11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਐੱਨ.ਸੀ.ਸੀ. ਕੈਡਿਟਾਂ ਲਈ ਆਰਮਡ ਫੋਰਸਿਜ਼ ਸੰਬੰਧੀ ਲਗਾਈ ਵਿਸ਼ੇਸ਼ ਕਲਾਸ

ਮਲਸੀਆਂ, 10 ਨਵੰਬਰ (ਦਲਜੀਤ ਸਿੰਘ ਸਚਦੇਵਾ)-ਮਦਰਜ਼ ਪ੍ਰਾਈਡ ਇੰਟਰਨੈਸ਼ਨਲ ਪਬਲਿਕ ਸਕੂਲ ਮਲਸੀਆਂ ਦੀ 21 ਪੰਜਾਬ ਬਟਾਲੀਅਨ ਐੱਨ. ਸੀ.

Ad Position 21
No active advertisement
ਅਜੀਤ ਡੈਸਕ 11-11-2026
ਮਲਸੀਆਂ, 10 ਨਵੰਬਰ (ਦਲਜੀਤ ਸਿੰਘ ਸਚਦੇਵਾ)-ਮਦਰਜ਼ ਪ੍ਰਾਈਡ ਇੰਟਰਨੈਸ਼ਨਲ ਪਬਲਿਕ ਸਕੂਲ ਮਲਸੀਆਂ ਦੀ 21 ਪੰਜਾਬ ਬਟਾਲੀਅਨ ਐੱਨ.ਸੀ.ਸੀ ਯੂਨਿਟ ਵਲੋਂ ਐੱਨ.ਸੀ.ਸੀ ਕੈਡਿਟਾਂ ਲਈ ਆਰਮਡ ਫੋਰਸਿਜ਼ ਸੰਬੰਧੀ ਵਿਸ਼ੇਸ਼ ਜਾਣਕਾਰੀ ਕਲਾਸ ਦਾ ਆਯੋਜਨ ਕੀਤਾ ਗਿਆ। ਇਸ ਕਲਾਸ ’ਚ ਸਕੂਲ ਦੇ 40 ਐੱਨ.ਸੀ.ਸੀ ਕੈਡਿਟਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ 21 ਪੰਜਾਬ ਬਟਾਲੀਅਨ ਕਪੂਰਥਲਾ ਤੋਂ ਪਹੁੰਚੇ ਨਾਇਬ ਸੂਬੇਦਾਰ ਕਰਮਜੀਤ ਸਿੰਘ ਨੇ ਕੈਡਿਟਾਂ ਨੂੰ ਹਥਿਆਰਬੰਦ ਸੈਨਾਵਾਂ ਦੀ ਕਾਰਜਪ੍ਰਣਾਲੀ, ਜ਼ਿੰਮੇਵਾਰੀਆਂ ਤੇ ਦੇਸ਼ ਦੀ ਸੁਰੱਖਿਆ ’ਚ ਉਨ੍ਹਾਂ ਦੀ ਭੂਮਿਕਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕੈਡਿਟਾਂ ਨੂੰ ਫੌਜ ’ਚ ਭਰਤੀ ਹੋਣ ਦੇ ਮੌਕਿਆਂ ਤੇ ਸੈਨਿਕ ਜੀਵਨ ਦੇ ਅਨੁਸ਼ਾਸਨ ਸੰਬੰਧੀ ਵੀ ਜਾਣੂ ਕਰਵਾਇਆ। ਇਸ ਮੌਕੇ ਸੈਕਿੰਡ ਅਫ਼ਸਰ ਸੌਰਵ ਦਾਦਰੀਆ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਉਨ੍ਹਾਂ ਨੇ ਕੈਡਿਟਾਂ ਨੂੰ ਐੱਨ.ਸੀ.ਸੀ ਦੀ ਸਿਖਲਾਈ ਦੌਰਾਨ ਅਨੁਸ਼ਾਸਨ, ਜ਼ਿੰਮੇਵਾਰੀ ਤੇ ਇਕਾਗਰਤਾ ਨਾਲ ਸਿੱਖਣ ਲਈ ਪ੍ਰੇਰਿਤ ਕੀਤਾ। ਕੈਡਿਟਾਂ ਦੀ ਕਾਰਗੁਜ਼ਾਰੀ ਤੇ ਉਤਸ਼ਾਹ ਦੀ ਸਕੂਲ ਦੀ ਚੇਅਰਪਰਸਨ ਕੁਮਾਰੀ ਅਰੁਣ ਜੱਸਲ ਤੇ ਪ੍ਰਿੰਸੀਪਲ ਰਜਨੀ ਬਾਲਾ ਵਲੋਂ ਸ਼ਲਾਘਾ ਕੀਤੀ । ਉਨ੍ਹਾਂ ਕਿਹਾ ਕਿ ਐੱਨ.ਸੀ.ਸੀ. ਵਿਦਿਆਰਥੀਆਂ ’ਚ ਦੇਸ਼ ਭਗਤੀ, ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੀ ਹੈ।
Ad Position 22
No active advertisement
ਪਿਛਲੀ ਖ਼ਬਰ ਫਿਲੌਰ ਪੁਲਿਸ ਵਲੋਂ 1 ਕਿਲੋ 500 ਗ੍ਰਾਮ ਅਫ਼ੀਮ ਸਮੇਤ 1 ਵਿਅਕਤੀ ਗ੍ਰਿਫ਼ਤਾਰ ਅਗਲੀ ਖ਼ਬਰ ਡੀ.ਏ.ਵੀ. ਪਬਲਿਕ ਸਕੂਲ ਨੇ 40ਵੀਂ ਵਰ੍ਹੇਗੰਢ ਮਨਾਈ
Ad Position 24