ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਈਕੋ ਕਲੱਬ ਅਤੇ ਐੱਨ.ਐੱਸ.ਐੱਸ. ਵਲੋਂ ਗ੍ਰੀਨ ਦੀਵਾਲੀ ਮਨਾਈ
ਸੁਲਤਾਨਪੁਰ ਲੋਧੀ, 7 ਨਵੰਬਰ (ਨਰੇਸ਼ ਹੈਪੀ, ਥਿੰਦ)-ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਈਕੋ ਕਲੱਬ ਦੇ ਮੁਖੀ ਪ੍ਰੋ. ਜਸਵੀਰ ਕੌਰ ਅਤੇ ਐੱਨ.
ਸੁਲਤਾਨਪੁਰ ਲੋਧੀ, 7 ਨਵੰਬਰ (ਨਰੇਸ਼ ਹੈਪੀ, ਥਿੰਦ)-ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਈਕੋ ਕਲੱਬ ਦੇ ਮੁਖੀ ਪ੍ਰੋ. ਜਸਵੀਰ ਕੌਰ ਅਤੇ ਐੱਨ.ਐੱਸ.ਐੱਸ. ਵਿਭਾਗ ਦੇ ਮੁਖੀ ਪ੍ਰੋ. ਸ਼ਿਲਪਾ ਵੱਲੋਂ ਸਾਂਝੇ ਤੌਰ ’ਤੇ ਗ੍ਰੀਨ ਦੀਵਾਲੀ ਮਨਾਈ ਗਈ। ਇਸ ਮੌਕੇ ਵਿਦਿਆਰਥੀਆਂ ਲਈ ਰੰਗੋਲੀ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਮੁਕਾਬਲੇ ਵਿਚ ਮਨਪ੍ਰੀਤ ਕੌਰ ਅਤੇ ਨੇਹਾ ਬੀ.ਏ. ਭਾਗ ਪਹਿਲਾ ਨੇ ਪਹਿਲਾ ਸਥਾਨ, ਪ੍ਰਭਜੋਤ ਕੌਰ ਅਤੇ ਸਿਮਰਨਪ੍ਰੀਤ ਕੌਰ ਬੀ.ਏ. ਭਾਗ ਦੂਜਾ ਨੇ ਦੂਜਾ ਸਥਾਨ ਅਤੇ ਜਸਪ੍ਰੀਤ ਕੌਰ ਅਤੇ ਹਰਮਨਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਈਕੋ ਕਲੱਬ ਵੱਲੋਂ ਵਿਦਿਆਰਥੀਆਂ ਨੂੰ ਇਨਾਮ ਵੀ ਤਕਸੀਮ ਕੀਤੇ ਗਏ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਪ੍ਰੋ. ਜਸਬੀਰ ਕੌਰ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੁਰੱਖਿਆ ਪ੍ਰਤੀ ਜਾਗਰੂਕ ਕਰਦਿਆਂ ਪ੍ਰਦੂਸ਼ਣ ਰਹਿਤ ਅਤੇ ਵਾਤਾਵਰਨ ਪੱਖੀ ਦੀਵਾਲੀ ਮਨਾਉਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਜ. ਸਵਰਨ ਸਿੰਘ, ਕਾਲਜ ਦੇ ਡਾਇਰੈਕਟਰ ਇੰਜ. ਨਿਮਰਤਾ ਕੌਰ,ਇੰਜ. ਹਰਨਿਆਮਤ ਕੌਰ ਅਤੇ ਪ੍ਰਬੰਧਕ ਕਮੇਟੀ ਦੇ ਸਕੱਤਰ ਤੇ ਐੱਸ.ਜੀ.ਪੀ.ਸੀ. ਮੈਂਬਰ ਬੀਬੀ ਗੁਰਪ੍ਰੀਤ ਕੌਰ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਦੀਵਾਲੀ ਦੀਆਂ ਹਾਰਦਿਕ ਵਧਾਈਆਂ ਦਿੱਤੀਆਂ।