਗੂਆਂ ਨੇ ਸਿੱਖੀ ਨੂੰ ਹਮੇਸ਼ਾ ਢਾਹ ਲਗਾਈ-ਸਿੱਖ ਤਾਲਮੇਲ ਕਮੇਟੀ
Ad Position 24