11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਸਰਵਰ ਬੰਦ ਹੋਣ ਕਾਰਨ ਡਰਾਈਵਿੰਗ ਟਰੈਕ ’ਤੇ ਲਾਇਸੈਂਸਾਂ ਦੇ ਟੈਸਟ ਰਹੇ ਠੱਪ, ਲੋਕ ਹੋਏ ਖੱਜਲ-ਖੁਆਰ

ਜਲੰਧਰ, 11 ਨਵੰਬਰ (ਸ਼ਿਵ)- ਡਰਾਈਵਿੰਗ ਟਰੈਕ ਦਾ ਸਰਵਰ ਬੰਦ ਹੋਣ ਕਾਰਨ ਪੱਕੇ ਡਰਾਈਵਿੰਗ ਲਾਇਸੈਂਸ ਬਣਵਾਉਣ ਲਈ ਆਉਣ ਵਾਲੇ ਲੋਕਾਂ ਦੇ ਡਰਾਈਵਿੰਗ ਟੈਸਟ ਨਹੀਂ ਹੋ ਸਕੇ। ਇਸ ਕਾਰਨ ਟੈਸਟ ਦੇਣ ਲਈ ਪਹੁੰਚੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

Ad Position 21
No active advertisement
ਪੰਜਾਬ ਸਰਕਾਰ ਨੇ ਇਕ ਆਦੇਸ਼ ਜਾਰੀ ਕਰ ਕੇ ਲੁਧਿਆਣਾ ਦੇ ਰੀਜ਼ਨਲ ਟਰਾਂਸਪੋਰਟ ਅਫ਼ਸਰ ਮਨਕੰਵਲ ਸਿੰਘ ਚਾਹਲ ਨੂੰ ਲੁਧਿਆਣਾ ਦੇ ਨਾਲ-ਨਾਲ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਜਲੰਧਰ ਦਾ ਵਾਧੂ ਚਾਰਜ ਦਿੱਤਾ ਹੈ। 12-11-2026
ਜਲੰਧਰ, 11 ਨਵੰਬਰ (ਸ਼ਿਵ)- ਡਰਾਈਵਿੰਗ ਟਰੈਕ ਦਾ ਸਰਵਰ ਬੰਦ ਹੋਣ ਕਾਰਨ ਪੱਕੇ ਡਰਾਈਵਿੰਗ ਲਾਇਸੈਂਸ ਬਣਵਾਉਣ ਲਈ ਆਉਣ ਵਾਲੇ ਲੋਕਾਂ ਦੇ ਡਰਾਈਵਿੰਗ ਟੈਸਟ ਨਹੀਂ ਹੋ ਸਕੇ। ਇਸ ਕਾਰਨ ਟੈਸਟ ਦੇਣ ਲਈ ਪਹੁੰਚੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਟਰੈਕ ਦੇ ਬਾਹਰੀ ਹਿੱਸੇ ’ਚ ਟੈਸਟ ਲੈਣ ਦਾ ਕੰਮ ਪੂਰੀ ਤਰ੍ਹਾਂ ਬੰਦ ਰਿਹਾ, ਜਦਕਿ ਅੰਦਰਲੇ ਹਿੱਸੇ ’ਚ ਤਸਵੀਰਾਂ ਖਿੱਚਣ ਦਾ ਕੰਮ ਜਾਰੀ ਰਿਹਾ। ਟਰੈਕ ਨਾਲ ਜੁੜੇ ਸੂਤਰਾਂ ਅਨੁਸਾਰ ਸਰਵਰ ’ਚ ਖਰਾਬੀ ਆਉਣ ਕਾਰਨ ਡਰਾਈਵਿੰਗ ਟੈਸਟ ਲੈਣ ਦੀ ਪ੍ਰਕਿਰਿਆ ਪ੍ਰਭਾਵਿਤ ਹੋਈ। ਰੋਜ਼ਾਨਾ ਵੱਡੀ ਗਿਣਤੀ ’ਚ ਲੋਕ ਆਪਣੇ ਡਰਾਈਵਿੰਗ ਲਾਇਸੈਂਸਾਂ ਦੇ ਟੈਸਟ ਦੇਣ ਲਈ ਟਰੈਕ ’ਤੇ ਪਹੁੰਚਦੇ ਹਨ। ਲੋਕਾਂ ਦਾ ਕਹਿਣਾ ਸੀ ਕਿ ਉਹ ਕਾਫੀ ਮੁਸ਼ਕਲ ਨਾਲ ਸਮਾਂ ਕੱਢ ਕੇ ਤੇ ਪਹਿਲਾਂ ਤੋਂ ਅਪੁਆਇੰਟਮੈਂਟ ਲੈ ਕੇ ਟੈਸਟ ਦੇਣ ਆਉਂਦੇ ਹਨ, ਪਰ ਕਈ ਵਾਰ ਤਕਨੀਕੀ ਖਰਾਬੀ ਕਾਰਨ ਉਨ੍ਹਾਂ ਦਾ ਕੰਮ ਨਹੀਂ ਹੋ ਪਾਉਂਦਾ। ਇਸ ਨਾਲ ਨਾ ਸਿਰਫ਼ ਉਨ੍ਹਾਂ ਦਾ ਕੀਮਤੀ ਸਮਾਂ ਬਰਬਾਦ ਹੁੰਦਾ ਹੈ, ਸਗੋਂ ਉਨ੍ਹਾਂ ਨੂੰ ਮੁੜ ਅਪੁਆਇੰਟਮੈਂਟ ਲੈਣ ਤੇ ਟਰੈਕ ’ਤੇ ਆਉਣ ਦੀ ਪ੍ਰੇਸ਼ਾਨੀ ਵੀ ਝੱਲਣੀ ਪੈਂਦੀ ਹੈ। ਲੋਕਾਂ ਨੇ ਟਰਾਂਸਪੋਰਟ ਵਿਭਾਗ ਤੋਂ ਮੰਗ ਕੀਤੀ ਕਿ ਸਰਵਰ ਦੀ ਖਰਾਬੀ ਵਰਗੀਆਂ ਸਮੱਸਿਆਵਾਂ ਨਾਲ ਨਜਿੱਠਣ ਲਈ ਕੋਈ ਬਦਲਵਾਂ ਪ੍ਰਬੰਧ ਕੀਤਾ ਜਾਣਾ ਚਾਹੀਦਾ ਹੈ, ਤਾਂ ਜੋ ਡਰਾਈਵਿੰਗ ਟੈਸਟ ਲੈਣ ਤੇ ਫੋਟੋਆਂ ਖਿੱਚਣ ਸਮੇਤ ਹੋਰ ਕੰਮ ਪ੍ਰਭਾਵਿਤ ਨਾ ਹੋਣ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਡਰਾਈਵਿੰਗ ਟਰੈਕ ’ਤੇ ਤਕਨੀਕੀ ਸਮੱਸਿਆਵਾਂ ਕਾਰਨ ਟੈਸਟ ਲੈਣ ਦਾ ਕੰਮ ਪ੍ਰਭਾਵਿਤ ਹੁੰਦਾ ਰਿਹਾ ਹੈ। ਉਧਰ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਸਰਕਾਰ ਵਲੋਂ ਕੀਤੀਆਂ ਗਈਆਂ ਪ੍ਰਸ਼ਾਸਨਿਕ ਬਦਲੀਆਂ ਤਹਿਤ ਪੀ.ਸੀ.ਐੱਸ. ਅਧਿਕਾਰੀ ਤੁਸ਼ਿਤਾ ਗੁਲਾਟੀ ਨੂੰ ਜਲੰਧਰ ਦਾ ਆਰ.ਟੀ.ਓ. ਨਿਯੁਕਤ ਕੀਤਾ ਗਿਆ ਹੈ, ਜਦਕਿ ਬਲਜਿੰਦਰ ਸਿੰਘ ਢਿੱਲੋਂ ਦੀ ਨਿਯੁਕਤੀ ਲੁਧਿਆਣਾ ਵਿਖੇ ਕੀਤੀ ਗਈ ਹੈ। ਬਲਜਿੰਦਰ ਸਿੰਘ ਢਿੱਲੋਂ ਦੇ ਕਾਰਜਕਾਲ ਦੌਰਾਨ ਲੋਕਾਂ ਦੇ ਕੰਮ ਪਹਿਲ ਦੇ ਆਧਾਰ ’ਤੇ ਕੀਤੇ ਜਾਂਦੇ ਰਹੇ। ਉਹ ਖੁਦ ਵੀ ਦਫ਼ਤਰਾਂ ਦੀ ਚੈਕਿੰਗ ਕਰਦੇ ਸਨ ਤੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਲੋਕਾਂ ਦੇ ਕੰਮ ਤੇਜ਼ੀ ਨਾਲ ਨਿਪਟਾਉਣ ਦੀਆਂ ਹਦਾਇਤਾਂ ਦਿੰਦੇ ਰਹੇ। ਹੁਣ ਜਦੋਂ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਤਾਂ ਨਵੇਂ ਨਿਯੁਕਤ ਅਧਿਕਾਰੀਆਂ ਲਈ ਵੀ ਲੋਕਾਂ ਦੇ ਕੰਮ ਪਹਿਲ ਦੇ ਆਧ ਾਰ ’ਤੇ ਕਰਨ ਅਤੇ ਪ੍ਰਸ਼ਾਸਨਿਕ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਜਾਰੀ ਰੱਖਣ ਦੀ ਚੁਣੌਤੀ ਹੋਵੇਗੀ, ਤਾਂ ਜੋ ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿਚ ਬੇਲੋੜੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ।
Ad Position 22
No active advertisement
ਪਿਛਲੀ ਖ਼ਬਰ ਲਾਇਸੰਸੀ ਅਸਲ੍ਹੇ ਦਾ ਵਿਖਾਵਾ ਕਰਨ ਦੇ ਦੋਸ਼ ਹੇਠ ਟਰੂ ਬਲੈਂਡ ਕੈਫ਼ੇ ਦੇ ਮਾਲਕ ਸਣੇ 2 ਗ੍ਰਿਫ਼ਤਾਰ ਅਗਲੀ ਖ਼ਬਰ ਸਾਬਕਾ ਸੰਮਤੀ ਮੈਂਬਰ ਰਾਮ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ
Ad Position 24