24.42 ਲੱਖ ਦੀ ਲਾਗਤ ਨਾਲ ਤਿਆਰ ਕਪੂਰ ਪਿੰਡ ਦੇ ਸਟੇਡੀਅਮ ਦਾ ਪਵਨ ਟੀਨੂੰ ਵੱਲੋਂ ਉਦਘਾਟਨ
ਆਦਮਪੁਰ ਹਲਕੇ ’ਚ 27 ਸਟੇਡੀਅਮ ਹੋ ਚੁੱਕੇ ਨੇ ਤਿਆਰ, 10 ਹੋਰ ਨਵੇਂ ਸਟੇਡੀਅਮਾਂ ਲਈ ਜਲਦ ਮਿਲੇਗੀ ਗ੍ਰਾਂਟ
ਆਦਮਪੁਰ, 11 ਨਵੰਬਰ (ਹਰਪ੍ਰੀਤ ਸਿੰਘ)- ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਇਲਾਕੇ ਵਿੱਚ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਕਪੂਰ ਪਿੰਡ ਵਿਖੇ 24 ਲੱਖ 42 ਹਜ਼ਾਰ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਨਵੇਂ ਸਟੇਡੀਅਮ ਦਾ ਉਦਘਾਟਨ ਹਲਕਾ ਇੰਚਾਰਜ ਪਵਨ ਕੁਮਾਰ ਟੀਨੂ ਵਲੋਂ ਰਸਮੀ ਤੌਰ ‘ਤੇ ਕੀਤਾ ਗਿਆ। ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਪਵਨ ਕੁਮਾਰ ਟੀਨੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵਲੋਂ ਨੌਜਵਾਨੀ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡ ਮੈਦਾਨਾਂ ਵੱਲ ਮੋੜਨ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ।
ਆਦਮਪੁਰ, 11 ਨਵੰਬਰ (ਹਰਪ੍ਰੀਤ ਸਿੰਘ)- ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਇਲਾਕੇ ਵਿੱਚ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਕਪੂਰ ਪਿੰਡ ਵਿਖੇ 24 ਲੱਖ 42 ਹਜ਼ਾਰ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਨਵੇਂ ਸਟੇਡੀਅਮ ਦਾ ਉਦਘਾਟਨ ਹਲਕਾ ਇੰਚਾਰਜ ਪਵਨ ਕੁਮਾਰ ਟੀਨੂ ਵਲੋਂ ਰਸਮੀ ਤੌਰ ‘ਤੇ ਕੀਤਾ ਗਿਆ। ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਪਵਨ ਕੁਮਾਰ ਟੀਨੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵਲੋਂ ਨੌਜਵਾਨੀ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡ ਮੈਦਾਨਾਂ ਵੱਲ ਮੋੜਨ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਹਲਕਾ ਆਦਮਪੁਰ ਨੂੰ ਪਹਿਲਾਂ ਹੀ 27 ਸਟੇਡੀਅਮ ਮਿਲ ਚੁੱਕੇ ਹਨ, ਜਿਨ੍ਹਾਂ ਦਾ ਨਿਰਮਾਣ ਕਾਰਜ ਮੁਕੰਮਲ ਹੋ ਕੇ ਖਿਡਾਰੀਆਂ ਦੇ ਸੁਪਰਦ ਕੀਤਾ ਜਾ ਚੁੱਕਾ ਹੈ। ਉਦਘਾਟਨੀ ਸਮਾਗਮ ’ਚ ਗੁਰਚਰਨ ਸਿੰਘ ਚੰਨੀ, ਸਰਪੰਚ ਅਸ਼ੋਕ ਕੁਮਾਰ, ਲਖਵੀਰ ਸਿੰਘ ਹਜ਼ਾਰਾਂ ਜ਼ਿਲਾ ਪ੍ਰੀਸ਼ਦ ਮੈਂਬਰ, ਗੁਰਪ੍ਰੀਤ ਕਾਂਪੀ ਯੂਥ ਆਗੂ, ਅਮਰੀਕ ਸਿੰਘ ਬਲਾਕ ਪ੍ਰਧਾਨ, ਨੰਬਰਦਾਰ ਸੁਖਵਿੰਦਰ ਸਿੰਘ, ਵਿਨੋਦ ਕੁਮਾਰ ਸੰਮਤੀ ਮੈਂਬਰ, ਕਰਮਪਾਲ ਸਿੰਘ ਲੰਬੜਦਾਰ, ਗੁਰਪ੍ਰੀਤ ਸਿੰਘ ਹੈਪੀ, ਸੰਤ ਪ੍ਰਕਾਸ਼ ਸਿੰਘ, ਸਤਨਾਮ ਸਿੰਘ ਸੁਰਿੰਦਰ ਸਿੰਘ ਗੁਰਨਾਮ ਸਿੰਘ ਮਾਸਟਰ ਸੁਰਜੀਤ ਸਿੰਘ ਸੁਰਿੰਦਰ ਸਿੰਘ, ਕੁਲਵਿੰਦਰ ਕੁਮਾਰ ਹਰਪਾਲ ਸਿੰਘ, ਸੇਵਾ ਸਿੰਘ, ਚਰਨਜੀਤ ਸਿੰਘ ਆਦਿ ਹਾਜ਼ਰ ਸਨ।