ਦਿਵਿਆ ਜਯੋਤੀ ਪਬਲਿਕ ਸਕੂਲ ’ਚ ਦੀਵਾਲੀ ਮੌਕੇ ਕਰਵਾਈਆਂ ਵੱਖ-ਵੱਖ ਗਤੀਵਿਧੀਆਂ
ਸ਼ਾਹਕੋਟ, 7 ਨਵੰਬਰ (ਦਲਜੀਤ ਸਿੰਘ ਸਚਦੇਵਾ)- ਦਿਵਿਆ ਜਯੋਤੀ ਪਬਲਿਕ ਹਾਈ ਸਕੂਲ ਸ਼ਾਹਕੋਟ ’ਚ ਦੀਵਾਲੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਬੱਚਿਆਂ ਨੇ ਰੰਗੋਲੀ ਮੇਕਿੰਗ, ਵੇਸਟ ਮਟੀਰੀਅਲ ਦੀ ਵਰਤੋਂ ਤੇ ਸੇਫ਼ ਦੀਵਾਲੀ ਗ੍ਰੀਟਿੰਗ ਕਾਰਡ ਬਣਾਉਣ ਵਰਗੀਆਂ ਵੱਖ-ਵੱਖ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਹਿੱਸਾ ਲਿਆ।
ਸ਼ਾਹਕੋਟ, 7 ਨਵੰਬਰ (ਦਲਜੀਤ ਸਿੰਘ ਸਚਦੇਵਾ)- ਦਿਵਿਆ ਜਯੋਤੀ ਪਬਲਿਕ ਹਾਈ ਸਕੂਲ ਸ਼ਾਹਕੋਟ ’ਚ ਦੀਵਾਲੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਬੱਚਿਆਂ ਨੇ ਰੰਗੋਲੀ ਮੇਕਿੰਗ, ਵੇਸਟ ਮਟੀਰੀਅਲ ਦੀ ਵਰਤੋਂ ਤੇ ਸੇਫ਼ ਦੀਵਾਲੀ ਗ੍ਰੀਟਿੰਗ ਕਾਰਡ ਬਣਾਉਣ ਵਰਗੀਆਂ ਵੱਖ-ਵੱਖ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਹਿੱਸਾ ਲਿਆ। ਸਕੂਲ ਪ੍ਰਿੰਸੀਪਲ ਸ਼੍ਰੀਮਤੀ ਡਿੰਪਲ ਗੋਇਲ ਤੇ ਕੋਆਰਡੀਨੇਟਰ ਮੈਡਮ ਮਾਨਸੀ ਬਾਂਸਲ ਨੇ ਬੱਚਿਆਂ ਨੂੰ ਪ੍ਰਦੂਸ਼ਣ ਰਹਿਤ ‘ਸਵੱਛ ਦੀਵਾਲੀ’ ਮਨਾਉਣ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਕਿਹਾ ਕਿ ਸਕੂਲ ਦਾ ਮੁੱਖ ਉਦੇਸ਼ ਬੱਚਿਆਂ ਨੂੰ ਹਰ ਖੇਤਰ ਵਿਚ ਅੱਗੇ ਲਿਜਾਣ ਦੇ ਨਾਲ-ਨਾਲ ਉਨ੍ਹਾਂ ਵਿਚ ਚੰਗੇ ਸਸਕਾਰ ਤੇ ਨੈਤਿਕ ਵਿਚਾਰ ਪੈਦਾ ਕਰਨਾ ਹੈ। ਇਸ ਮੌਕੇ ਮਾਸਟਰ ਪ੍ਰਭਜੀਤ ਸਿੰਘ, ਸਿਮੀ ਕੁਮਰਾ, ਪੂਨਮ ਭੱਲਾ, ਸ਼ਰਨਜੀਤ ਕੌਰ, ਰਮਨਦੀਪ ਕੌਰ, ਅਜਿੰਦਰ ਕੌਰ, ਇਸ਼ਦੀਪ ਕੌਰ, ਅੰਸ਼ੂ ਜੈਸਵਾਲ, ਨਵਨੀਤ ਕੌਰ, ਸੰਗੀਤਾ, ਲਵੀਤਾ, ਪਰਮਿੰਦਰ ਕੌਰ, ਕਵਿਤਾ, ਜੋਤੀ, ਰਾਜਿੰਦਰ ਕੌਰ ਆਦਿ ਹਾਜ਼ਰ ਸਨ।