08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਫਿਲੌਰ ਦੇ ਬਾਬਾ ਵਿਸ਼ਵਕਰਮਾ ਮੰਦਰ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਬਾਬਾ ਵਿਸ਼ਵਕਰਮਾ ਜੀ ਦਾ ਦਿਹਾੜਾ

ਫਿਲੌਰ, 9 ਨਵੰਬਰ (ਵਿਪਨ ਗੈਰੀ)-ਧੀਮਾਨ ਰਾਮਗੜ੍ਹੀਆ ਸਭਾ ਫਿਲੌਰ ਵਲੋਂ ਮੁਹੱਲਾ ਮਥੁਰਾ ਪੁਰੀ ਵਿਖੇ ਧੰਨ ਧੰਨ ਬਾਬਾ ਵਿਸ਼ਵਕਰਮਾ ਜੀ ਦਾ ਪਵਿੱਤਰ ਦਿਹਾੜਾ ਬਾਬਾ ਵਿਸ਼ਵਕਰਮਾ ਮੰਦਰ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰਬੰਧਕ ਕਮੇਟੀ ਵਲੋਂ ਸਰਬੱਤ ਦੇ ਭਲੇ ਲਈ ਹਵਨ ਯੱਗ ਕਰਵਾਇਆ ਗਿਆ, ਉਪਰੰਤ ਉਨ੍ਹਾਂ ਝੰਡਾ ਚੜ੍ਹਾਉਣ ਦੀ ਰਸਮ ਅਦਾ ਕੀਤੀ ਅਤੇ ਬਾਬਾ ਵਿਸ਼ਵਕਰਮਾ ਜੀ ਦੀ ਪੂਜਾ ਅਰਚਨਾ ਕੀਤੀ ਤੇ ਧਾਰਮਿਕ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ।

Ad Position 21
No active advertisement
ਅਜੀਤ ਡੈਸਕ 10-11-2026
ਫਿਲੌਰ, 9 ਨਵੰਬਰ (ਵਿਪਨ ਗੈਰੀ)-ਧੀਮਾਨ ਰਾਮਗੜ੍ਹੀਆ ਸਭਾ ਫਿਲੌਰ ਵਲੋਂ ਮੁਹੱਲਾ ਮਥੁਰਾ ਪੁਰੀ ਵਿਖੇ ਧੰਨ ਧੰਨ ਬਾਬਾ ਵਿਸ਼ਵਕਰਮਾ ਜੀ ਦਾ ਪਵਿੱਤਰ ਦਿਹਾੜਾ ਬਾਬਾ ਵਿਸ਼ਵਕਰਮਾ ਮੰਦਰ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰਬੰਧਕ ਕਮੇਟੀ ਵਲੋਂ ਸਰਬੱਤ ਦੇ ਭਲੇ ਲਈ ਹਵਨ ਯੱਗ ਕਰਵਾਇਆ ਗਿਆ, ਉਪਰੰਤ ਉਨ੍ਹਾਂ ਝੰਡਾ ਚੜ੍ਹਾਉਣ ਦੀ ਰਸਮ ਅਦਾ ਕੀਤੀ ਅਤੇ ਬਾਬਾ ਵਿਸ਼ਵਕਰਮਾ ਜੀ ਦੀ ਪੂਜਾ ਅਰਚਨਾ ਕੀਤੀ ਤੇ ਧਾਰਮਿਕ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਸਮਾਗਮ ਮੌਕੇ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ, ‘ਆਪ’ ਦੇ ਹਲਕਾ ਇੰਚਾਰਜ ਮੈਡਮ ਹਰਜੋਟ ਕੌਰ ਲੋਹਟੀਆਂ ਆਪਣੇ-ਆਪਣੇ ਸਾਥੀਆਂ ਸਮੇਤ ਹਾਜ਼ਰ ਹੋਏ ਤੇ ਬਾਬਾ ਵਿਸ਼ਵਕਰਮਾ ਜੀ ਦੇ ਦਿਹਾੜੇ ਦੀਆਂ ਸੰਗਤਾਂ ਨੂੰ ਮੁਬਾਰਕਾਂ ਦਿੱਤੀਆਂ। ਇਸ ਮੌਕੇ ਕਮੇਟੀ ਦੇ ਪ੍ਰਧਾਨ ਦਰਸ਼ਨ ਸਿੰਘ ਸੈਂਹਬੀ ਨੇ ਆਇਆ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਦਰਸ਼ਨ ਸਿੰਘ ਸੈਂਹਬੀ ਪ੍ਰਧਾਨ, ਕੈਸ਼ੀਅਰ ਸਰਵਨ ਸਿੰਘ ਜੰਡੂ, ਸਾਬਕਾ ਪ੍ਰਧਾਨ ਅਮਰੀਕ ਸਿੰਘ ਵਿਰਦੀ, ਸਿਮਰਜੀਤ ਸਿੰਘ ਫਲੋਰਾ ਸੋਨੂੰ, ਵਿਨੋਦ ਬਸਨ, ਸਮੀਰ ਧੀਮਾਨ, ਮਨਦੀਪ ਸਿੰਘ ਸੰਗੂ, ਗੁਰਵਿੰਦਰ ਸਿੰਘ ਰਾਜਾ ਵਿਰਦੀ, ਯੁਵਰਾਜ ਸਿੰਘ ਲੋਅਲ, ਨੀਰਜ ਧੀਮਾਨ ਅਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਰਾਲੀ ਸਾੜਨਾ ਧਰਤੀ, ਆਪਣੇ ਬੱਚਿਆਂ ਦੀ ਸਿਹਤ ਤੇ ਭਵਿੱਖ ਨਾਲ ਖਿਲਵਾੜ- ਆਦਿੱਤਿਆ ਗੁਪਤਾ ਅਗਲੀ ਖ਼ਬਰ ਏਕਮ ਪਬਲਿਕ ਸਕੂਲ ਮਹਿਤਪੁਰ ’ਚ ਮਨਾਇਆ ਰੌਸ਼ਨੀਆਂ ਦਾ ਤਿਉਹਾਰ ਦੀਵਾਲੀ
Ad Position 24