ਬਾਬਾ ਵਿਸ਼ਵਕਰਮਾ ਸੰਬੰਧੀ ਕਰਵਾਏ ਸਮਾਗਮਾਂ ਮੌਕੇ ਪੁੱਜੇ ਵਿਧਾਇਕ ਇੰਦਰਜੀਤ ਕੌਰ ਮਾਨ
ਜੰਡਿਆਲਾ ਮੰਜਕੀ, 9 ਨਵੰਬਰ (ਸੁਰਜੀਤ ਸਿੰਘ ਜੰਡਿਆਲਾ)- ਪਿੰਡ ਚਾਨੀਆਂ ’ਚ ਬਾਬਾ ਵਿਸ਼ਵਕਰਮਾ ਮੰਦਿਰ ਵਿਖੇ ਕਰਵਾਏ ਸਮਾਗਮ ਮੌਕੇ ਵਿਧਾਨ ਸਭਾ ਹਲਕਾ ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ ਵਿਸ਼ੇਸ਼ ਤੌਰ ’ਤੇ ਪੁੱਜੇ ਤੇ ਉਨ੍ਹਾਂ ਬਾਬਾ ਵਿਸ਼ਵਕਰਮਾ ਦੇ ਆਗਮਨ ਪੁਰਬ ਦੀ ਸੰਗਤਾ ਨੂੰ ਵਧਾਈ ਦਿੱਤੀ। ਉਨ੍ਹਾਂ ਪਿੰਡ ਦੇ ਵੱਖ-ਵੱਖ ਵਿਕਾਸ ਕੰਮਾਂ ਵਾਸਤੇ ਗਰਾਂਟਾਂ ਵੀ ਦਿੱਤੀਆਂ ਤੇ ਪਿੰਡ ਚਾਨੀਆਂ ਤੋਂ ਚਿਰਾਗ ਸ਼ਾਹ ਤੱਕ ਸੜਕ ਬਣਾਉਣ ਦਾ ਵੀ ਭਰੋਸਾ ਦਿੱਤਾ।
ਜੰਡਿਆਲਾ ਮੰਜਕੀ, 9 ਨਵੰਬਰ (ਸੁਰਜੀਤ ਸਿੰਘ ਜੰਡਿਆਲਾ)- ਪਿੰਡ ਚਾਨੀਆਂ ’ਚ ਬਾਬਾ ਵਿਸ਼ਵਕਰਮਾ ਮੰਦਿਰ ਵਿਖੇ ਕਰਵਾਏ ਸਮਾਗਮ ਮੌਕੇ ਵਿਧਾਨ ਸਭਾ ਹਲਕਾ ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ ਵਿਸ਼ੇਸ਼ ਤੌਰ ’ਤੇ ਪੁੱਜੇ ਤੇ ਉਨ੍ਹਾਂ ਬਾਬਾ ਵਿਸ਼ਵਕਰਮਾ ਦੇ ਆਗਮਨ ਪੁਰਬ ਦੀ ਸੰਗਤਾ ਨੂੰ ਵਧਾਈ ਦਿੱਤੀ। ਉਨ੍ਹਾਂ ਪਿੰਡ ਦੇ ਵੱਖ-ਵੱਖ ਵਿਕਾਸ ਕੰਮਾਂ ਵਾਸਤੇ ਗਰਾਂਟਾਂ ਵੀ ਦਿੱਤੀਆਂ ਤੇ ਪਿੰਡ ਚਾਨੀਆਂ ਤੋਂ ਚਿਰਾਗ ਸ਼ਾਹ ਤੱਕ ਸੜਕ ਬਣਾਉਣ ਦਾ ਵੀ ਭਰੋਸਾ ਦਿੱਤਾ। ਢਾਡੀ ਅਵਤਾਰ ਸਿੰਘ ਬਾਸੀ (ਬੀੜ ਬੰਸੀਆਂ) ਦੇ ਜਥੇ ਨੇ ਬਾਬਾ ਵਿਸ਼ਵਕਰਮਾ ਜੀ ਦੀ ਜੀਵਨੀ ਸਬੰਧੀ ਚਾਨਣਾ ਪਾਇਆ। ਇਸ ਤੋਂ ਇਲਾਵਾ ਕਈ ਕਵੀਸ਼ਰੀ ਤੇ ਰਾਗੀ ਜਥਿਆਂ ਨੇ ਵੀ ਭਗਵਾਨ ਵਿਸ਼ਵਕਰਮਾ ਦੀ ਜੀਵਨੀ ਸਬੰਧੀ ਕਵਿਤਾਵਾਂ ਤੇ ਆਪਣੇ ਬੰਧ ਪੇਸ਼ ਕੀਤੇ। ਪ੍ਰਬੰਧਕ ਕਮੇਟੀ ਵਲੋਂ ਜਿੱਥੇ ਪਤਵੰਤਿਆਂ ਤੇ ਸਹਿਯੋਗੀਆਂ ਨੂੰ ਸਨਮਾਨਿਤ ਕੀਤਾ ਗਿਆ ਉਥੇ ਸੰਗਤਾਂ ਵਾਸਤੇ ਚਾਹ ਪਕੌੜੇ ਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਸਮੁੱਚੇ ਪ੍ਰਬੰਧਕ ਕਮੇਟੀ ਮੈਂਬਰ ਤੇ ਇਲਾਕੇ ਭਰ ਦੇ ਪਤਵੰਤੇ ਹਾਜ਼ਰ ਸਨ।