08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਚੀਮਾ ਬਿਆਨ ਦੇਣ ਤੋਂ ਪਹਿਲਾਂ ਕੇਜਰੀਵਾਲ ਤੇ ਭਗਵੰਤ ਮਾਨ ਨਾਲ ਸਲਾਹ ਕਰ ਲੈਂਦੇ-ਜਥੇ. ਹਰਜਿੰਦਰ ਸਿੰਘ ਲੱਲੀਆਂ

ਗੁਰਾਇਆ, 7 ਨਵੰਬਰ (ਬਲਵਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਹਰਜਿੰਦਰ ਸਿੰਘ ਲੱਲੀਆਂ ਨੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਦਿੱਲੀ ਪ੍ਰਦੂਸ਼ਣ ਨੂੰ ਲੈ ਕੇ ਦਿੱਤੇ ਬਿਆਨ ‘ਤੇ ਤਿੱਖਾ ਪਲਟਵਾਰ ਕੀਤਾ ਹੈ। ਜਥੇਦਾਰ ਲੱਲੀਆਂ ਨੇ ਕਿਹਾ ਕਿ ਹਰਪਾਲ ਚੀਮਾ ਮੀਡੀਆ ਵਿਚ ਬੀ.

Ad Position 21
No active advertisement
ਅਜੀਤ ਡੈਸਕ 08-11-2026
ਗੁਰਾਇਆ, 7 ਨਵੰਬਰ (ਬਲਵਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਹਰਜਿੰਦਰ ਸਿੰਘ ਲੱਲੀਆਂ ਨੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਦਿੱਲੀ ਪ੍ਰਦੂਸ਼ਣ ਨੂੰ ਲੈ ਕੇ ਦਿੱਤੇ ਬਿਆਨ ‘ਤੇ ਤਿੱਖਾ ਪਲਟਵਾਰ ਕੀਤਾ ਹੈ। ਜਥੇਦਾਰ ਲੱਲੀਆਂ ਨੇ ਕਿਹਾ ਕਿ ਹਰਪਾਲ ਚੀਮਾ ਮੀਡੀਆ ਵਿਚ ਬੀ. ਜੇ. ਪੀ. ‘ਤੇ ਝੂਠ ਬੋਲਣ ਦਾ ਦੋਸ਼ ਲਗਾ ਰਹੇ ਹਨ ਕਿ ਦਿੱਲੀ ਵਿਚ ਪ੍ਰਦੂਸ਼ਣ ਪੰਜਾਬ ਦੇ ਧੂੰਏਂ ਕਰਕੇ ਨਹੀਂ ਫੈਲ ਰਿਹਾ, ਪਰ ਅਜਿਹਾ ਬਿਆਨ ਦੇਣ ਤੋਂ ਪਹਿਲਾਂ ਉਨ੍ਹਾਂ ਨੂੰ ਆਪਣੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਸਲਾਹ ਜ਼ਰੂਰ ਕਰ ਲੈਣੀ ਚਾਹੀਦੀ ਸੀ। ਜਥੇਦਾਰ ਲੱਲੀਆਂ ਨੇ ਆਮ ਆਦਮੀ ਪਾਰਟੀ ਨੂੰ ਆੜੇ ਹੱਥੀਂ ਲੈਂਦਿਆਂ ਯਾਦ ਕਰਵਾਇਆ ਕਿ ਇਹ ਉਹੀ ਆਪ ਪਾਰਟੀ ਹੈ, ਜਿਸ ਨੇ ਦਿੱਲੀ ਅਤੇ ਪੰਜਾਬ ਵਿਚ ਇਹ ਮੁੱਦਾ ਚੁੱਕ ਕੇ ਸਰਕਾਰ ਬਣਾਈ ਸੀ ਕਿ ਪੰਜਾਬ ਤੋਂ ਆਉਂਦੇ ਧੂੰਏਂ ਤੇ ਪ੍ਰਦੂਸ਼ਣ ਨੂੰ ਬੰਦ ਕੀਤਾ ਜਾਵੇਗਾ ਅਤੇ ਕਿਸਾਨਾਂ ਦੀ ਪਰਾਲੀ ਦੀ ਸਮੱਸਿਆ ਦਾ ਪੱਕਾ ਹੱਲ ਕੀਤਾ ਜਾਵੇਗਾ। ਉਨ੍ਹਾਂ ਪਾਰਟੀ ਲੀਡਰਸ਼ਿਪ ਨੂੰ ਸਿੱਧਾ ਸਵਾਲ ਕਰਦਿਆਂ ਪੁੱਛਿਆ, “ਅਰਵਿੰਦ ਕੇਜਰੀਵਾਲ ਤੇ ‘ਆਪ’ ਆਗੂ ਦਾਅਵੇ ਕਰਦੇ ਸਨ ਕਿ ਉਨ੍ਹਾਂ ਨੇ ਪਰਾਲੀ ਨੂੰ ਗਾਲਣ ਲਈ ਦਿੱਲੀ ਵਿਚ ਦਵਾਈ ਤਿਆਰ ਕਰ ਲਈ ਹੈ। ਹਰਪਾਲ ਸਿੰਘ ਚੀਮਾ ਅੱਜ ਪੰਜਾਬ ਦੇ ਲੋਕਾਂ ਨੂੰ ਇਹ ਦੱਸਣ ਕਿ ਉਹ ਦਵਾਈ ਅੱਜ ਕਿਥੇ ਹੈ? ਕਿੰਨੇ ਕਿਸਾਨਾਂ ਨੂੰ ਉਹ ਦਵਾਈ ਵੰਡੀ ਗਈ ਅਤੇ ਕਿੰਨੇ ਕਿਸਾਨਾਂ ਨੇ ਉਸ ਦਾ ਸਪਰੇਅ ਕਰਕੇ ਫ਼ਾਇਦਾ ਲਿਆ ।ਉਨ੍ਹਾਂ ਦਾਅਵਾ ਕੀਤਾ ਕਿ 2027 ਵਿਚ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦਾ ਸਭ ਤੋਂ ਵੱਡਾ ਸਿਆਸੀ ਪਤਨ ਦੇਖਣ ਨੂੰ ਮਿਲੇਗਾ।
Ad Position 22
No active advertisement
ਪਿਛਲੀ ਖ਼ਬਰ ਰੇਨਬੋ ਪਬਲਿਕ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਬਿੱਲੀ ਬੜੈਚ ਅਕੈਡਮੀ ’ਚ ਮਨਾਇਆ ਦੀਵਾਲੀ ਦਾ ਤਿਉਹਾਰ
Ad Position 24