08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਯੂਨੀਵਰਸਿਟੀ ਕਾਲਜ ਜੰਡਿਆਲਾ ’ਚ ਦੀਵਾਲੀ ਮੌਕੇ ਕਰਵਾਏ ਰੰਗੋਲੀ ਮੁਕਾਬਲੇ

ਜੰਡਿਆਲਾ ਮੰਜਕੀ, 9 ਨਵੰਬਰ (ਸੁਰਜੀਤ ਸਿੰਘ ਜੰਡਿਆਲਾ)-ਗੁਰੂ ਗੋਬਿੰਦ ਸਿੰਘ ਯੂਨੀਵਰਸਿਟੀ ਕਾਲਜ ਜੰਡਿਆਲਾ ਵਿਖੇ ਕਾਲਜ ਇੰਚਾਰਜ ਜਸ਼ਨਜੋਤ ਸਿੰਘ ਜੌਹਲ ਦੀ ਅਗਵਾਈ ਹੇਠ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਵਿਦਿਆਰਥੀਆਂ ਦੇ ਮਨੋਬਲ ਨੂੰ ਅੱਗੇ ਵਧਾਉਣ ਲਈ ਰੰਗੋਲੀ ਤੇ ਦੀਵਾ ਮੇਕਿੰਗ ਮੁਕਾਬਲੇ ਕਰਵਾਏ ਗਿਆ।

Ad Position 21
No active advertisement
ਅਜੀਤ ਡੈਸਕ 10-11-2026
ਜੰਡਿਆਲਾ ਮੰਜਕੀ, 9 ਨਵੰਬਰ (ਸੁਰਜੀਤ ਸਿੰਘ ਜੰਡਿਆਲਾ)-ਗੁਰੂ ਗੋਬਿੰਦ ਸਿੰਘ ਯੂਨੀਵਰਸਿਟੀ ਕਾਲਜ ਜੰਡਿਆਲਾ ਵਿਖੇ ਕਾਲਜ ਇੰਚਾਰਜ ਜਸ਼ਨਜੋਤ ਸਿੰਘ ਜੌਹਲ ਦੀ ਅਗਵਾਈ ਹੇਠ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਵਿਦਿਆਰਥੀਆਂ ਦੇ ਮਨੋਬਲ ਨੂੰ ਅੱਗੇ ਵਧਾਉਣ ਲਈ ਰੰਗੋਲੀ ਤੇ ਦੀਵਾ ਮੇਕਿੰਗ ਮੁਕਾਬਲੇ ਕਰਵਾਏ ਗਿਆ। ਵਿਦਿਆਰਥੀਆਂ ਵਲੋਂ ਖ਼ੂਬਸੂਰਤ ਰੰਗੋਲੀ ਦੇ ਡਿਜ਼ਾਇਨ ਤੇ ਦੀਵਿਆਂ ਨੂੰ ਬਹੁਤ ਹੀ ਸੁੰਦਰ ਮਨਮੋਹਕ ਢੰਗ ਨਾਲ ਸਜਾਇਆ ਗਿਆ। ਕਾਲਜ ਇੰਚਾਰਜ ਜੌਹਲ ਨੇ ਵਿਦਿਆਰਥੀਆਂ ਨੂੰ ਇਸ ਤਿਉਹਾਰ ਦੇ ਇਤਿਹਾਸਿਕ ਪੱਖ ਤੋਂ ਜਾਣੂ ਕਰਵਾਇਆ ਤੇ ਵਾਤਾਵਰਨ ਪ੍ਰਤੀ ਜਾਗਰੂਕ ਕਰਦਿਆਂ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ। ਰੰਗੋਲੀ ਤੇ ਦੀਵਾ ਮੇਕਿੰਗ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਕੀਤੀ ਗਈ ਤੇ ਸਭ ਨੂੰ ਗਰੀਨ ਦੀਵਾਲੀ ਮਨਾਉਣ ਦਾ ਸੰਦੇਸ਼ ਦਿੱਤਾ ਗਿਆ। ਇਸ ਦੌਰਾਨ ਕਾਲਜ ਦੇ ਅਧਿਆਪਕ ਤੇ ਵਿਦਿਆਰਥੀ ਮੌਜੂਦ ਰਹੇ।
Ad Position 22
No active advertisement
ਪਿਛਲੀ ਖ਼ਬਰ ਸਕੂਲੀ ਬੱਚਿਆਂ ਨਾਲ ਸਾਂਝੀਆਂ ਕੀਤੀਆਂ ਦੀਵਾਲੀ ਦੀਆਂ ਖੁਸ਼ੀਆਂ ਅਗਲੀ ਖ਼ਬਰ ਸ਼ੇਰੋਵਾਲੀਆ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ, ਰਾਣਾ ਗੁਰਜੀਤ ਸਿੰਘ, ਕੁਲਬੀਰ ਜ਼ੀਰਾ ਤੇ...
Ad Position 24