ਪਰਾਲੀ ਸਾੜਨਾ ਧਰਤੀ, ਆਪਣੇ ਬੱਚਿਆਂ ਦੀ ਸਿਹਤ ਤੇ ਭਵਿੱਖ ਨਾਲ ਖਿਲਵਾੜ- ਆਦਿੱਤਿਆ ਗੁਪਤਾ
ਸ਼ਾਹਕੋਟ, 9 ਨਵੰਬਰ (ਸੁਖਦੀਪ ਸਿੰਘ)-ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਸ਼ਾਹਕੋਟ ਪ੍ਰਸ਼ਾਸਨ ਨੇ ਸਖ਼ਤੀ ਵਧਾ ਦਿੱਤੀ ਹੈ। ਸ਼ਾਹਕੋਟ ਸਬ-ਡਵੀਜ਼ਨ ਦੇ ਐਸ.
ਸ਼ਾਹਕੋਟ, 9 ਨਵੰਬਰ (ਸੁਖਦੀਪ ਸਿੰਘ)-ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਸ਼ਾਹਕੋਟ ਪ੍ਰਸ਼ਾਸਨ ਨੇ ਸਖ਼ਤੀ ਵਧਾ ਦਿੱਤੀ ਹੈ। ਸ਼ਾਹਕੋਟ ਸਬ-ਡਵੀਜ਼ਨ ਦੇ ਐਸ.ਡੀ.ਐਮ. ਆਦਿੱਤਿਆ ਗੁਪਤਾ ਤੇ ਡੀ.ਐਸ.ਪੀ. ਸਰਵਨ ਸਿੰਘ ਬੱਲ ਵਲੋਂ ਸਾਂਝੇ ਤੌਰ ’ਤੇ ਵੱਖ-ਵੱਖ ਪਿੰਡਾਂ ਲਈ ਪੁਲਿਸ ਪਾਰਟੀ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀਆਂ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ। ਇੰਨ੍ਹਾਂ ਟੀਮਾਂ ਵਲੋਂ ਪਿੰਡਾਂ ’ਚ ਲਗਾਤਾਰ ਗਸ਼ਤ ਕੀਤੀ ਜਾ ਰਹੀ ਹੈ। ਮੌਕੇ ’ਤੇ ਹੀ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਿਆ ਜਾ ਰਿਹਾ ਹੈ ਅਤੇ ਜਿੱਥੇ ਅੱਗ ਲੱਗੀ ਮਿਲਦੀ ਹੈ, ਉਸ ਨੂੰ ਮੌਕੇ ’ਤੇ ਬੁਝਾਇਆ ਜਾ ਰਿਹਾ ਹੈ। ਐਸ.ਡੀ.ਐਮ. ਅਤੇ ਡੀ.ਐਸ.ਪੀ. ਵਲੋਂ ਖੁਦ ਵੀ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਐਸ.ਡੀ.ਐਮ. ਆਦਿੱਤਿਆ ਗੁਪਤਾ ਨੇ ਕਿਹਾ ਸਾਡਾ ਮਕਸਦ ਕਿਸੇ ਕਿਸਾਨ ਵੀਰ ਨੂੰ ਤੰਗ ਕਰਨਾ ਨਹੀਂ, ਸਗੋਂ ਉਸ ਨੂੰ ਸਹੀ ਰਸਤਾ ਦਿਖਾਉਣਾ ਹੈ। ਪਰਾਲੀ ਸਾੜਨਾ ਸਿਰਫ਼ ਕਾਨੂੰਨ ਦੀ ਉਲੰਘਣਾ ਹੀ ਨਹੀਂ, ਸਗੋਂ ਆਪਣੀ ਹੀ ਧਰਤੀ , ਆਪਣੇ ਹੀ ਬੱਚਿਆਂ ਦੀ ਸਿਹਤ ਤੇ ਆਪਣੇ ਹੀ ਭਵਿੱਖ ਨਾਲ ਖਿਲਵਾੜ ਹੈ। ਉਨ੍ਹਾਂ ਕਿਹਾ ਕਿ ਅਸੀਂ ਹਰ ਪਿੰਡ ’ਚ ਟੀਮਾਂ ਲਗਾ ਦਿੱਤੀਆਂ ਹਨ। ਜਿੱਥੇ ਲੋੜ ਹੋਵੇਗੀ, ਉੱਥੇ ਸਰਕਾਰ ਵਲੋਂ ਮਸ਼ੀਨਰੀ ਤੇ ਸਹਾਇਤਾ ਵੀ ਦਿੱਤੀ ਜਾਵੇਗੀ। ਪਰ ਜੇਕਰ ਕੋਈ ਜਾਣ-ਬੁੱਝ ਕੇ ਪਰਾਲੀ ਨੂੰ ਅੱਗ ਲਗਾਏਗਾ ਤਾਂ ਉਸ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।