ਚੇਅਰਮੈਨ ਮੱਖਣ ਪੱਲਣ ਵਲੋਂ ਭਾਈ ਦੂਜ ’ਤੇ ਛੁੱਟੀ ਲਈ ਡੀ. ਸੀ. ਨੂੰ ਪੱਤਰ
ਜੰਡਿਆਲਾ ਮੰਜਕੀ, 7 ਨਵੰਬਰ (ਸੁਰਜੀਤ ਸਿੰਘ ਜੰਡਿਆਲਾ)-ਸੈਣ ਸਮਾਜ ਵੈਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਮੱਖਣ ਪੱਲਣ ਵਲੋਂ ਡਿਪਟੀ ਕਮਿਸ਼ਨਰ ਜਲੰਧਰ ਨੂੰ ਭਾਈ ਦੂਜ ਮੌਕੇ ਜ਼ਿਲ੍ਹਾ ਜਲੰਧਰ ਵਿਚ ਛੁੱਟੀ ਲਈ ਪ੍ਰਬੰਧਕ ਕਮੇਟੀ ਤੇ ਬੋਰਡ ਦੇ ਮੈਂਬਰਾਂ ਸਮੇਤ ਇਕ ਮੰਗ-ਪੱਤਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਬਾਬਾ ਸੈਣ ਭਗਤ ਜੀ ਦੀ ਬਾਣੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਹੈ ਅਤੇ ਉਨ੍ਹਾਂ ਦੇ ਇਤਿਹਾਸਿਕ ਸਥਾਨ ਦੇਹਿਰਾ ਸਾਹਿਬ ਬਾਬਾ ਸੈਣ ਭਗਤ ਜੀ ਪ੍ਰਤਾਪਰਾ (ਫਿਲੌਰ) ਵਿਚ ਭਾਈ ਦੂਜ ਮੌਕੇ ਹਫਤਾ ਭਰ ਚੱਲਣ ਵਾਲੇ ਸਮਾਗਮਾਂ ਵਿਚ ਸੈਣ ਸਮਾਜ ਨਾਲ ਸੰਬੰਧਿਤ ਤੇ ਹੋਰ ਸੰਗਤਾਂ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿਚ ਪੁੱਜਦੀਆਂ ਹਨ।
ਚ
ਚੇਅਰਮੈਨ ਮੱਖਣ ਪੱਲਣ
08-11-2026
ਜੰਡਿਆਲਾ ਮੰਜਕੀ, 7 ਨਵੰਬਰ (ਸੁਰਜੀਤ ਸਿੰਘ ਜੰਡਿਆਲਾ)-ਸੈਣ ਸਮਾਜ ਵੈਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਮੱਖਣ ਪੱਲਣ ਵਲੋਂ ਡਿਪਟੀ ਕਮਿਸ਼ਨਰ ਜਲੰਧਰ ਨੂੰ ਭਾਈ ਦੂਜ ਮੌਕੇ ਜ਼ਿਲ੍ਹਾ ਜਲੰਧਰ ਵਿਚ ਛੁੱਟੀ ਲਈ ਪ੍ਰਬੰਧਕ ਕਮੇਟੀ ਤੇ ਬੋਰਡ ਦੇ ਮੈਂਬਰਾਂ ਸਮੇਤ ਇਕ ਮੰਗ-ਪੱਤਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਬਾਬਾ ਸੈਣ ਭਗਤ ਜੀ ਦੀ ਬਾਣੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਹੈ ਅਤੇ ਉਨ੍ਹਾਂ ਦੇ ਇਤਿਹਾਸਿਕ ਸਥਾਨ ਦੇਹਿਰਾ ਸਾਹਿਬ ਬਾਬਾ ਸੈਣ ਭਗਤ ਜੀ ਪ੍ਰਤਾਪਰਾ (ਫਿਲੌਰ) ਵਿਚ ਭਾਈ ਦੂਜ ਮੌਕੇ ਹਫਤਾ ਭਰ ਚੱਲਣ ਵਾਲੇ ਸਮਾਗਮਾਂ ਵਿਚ ਸੈਣ ਸਮਾਜ ਨਾਲ ਸੰਬੰਧਿਤ ਤੇ ਹੋਰ ਸੰਗਤਾਂ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿਚ ਪੁੱਜਦੀਆਂ ਹਨ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਂਦੇ ਹਨ, ਜਿਸ ਵਿਚ ਪ੍ਰਸਿੱਧ ਪ੍ਰਚਾਰਕਾਂ,ਧਾਰਮਿਕ ਹਸਤੀਆਂ ਤੋਂ ਇਲਾਵਾ ਵੱਖ-ਵੱਖ ਰਾਜਨੀਤਿਕ, ਸਮਾਜਿਕ ਆਗੂ ਵੀ ਹਾਜ਼ਰੀਆਂ ਭਰਦੇ ਹਨ।