11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

‘ਸਖ਼ੀ ਸ਼ਕਤੀ’ ਮੀਟਿੰਗ ’ਚ ਮਹਿਲਾਵਾਂ ਦਾ ਉਮੜਿਆ ਭਾਰੀ ਉਤਸ਼ਾਹ

ਆਦਮਪੁਰ, 10 ਨਵੰਬਰ (ਹਰਪ੍ਰੀਤ ਸਿੰਘ)-ਆਦਮਪੁਰ ਵਿਖੇ ਆਯੋਜਿਤ ‘ਸਖ਼ੀ ਸ਼ਕਤੀ’ ਮੀਟਿੰਗ ਦੌਰਾਨ ਮਹਿਲਾਵਾਂ ਦੀ ਵੱਡੀ ਸ਼ਮੂਲੀਅਤ ਨੇ ਪ੍ਰੋਗਰਾਮ ਨੂੰ ਬੇਹੱਦ ਖ਼ਾਸ ਬਣਾ ਦਿੱਤਾ। ਇਸ ਮੌਕੇ ਹਲਕਾ ਇੰਚਾਰਜ ਪਵਨ ਟੀਨੂੰ ਨੇ ਮਹਿਲਾਵਾਂ ਨਾਲ ਆਹਮੋ-ਸਾਹਮਣੇ ਬੈਠ ਕੇ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕੀਤਾ ਤੇ ਉਨ੍ਹਾਂ ਦੀਆਂ ਰੋਜ਼ਾਨਾ ਦੀਆਂ ਦਰਪੇਸ਼ ਮੁਸ਼ਕਲਾਂ, ਜ਼ਰੂਰਤਾਂ ਤੇ ਸੁਝਾਅ ਧਿਆਨਪੂਰਵਕ ਸੁਣੇ।

Ad Position 21
No active advertisement
ਅਜੀਤ ਡੈਸਕ 11-11-2026
ਆਦਮਪੁਰ, 10 ਨਵੰਬਰ (ਹਰਪ੍ਰੀਤ ਸਿੰਘ)-ਆਦਮਪੁਰ ਵਿਖੇ ਆਯੋਜਿਤ ‘ਸਖ਼ੀ ਸ਼ਕਤੀ’ ਮੀਟਿੰਗ ਦੌਰਾਨ ਮਹਿਲਾਵਾਂ ਦੀ ਵੱਡੀ ਸ਼ਮੂਲੀਅਤ ਨੇ ਪ੍ਰੋਗਰਾਮ ਨੂੰ ਬੇਹੱਦ ਖ਼ਾਸ ਬਣਾ ਦਿੱਤਾ। ਇਸ ਮੌਕੇ ਹਲਕਾ ਇੰਚਾਰਜ ਪਵਨ ਟੀਨੂੰ ਨੇ ਮਹਿਲਾਵਾਂ ਨਾਲ ਆਹਮੋ-ਸਾਹਮਣੇ ਬੈਠ ਕੇ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕੀਤਾ ਤੇ ਉਨ੍ਹਾਂ ਦੀਆਂ ਰੋਜ਼ਾਨਾ ਦੀਆਂ ਦਰਪੇਸ਼ ਮੁਸ਼ਕਲਾਂ, ਜ਼ਰੂਰਤਾਂ ਤੇ ਸੁਝਾਅ ਧਿਆਨਪੂਰਵਕ ਸੁਣੇ। ਇਸ ਮੌਕੇ ਇਕੱਤਰ ਹੋਈਆਂ ਔਰਤਾਂ ਨੇ ਆਮ ਆਦਮੀ ਪਾਰਟੀ ਵਲੋਂ ਦਿੱਤੇ ਜਾ ਰਹੇ ਮਾਣ-ਸਨਮਾਨ, ਪਿਆਰ ਤੇ ਅਪਣੱਤ ਦਾ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਸਮਾਜਿਕ ਕਾਰਜਾਂ ਵਿੱਚ ਅੱਗੇ ਆਉਣ ਅਤੇ ਆਪਣੀ ਆਵਾਜ਼ ਬੁਲੰਦ ਕਰਨ ਦੇ ਵੱਧ ਤੋਂ ਵੱਧ ਮੌਕੇ ਮਿਲਣੇ ਚਾਹੀਦੇ ਹਨ। ਇਸ ਦੌਰਾਨ ਹਲਕਾ ਇੰਚਾਰਜ ਪਵਨ ਟੀਨੂੰ ਨੇ ਸਾਰੀਆਂ ਮਹਿਲਾਵਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਔਰਤਾਂ ਸਿਰਫ਼ ਪਰਿਵਾਰ ਦੀ ਹੀ ਨਹੀਂ, ਸਗੋਂ ਪੂਰੇ ਸਮਾਜ ਦੀ ਤਰੱਕੀ ਦੀ ਮੁੱਖ ਧੁਰਾ ਹਨ। ‘ਸਖ਼ੀ ਸ਼ਕਤੀ’ ਦਾ ਮੁੱਖ ਮਕਸਦ ਔਰਤਾਂ ਨੂੰ ਇੱਕ ਮੰਚ ‘ਤੇ ਇਕੱਠੇ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣਨਾ ਅਤੇ ਉਨ੍ਹਾਂ ਨੂੰ ਯੋਗ ਮਾਣ-ਸਨਮਾਨ ਦੇਣਾ ਹੈ। ਮੀਟਿੰਗ ਦੌਰਾਨ ਪਵਨ ਟੀਨੂੰ ਨੇ ਸਭ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਚਰਨਜੀਤ ਸਿੰਘ ਸ਼ੇਰੀ, ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਅਤੇ ਵੱਡੀ ਗਿਣਤੀ ਵਿੱਚ ਮਹਿਲਾ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦੁਸਾਂਝ ਕਲਾਂ ’ਚ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ ਅਗਲੀ ਖ਼ਬਰ ਸ਼ਾਹਕੋਟ ਨਜ਼ਦੀਕ ਸੰਘਣੀ ਧੁੰਦ ਕਾਰਨ ਕੌਮੀ ਮਾਰਗ ’ਤੇ ਵਾਪਰਿਆ ਭਿਆਨਕ ਸੜਕ ਹਾਦਸਾ
Ad Position 24