08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਪੰਜਾਬ ਸਰਕਾਰ ਵਲੋਂ ਝੋਨੇ ਦੀ ਖ਼ਰੀਦ ਬੰਦ ਕਰਨ ਦਾ ਫ਼ੈਸਲਾ ਨਿੰਦਣਯੋਗ- ਜਥੇਦਾਰ ਹਰਜਿੰਦਰ ਸਿੰਘ ਲੱਲੀਆਂ

ਗੁਰਾਇਆ, 9 ਨਵੰਬਰ (ਬਲਵਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਦਾਣਾ ਮੰਡੀਆਂ ਬੰਦ ਕਰਨ ਦੇ ਲਏ ਫ਼ੈਸਲੇ ਦੀ ਜਥੇਦਾਰ ਹਰਜਿੰਦਰ ਸਿੰਘ ਲੱਲਿਆਂ ਨੇ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਫ਼ੈਸਲੇ ਨਾਲ ਕਿਸਾਨਾਂ ਤੇ ਆੜ੍ਹਤੀਆਂ ਦਾ ਭਾਰੀ ਆਰਥਿਕ ਨੁਕਸਾਨ ਹੋਣ ਦਾ ਖ਼ਦਸ਼ਾ ਹੈ।

Ad Position 21
No active advertisement
ਅਜੀਤ ਡੈਸਕ 10-11-2026
ਗੁਰਾਇਆ, 9 ਨਵੰਬਰ (ਬਲਵਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਦਾਣਾ ਮੰਡੀਆਂ ਬੰਦ ਕਰਨ ਦੇ ਲਏ ਫ਼ੈਸਲੇ ਦੀ ਜਥੇਦਾਰ ਹਰਜਿੰਦਰ ਸਿੰਘ ਲੱਲਿਆਂ ਨੇ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਫ਼ੈਸਲੇ ਨਾਲ ਕਿਸਾਨਾਂ ਤੇ ਆੜ੍ਹਤੀਆਂ ਦਾ ਭਾਰੀ ਆਰਥਿਕ ਨੁਕਸਾਨ ਹੋਣ ਦਾ ਖ਼ਦਸ਼ਾ ਹੈ। ਜਥੇਦਾਰ ਲੱਲੀਆਂ ਨੇ ਆਖਿਆ ਕਿ ਇਹ ਪੰਜਾਬ ਸਰਕਾਰ ਲਈ ਬਹੁਤ ਹੀ ਹੈਰਾਨੀ ਦੀ ਗੱਲ ਹੈ ਕਿ ਇੱਕੋ ਲਾਠੀ ਨਾਲ ਸਾਰੇ ਇਲਾਕਿਆਂ ਨੂੰ ਹੱਕਿਆ ਜਾ ਰਿਹਾ ਹੈ। ਇੱਕ ਪਾਸੇ ਉਨ੍ਹਾਂ ਲੋਕਾਂ ਲਈ ਮੰਡੀਆਂ ਬੰਦ ਕੀਤੀਆਂ ਜਾ ਰਹੀਆਂ ਹਨ ਜਿਨ੍ਹਾਂ ਨੇ 1 ਜੂਨ ਨੂੰ ਝੋਨਾ ਲਾਇਆ ਸੀ ਤੇ ਦੂਜੇ ਪਾਸੇ ਉਨ੍ਹਾਂ ਲਈ ਵੀ ਜਿਨ੍ਹਾਂ ਨੇ ਸਰਕਾਰੀ ਹਦਾਇਤਾਂ ਮੁਤਾਬਕ 15 ਜੂਨ ਤੋਂ ਝੋਨਾ ਲਾਉਣਾ ਸ਼ੁਰੂ ਕੀਤਾ ਸੀ। ਉਨ੍ਹਾਂ ਕਿਹਾ ਕਿ 15 ਜੂਨ ਤੋਂ ਬਾਅਦ ਲਾਏ ਗਏ ਝੋਨੇ ਦੀ ਫ਼ਸਲ ਕੁਦਰਤੀ ਤੌਰ ‘ਤੇ ਲੇਟ ਪੱਕਦੀ ਹੈ। ਇਸ ਵੇਲੇ ਵੀ ਕਾਫ਼ੀ ਫ਼ਸਲ ਖੇਤਾਂ ’ਚ ਖੜ੍ਹੀ ਹੈ ਤੇ ਵੱਡੇ ਪੱਧਰ ‘ਤੇ ਝੋਨਾ ਮੰਡੀਆਂ ’ਚ ਪਿਆ ਹੈ। ਜੇਕਰ ਅਜਿਹੇ ਸਮੇਂ ਸਰਕਾਰੀ ਖ਼ਰੀਦ ਬੰਦ ਕਰ ਦਿੱਤੀ ਜਾਂਦੀ ਹੈ, ਤਾਂ ਕਿਸਾਨਾਂ ਨੂੰ ਮਜਬੂਰਨ ਆਪਣੀ ਫ਼ਸਲ ਪ੍ਰਾਈਵੇਟ ਸ਼ੈਲਰ ਮਾਲਕਾਂ ਨੂੰ ਘੱਟ ਰੇਟ ‘ਤੇ ਵੇਚਣੀ ਪਵੇਗੀ, ਜਿਸ ਨਾਲ ਕਿਸਾਨਾਂ ਦਾ ਲੁੱਟ-ਖਸੁੱਟ ਤੇ ਭਾਰੀ ਨੁਕਸਾਨ ਹੋਵੇਗਾ। ਇਸ ਤੋਂ ਇਲਾਵਾ, ਸਰਕਾਰ ਦੇ ਇਸ ਕਦਮ ਨਾਲ ਆੜ੍ਹਤੀਆਂ ਤੇ ਕਿਸਾਨਾਂ ਵਿਚਾਲੇ ਤਣਾਅ ਵਧੇਗਾ, ਕਿਉਂਕਿ ਕਿਸਾਨਾਂ ਨੂੰ ਲੱਗੇਗਾ ਕਿ ਮੰਡੀ ਵਿੱਚ ਲਿਆਂਦੀ ਫ਼ਸਲ ਸਮੇਂ ਸਿਰ ਨਹੀਂ ਵੇਚੀ ਗਈ। ਜਥੇਦਾਰ ਲੱਲੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਸ ਸੰਵੇਦਨਸ਼ੀਲ ਮੁੱਦੇ ‘ਤੇ ਤੁਰੰਤ ਵਿਚਾਰ-ਵਟਾਂਦਰਾ ਕੀਤਾ ਜਾਵੇ। ਜਿਨ੍ਹਾਂ ਇਲਾਕਿਆਂ ’ਚ 15 ਜੂਨ ਨੂੰ ਝੋਨਾ ਲਾਉਣ ਦਾ ਹੁਕਮ ਸੀ, ਉਨ੍ਹਾਂ ਮੰਡੀਆਂ ਨੂੰ ਘੱਟੋ - ਘੱਟ 10 ਤੋਂ 15 ਦਿਨਾਂ ਦਾ ਸਮਾਂ ਹੋਰ ਦਿੱਤਾ ਜਾਵੇ ਤਾਂ ਜੋ ਕਿਸਾਨ ਆਪਣੀ ਮਿਹਨਤ ਦੀ ਕਮਾਈ ਦਾ ਪੂਰਾ ਮੁੱਲ ਲੈ ਸਕਣ।
Ad Position 22
No active advertisement
ਪਿਛਲੀ ਖ਼ਬਰ ਮੁਲਾਜ਼ਮ ਵਿੰਗ ਦੇ ਸੂਬਾ ਪ੍ਰਧਾਨ ਪ੍ਰਿੰਸੀਪਲ ਪ੍ਰੇਮ ਕੁਮਾਰ ਨੂੰ ਸਦਮਾ -ਭਰਾ ਦਾ ਦਿਹਾਂਤ ਅਗਲੀ ਖ਼ਬਰ ਪਰਾਲੀ ਸਾੜਨਾ ਧਰਤੀ, ਆਪਣੇ ਬੱਚਿਆਂ ਦੀ ਸਿਹਤ ਤੇ ਭਵਿੱਖ ਨਾਲ ਖਿਲਵਾੜ- ਆਦਿੱਤਿਆ ਗੁਪਤਾ
Ad Position 24