08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਨਿਆਇਕ ਅਧਿਕਾਰੀਆਂ ਨੇ ਗਾਂਧੀ ਵਿਨੀਤਾ ਆਸ਼ਰਮ ਵਿਖੇ ਬੱਚਿਆਂ ਨਾਲ ਮਨਾਈ ਦੀਵਾਲੀ

ਜਲੰਧਰ, 7 ਨਵੰਬਰ (ਜਤਿੰਦਰ ਪੰਮੀ)–ਦੀਵਾਲੀ ਦੇ ਤਿਉਹਾਰ ਨੂੰ ਲੈ ਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਗਾਂਧੀ ਵਿਨੀਤਾ ਆਸ਼ਰਮ ਵਿਖੇ ਸਥਿਤ ਆਬਜ਼ਰਵੇਸ਼ਨ ਹੋਮ ਫਾਰ ਗਰਲਜ਼, ਚਿਲਡਰਨ ਹੋਮ ਅਤੇ ਚਿਲਡਰਨ ਹੋਮ ਫਾਰ ਗਰਲਜ਼ ਦੇ ਬੱਚਿਆਂ ਦੇ ਜੀਵਨ ਵਿੱਚ ਖੁਸ਼ੀਆਂ ਅਤੇ ਰੌਸ਼ਨੀ ਵੰਡੀ ਗਈ। ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪ੍ਰਿਆ ਸੂਦ ਦੀ ਅਗਵਾਈ ਹੇਠ ਨਿਆਇਕ ਅਧਿਕਾਰੀਆਂ ਦੇ ਇਕ ਉੱਚ-ਪੱਧਰੀ ਵਫ਼ਦ ਨੇ ਇਨ੍ਹਾਂ ਬੱਚਿਆਂ ਨਾਲ ਦੀਵਾਲੀ ਮਨਾਉਣ ਲਈ ਆਸ਼ਰਮ ਦਾ ਵਿਸ਼ੇਸ਼ ਦੌਰਾ ਕੀਤਾ।

Ad Position 21
No active advertisement
ਅਜੀਤ ਡੈਸਕ 08-11-2026
ਜਲੰਧਰ, 7 ਨਵੰਬਰ (ਜਤਿੰਦਰ ਪੰਮੀ)–ਦੀਵਾਲੀ ਦੇ ਤਿਉਹਾਰ ਨੂੰ ਲੈ ਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਗਾਂਧੀ ਵਿਨੀਤਾ ਆਸ਼ਰਮ ਵਿਖੇ ਸਥਿਤ ਆਬਜ਼ਰਵੇਸ਼ਨ ਹੋਮ ਫਾਰ ਗਰਲਜ਼, ਚਿਲਡਰਨ ਹੋਮ ਅਤੇ ਚਿਲਡਰਨ ਹੋਮ ਫਾਰ ਗਰਲਜ਼ ਦੇ ਬੱਚਿਆਂ ਦੇ ਜੀਵਨ ਵਿੱਚ ਖੁਸ਼ੀਆਂ ਅਤੇ ਰੌਸ਼ਨੀ ਵੰਡੀ ਗਈ। ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪ੍ਰਿਆ ਸੂਦ ਦੀ ਅਗਵਾਈ ਹੇਠ ਨਿਆਇਕ ਅਧਿਕਾਰੀਆਂ ਦੇ ਇਕ ਉੱਚ-ਪੱਧਰੀ ਵਫ਼ਦ ਨੇ ਇਨ੍ਹਾਂ ਬੱਚਿਆਂ ਨਾਲ ਦੀਵਾਲੀ ਮਨਾਉਣ ਲਈ ਆਸ਼ਰਮ ਦਾ ਵਿਸ਼ੇਸ਼ ਦੌਰਾ ਕੀਤਾ। ਇਸ ਵਫ਼ਦ ਵਿਚ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਪੀ.ਐੱਸ. ਰਾਏ, ਜਗਮੋਹਨ ਸਿੰਘ ਸੰਘੇ, ਜਸਵਿੰਦਰ ਸਿੰਘ, ਅਰਚਨਾ ਕੰਬੋਜ ਤੇ ਵਿਸ਼ੇਸ਼ ਕੰਬੋਜ, ਹਰਪ੍ਰੀਤ ਕੌਰ ਸਿਵਲ ਜੱਜ (ਸੀਨੀਅਰ ਡਵੀਜ਼ਨ) ਅਤੇ ਰਾਹੁਲ ਕੁਮਾਰ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਾਮਲ ਸਨ । ਦੌਰੇ ਦੌਰਾਨ ਨਿਆਇਕ ਅਧਿਕਾਰੀਆਂ ਨੇ ਬੱਚੀਆਂ ਅਤੇ ਬੱਚਿਆਂ ਨਾਲ ਨਿੱਜੀ ਤੌਰ ‘ਤੇ ਗੱਲਬਾਤ ਕੀਤੀ । ਅਧਿਕਾਰੀਆਂ ਨੇ ਬੱਚਿਆਂ ਦੀਆਂ ਗੱਲਾਂ ਸੁਣ ਕੇ ਅਰਥਪੂਰਨ ਸਮਾਂ ਬਿਤਾਇਆ । ਬੱਚਿਆਂ ਅਤੇ ਸਟਾਫ਼ ਮੈਂਬਰਾਂ ਵਿੱਚ ਪਰੰਪਰਾਗਤ ਮਿਠਾਈਆਂ, ਸਨੈਕਸ ਅਤੇ ਰਸਮਲਾਈ ਸਮੇਤ ਤਿਉਹਾਰਾਂ ਦੇ ਵਿਸ਼ੇਸ਼ ਪਕਵਾਨ ਵੰਡੇ ਗਏ। ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸੀਨੀਅਰ ਸਹਾਇਕ ਜਗਨ ਨਾਥ ਵੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਲੋੜਵੰਦਾਂ ਦੀ ਸਿੱਖਿਆ ਲਈ ਕਸ਼ਮੀਰ ਤੋਂ ਕੰਨਿਆਕੁਮਾਰੀ ਤੱਕ ਸਾਈਕਲ ਯਾਤਰਾ ਕੱਢ ਰਹੇ ਸੇਵਾਮੁਕਤ ਆਈ. ਆਰ. ਐੱਸ. ਅਗਲੀ ਖ਼ਬਰ ਦੀਵਾਲੀ ਮੌਕੇ ਜੰੰਮ ਕੇ ਹੋ ਰਹੀ ਪਟਾਕਿਆਂ ਦੀ ਖ਼ਰੀਦਦਾਰੀ ਕਈ ਥਾਵਾਂ ’ਤੇ ਮੁਸ਼ਕਿਲ ਨਾਲ ਮਿਲ ਰਹੇ ਗ੍ਰੀਨ ਪਟਾਕੇ
Ad Position 24