12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਪੁਲਿਸ ਕਮਿਸ਼ਨਰ ਵਲੋਂ ਆਵਾਜ਼ ਪ੍ਰਦੂਸ਼ਣ ਦੀ ਰੋਕਥਾਮ ਸੰਬੰਧੀ ਹੁਕਮ ਜਾਰੀ

ਜਲੰਧਰ, 11 ਨਵੰਬਰ (ਜਤਿੰਦਰ ਪੰਮੀ)-ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਵਲੋਂ ਸ਼ੋਰ ਪ੍ਰਦੂਸ਼ਣ ਦੀ ਰੋਕਥਾਮ ਦੇ ਮੱਦੇਨਜ਼ਰ ਪਬਲਿਕ ਐਮਰਜੈਂਸੀ ਨੂੰ ਛੱਡ ਕੇ ਸਾਇਲੈਂਸ ਜ਼ੋਨਾਂ ਜਾਂ ਰਿਹਾਇਸ਼ੀ ਖੇਤਰਾਂ ਅੰਦਰ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਹਾਰਨ ਵਜਾਉਣ ’ਤੇ ਪਾਬੰਦੀ ਲਗਾਈ ਹੈ। ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਦੇ ਹਵਾਲੇ ਨਾਲ ਜਾਰੀ ਹੁਕਮਾਂ ਤਹਿਤ ਜਨਤਕ ਥਾਵਾਂ ਦੀ ਸੀਮਾ ’ਤੇ ਜਿਥੇ ਲਾਊਡ ਸਪੀਕਰ ਜਾਂ ਪਬਲਿਕ ਐਡਰੈੱਸ ਸਿਸਟਮ ਜਾਂ ਕੋਈ ਵੀ ਆਵਾਜ਼ ਪੈਦਾ ਕਰਨ ਵਾਲਾ ਸਰੋਤ ਵਰਤਿਆ ਜਾ ਰਿਹਾ ਹੈ, ਦੀ ਆਵਾਜ਼ ਖੇਤਰ ਲਈ ਨਿਸ਼ਚਿਤ ਆਵਾਜ਼ ਮੁਤਾਬਕ ਰੱਖਣ ਦੇ ਆਦੇਸ਼ ਦਿੱਤੇ ਗਏ ਹਨ।

Ad Position 21
No active advertisement
ਅਜੀਤ ਡੈਸਕ 12-11-2026
ਜਲੰਧਰ, 11 ਨਵੰਬਰ (ਜਤਿੰਦਰ ਪੰਮੀ)-ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਵਲੋਂ ਸ਼ੋਰ ਪ੍ਰਦੂਸ਼ਣ ਦੀ ਰੋਕਥਾਮ ਦੇ ਮੱਦੇਨਜ਼ਰ ਪਬਲਿਕ ਐਮਰਜੈਂਸੀ ਨੂੰ ਛੱਡ ਕੇ ਸਾਇਲੈਂਸ ਜ਼ੋਨਾਂ ਜਾਂ ਰਿਹਾਇਸ਼ੀ ਖੇਤਰਾਂ ਅੰਦਰ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਹਾਰਨ ਵਜਾਉਣ ’ਤੇ ਪਾਬੰਦੀ ਲਗਾਈ ਹੈ। ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਦੇ ਹਵਾਲੇ ਨਾਲ ਜਾਰੀ ਹੁਕਮਾਂ ਤਹਿਤ ਜਨਤਕ ਥਾਵਾਂ ਦੀ ਸੀਮਾ ’ਤੇ ਜਿਥੇ ਲਾਊਡ ਸਪੀਕਰ ਜਾਂ ਪਬਲਿਕ ਐਡਰੈੱਸ ਸਿਸਟਮ ਜਾਂ ਕੋਈ ਵੀ ਆਵਾਜ਼ ਪੈਦਾ ਕਰਨ ਵਾਲਾ ਸਰੋਤ ਵਰਤਿਆ ਜਾ ਰਿਹਾ ਹੈ, ਦੀ ਆਵਾਜ਼ ਖੇਤਰ ਲਈ ਨਿਸ਼ਚਿਤ ਆਵਾਜ਼ ਮੁਤਾਬਕ ਰੱਖਣ ਦੇ ਆਦੇਸ਼ ਦਿੱਤੇ ਗਏ ਹਨ। ਹੁਕਮਾਂ ਅਨੁਸਾਰ ਕੋਈ ਵੀ ਵਿਅਕਤੀ ਰਾਤ 10 ਵਜੇ ਤੋਂ ਸਵੇਰੇ 6 ਵਜੇ ਦੇ ਦਰਮਿਆਨ (ਸਿਵਾਏ ਪਬਲਿਕ ਐਮਰਜੈਂਸੀ ਦੇ) ਮੈਰਿਜ ਪੈਲੇਸਾਂ ਤੇ ਹੋਟਲਾਂ ਵਿੱਚ ਢੋਲ ਜਾਂ ਭੋਂਪੂ, ਆਵਾਜ਼ ਪੈਦਾ ਕਰਨ ਵਾਲਾ ਕੋਈ ਯੰਤਰ, ਸਾਊਂਡ ਐਂਪਲੀਫਾਇਰ ਤੇ ਡੀ.ਜੇਜ਼ ਆਦਿ ਨਹੀਂ ਵਜਾਏਗਾ। ਇਸੇ ਤਰ੍ਹਾਂ ਪ੍ਰਾਈਵੇਟ ਮਾਲਕੀ ਵਾਲੇ ਸਾਊਂਡ ਸਿਸਟਮ ਜਾਂ ਆਵਾਜ਼ ਪੈਦਾ ਕਰਨ ਵਾਲੇ ਯੰਤਰ ਦਾ ਸ਼ੋਰ ਦਾ ਪੱਧਰ ਪ੍ਰਾਈਵੇਟ ਥਾਂ ਦੇ ਹੱਦ ਖੇਤਰ ਲਈ ਤੈਅ ਸ਼ੋਰ ਮਾਪਦੰਡਾਂ 5 ਡੀ.ਬੀ.(ਏ) ਤੋਂ ਵੱਧ ਨਹੀਂ ਹੋਵੇਗਾ। ਹੁਕਮਾਂ ’ਚ ਕਿਹਾ ਗਿਆ ਹੈ ਕਿ ਮਿਊਜ਼ਿਕ ਸਿਸਟਮ ਵਾਲੇ ਵਾਹਨਾਂ ਦੇ ਮਾਮਲੇ ਵਿੱਚ ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਮਿਊਜ਼ਿਕ ਸਿਸਟਮ ਰਾਹੀਂ ਪੈਦਾ ਹੋਣ ਵਾਲੀ ਆਵਾਜ਼ ਦਿਨ ਦੇ ਕਿਸੇ ਵੀ ਸਮੇਂ ਵਾਹਨ ਤੋਂ ਬਾਹਰ ਨਾ ਸੁਣਾਈ ਦੇਵੇ। ਜੇਕਰ ਇਨ੍ਹਾਂ ਹੁਕਮਾਂ ਦੀ ਉਲੰਘਣਾ ਪਾਈ ਜਾਂਦੀ ਹੈ ਤਾਂ ਅਜਿਹਾ ਕਰਨ ਵਾਲੇ ਸਾਊਂਡ ਯੰਤਰ ਜ਼ਬਤ ਕਰ ਲਏ ਜਾਣਗੇ। ਇਹ ਹੁਕਮ 8 ਜਨਵਰੀ 2027 ਤੱਕ ਲਾਗੂ ਰਹੇਗਾ।
Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਜਥੇਬੰਦੀਆਂ ਨੇ ਮੰਗਾਂ ਸੰਬੰਧੀ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਨੂੰ ਸੌਂਪੇ ਮੰਗ ਪੱਤਰ ਅਗਲੀ ਖ਼ਬਰ ਲਾਡੋਵਾਲੀ ਰੋਡ ਤੋਂ ਗੁਰੂ ਨਾਨਕਪੁਰਾ ਰੋਡ ਨੂੰ ਜਾਂਦੇ ਚੌਕ ’ਚ ਲੱਗੀਆਂ ਬੰਦ ਬੱਤੀਆਂ ਬਣ ਰਹੀਆਂ ਨੇ ਜਾਮ ਦਾ ਕਾਰਨ ਟ੍ਰੈਫ...
Ad Position 24