08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਸ੍ਰੀ ਹਰਿਨਾਮ ਸੰਕੀਰਤਨ ਭਵਨ ਵਿਖੇ ਗੋਵਰਧਨ ਪੂਜਾ ਤੇ ਅੰਨਕੂਟ ਦਾ ਪਰਵ ਮਨਾਇਆ

ਸ਼ਾਹਕੋਟ, 9 ਨਵੰਬਰ (ਸੁਖਦੀਪ ਸਿੰਘ)- ਸ੍ਰੀ ਹਰਿਨਾਮ ਸੰਕੀਰਤਨ ਭਵਨ, ਸ਼ਾਹਕੋਟ ਵਿਖੇ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੋਵਰਧਨ ਪੂਜਾ ਤੇ ਅੰਨਕੂਟ ਦਾ ਪਰਵ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਨਤਮਸਤਕ ਹੋਈਆਂ।

Ad Position 21
No active advertisement
ਅਜੀਤ ਡੈਸਕ 10-11-2026
ਸ਼ਾਹਕੋਟ, 9 ਨਵੰਬਰ (ਸੁਖਦੀਪ ਸਿੰਘ)- ਸ੍ਰੀ ਹਰਿਨਾਮ ਸੰਕੀਰਤਨ ਭਵਨ, ਸ਼ਾਹਕੋਟ ਵਿਖੇ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੋਵਰਧਨ ਪੂਜਾ ਤੇ ਅੰਨਕੂਟ ਦਾ ਪਰਵ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਨਤਮਸਤਕ ਹੋਈਆਂ। ਸਮਾਗਮ ਦੌਰਾਨ ਸ੍ਰੀ ਹਰਿਨਾਮ ਸੰਕੀਰਤਨ ਮੰਡਲੀ ਵਲੋਂ ਕੀਰਤਨ ਕੀਤਾ ਗਿਆ, ਜਿਸ ਦੌਰਾਨ ਸੰਗਤਾਂ ਨੇ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਭਜਨਾਂ ਦਾ ਆਨੰਦ ਮਾਣਿਆ ਤੇ ਗੋਵਰਧਨ ਮਹਾਰਾਜ ਦੀ ਮਹਿਮਾ ਦਾ ਗੁਣਗਾਨ ਕੀਤਾ। ਸਾਰਾ ਭਵਨ ਜੈਕਾਰਿਆਂ ਨਾਲ ਗੂੰਜ ਉੱਠਿਆ। ਸਮਾਗਮ ਦੀ ਸੰਪੂਰਤਨਤਾ ਮੌਕੇ ਪ੍ਰਬੰਧਕਾਂ ਵਲੋਂ ਆਰਤੀ ਕੀਤੀ ਤੇ ਸ਼ਰਧਾਲੂਆਂ ਲਈ ਭੰਡਾਰਾ ਵਰਤਾਇਆ ਗਿਆ। ਸ੍ਰੀ ਹਰਿਨਾਮ ਸੰਕੀਰਤਨ ਮੰਡਲੀ ਦੇ ਪ੍ਰਧਾਨ ਸਤੀਸ਼ ਭਾਰਦਵਾਜ ਤੇ ਸ੍ਰੀ ਹਰਿਨਾਮ ਸੰਕੀਰਤਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਤਰਸੇਮ ਅਗਰਵਾਲ ਸੀ.ਏ. ਨੇ ਸਾਰੀ ਸੰਗਤ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਭਵਨ ’ਚ ਸਲਾਨਾ ਸੰਮੇਲਨ ਸ਼ੁਰੂ ਹੋਣ ਜਾ ਰਿਹਾ ਹੈ, ਜਿਸ ਦੀ ਆਰੰਭਤਾ ਮੌਕੇ 14 ਨਵੰਬਰ ਨੂੰ ਦੁਪਹਿਰ 2 .30 ਵਜੇ ਭਗਤ ਵਤਸਲ ਭਗਵਾਨ ਜੀ ਦੀ ਸ਼ੋਭਾ ਯਾਤਰਾ ਸਜਾਈ ਜਾਵੇਗੀ ਤੇ 15 ਨਵੰਬਰ ਦਿਨ ਐਤਵਾਰ ਸਵੇਰੇ 6 ਵਜੇ ਤੋਂ 51 ਦਿਨ ਦਾ ਅਖੰਡ ਮਹਾਂਸੰਕੀਰਤਨ ਸ਼ੁਰੂ ਹੋਵੇਗਾ। ਸਮਾਗਮਾਂ ਦੌਰਾਨ ਸ੍ਰੀ ਹਰਿਨਾਮ ਸੰਕੀਰਤਨ ਮੰਡਲੀ ਬਹਾਦੁਰਪੁਰ ਹੁਸ਼ਿਆਰਪੁਰ, ਕਪੂਰਥਲਾ, ਜਗਾਧਰੀ ਸਿਵਲ ਲਾਈਨ, ਜਗਾਧਰੀ ਵਰਕਸ਼ਾਪ, ਜਗਾਧਰੀ ਹਨੂੰਮਾਨ ਗੇਟ ਤੇ ਆਨੰਦਪੁਰ ਸਾਹਿਬ ਦੀਆਂ ਮੰਡਲੀਆਂ ਵਿਸ਼ੇਸ਼ ਤੌਰ ’ਤੇ ਪਹੁੰਚ ਰਹੀਆਂ ਹਨ। ਸਮਾਗਮਾਂ ਦੀ ਸੰਪੂਰਨਤਾ 4 ਜਨਵਰੀ ਦਿਨ ਸੋਮਵਾਰ ਨੂੰ ਹੋਵੇਗੀ, ਜਿਸ ’ਚ ਸਵੇਰੇ 11.15 ਵਜੇ ਅਖੰਡ ਸੰਕੀਰਤਨ ਦੇ ਵਿਸ਼ਰਾਮ ਉਪਰੰਤ ਭਜਨ ਸੰਕੀਰਤਨ, ਮੰਗਲਾਚਰਣ , ਸਤੁਤੀ, ਭੋਗ ਤੇ ਦੁਪਹਿਰ 12.30 ਵਜੇ ਆਰਤੀ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਕਰਤਾਰਪੁਰ ’ਚ ਸ਼ਰਧਾ ਭਾਵਨਾ ਨਾਲ ਮਨਾਇਆ ਵਿਸ਼ਵਕਰਮਾ ਦਿਵਸ ਸੰਸਾਰ ਭਰ ਦੀਆਂ ਖੋਜਾਂ ਤੇ ਤਕਨੀਕਾਂ ਬਾਬਾ ਵਿਸ਼ਵਕਰਮਾ ਦੀ ਦੇਣ–... ਅਗਲੀ ਖ਼ਬਰ ਸਕੂਲੀ ਬੱਚਿਆਂ ਨਾਲ ਸਾਂਝੀਆਂ ਕੀਤੀਆਂ ਦੀਵਾਲੀ ਦੀਆਂ ਖੁਸ਼ੀਆਂ
Ad Position 24