ਨਿਰਮਲ ਸਿੰਘ ਗਿੱਦੜਪਿੰਡੀ ਨੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸ਼ਾਹਕੋਟ-2 ਦਾ ਚਾਰਜ ਸੰਭਾਲਿਆ
ਅਧਿਆਪਕਾਂ ਤੇ ਦਫ਼ਤਰ ਦੇ ਸਟਾਫ਼ ਨੇ ਕੀਤਾ ਸਵਾਗਤ
ਸ਼ਾਹਕੋਟ, 11 ਨਵੰਬਰ (ਸੁਖਦੀਪ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਗੁਰਿੰਦਰਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਿਰਮਲ ਸਿੰਘ ਗਿੱਦੜਪਿੰਡੀ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸ਼ਾਹਕੋਟ-1 ਨੇ ਦਫ਼ਤਰ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸ਼ਾਹਕੋਟ-2 ਦਾ ਵੀ ਚਾਰਜ ਸੰਭਾਲ ਲਿਆ ਹੈ। ਇਸ ਮੌਕੇ ਸੈਂਟਰ ਹੈੱਡ ਟੀਚਰ ਰਾਕੇਸ਼ ਖਹਿਰਾ, ਕੁਲਵਿੰਦਰ ਕੌਰ, ਹਰੀਸ਼ ਕੁਮਾਰ, ਦਵਿੰਦਰ ਸਿੰਘ, ਜੂਨੀਅਰ ਸਹਾਇਕ ਵੀਰ ਸਿੰਘ, ਬਲਬੀਰ ਸਿੰਘ, ਐਮ.
ਸ਼ਾਹਕੋਟ, 11 ਨਵੰਬਰ (ਸੁਖਦੀਪ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਗੁਰਿੰਦਰਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਿਰਮਲ ਸਿੰਘ ਗਿੱਦੜਪਿੰਡੀ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸ਼ਾਹਕੋਟ-1 ਨੇ ਦਫ਼ਤਰ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸ਼ਾਹਕੋਟ-2 ਦਾ ਵੀ ਚਾਰਜ ਸੰਭਾਲ ਲਿਆ ਹੈ। ਇਸ ਮੌਕੇ ਸੈਂਟਰ ਹੈੱਡ ਟੀਚਰ ਰਾਕੇਸ਼ ਖਹਿਰਾ, ਕੁਲਵਿੰਦਰ ਕੌਰ, ਹਰੀਸ਼ ਕੁਮਾਰ, ਦਵਿੰਦਰ ਸਿੰਘ, ਜੂਨੀਅਰ ਸਹਾਇਕ ਵੀਰ ਸਿੰਘ, ਬਲਬੀਰ ਸਿੰਘ, ਐਮ.ਆਈ.ਐਸ. ਚਰਨਜੀਤ ਸਿੰਘ, ਕਲਰਕ ਆਸ਼ੀਸ਼ ਕੁਮਾਰ, ਮੀਨਾਕਸ਼ੀ ਅਰੋੜਾ, ਲੋਹੀਆਂ ਤੋਂ ਅਧਿਆਪਕ ਪਰਮਿੰਦਰ ਸਿੰਘ, ਬਰਿੰਦਰਪਾਲ ਸਿੰਘ, ਮੋਹਿਤ ਮਹਿਤਾ ਵਲੋਂ ਬੀ.ਪੀ.ਈ.ਓ. ਨਿਰਮਲ ਸਿੰਘ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ ਗਿਆ। ਇਸ ਮੌਕੇ ਬੀ.ਪੀ.ਈ.ਓ. ਨਿਰਮਲ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਪਹਿਲੀ ਤਰਜੀਹ ਬਲਾਕ ਦੇ ਸਾਰੇ ਪ੍ਰਾਇਮਰੀ ਸਕੂਲਾਂ ’ਚ ਸਿੱਖਿਆ ਦਾ ਪੱਧਰ ਹੋਰ ਉੱਚਾ ਚੁੱਕਣਾ, ਵਿਦਿਆਰਥੀਆਂ ਦੀ ਹਾਜ਼ਰੀ ਤੇ ਪੜ੍ਹਾਈ ਵੱਲ ਵਿਸ਼ੇਸ਼ ਧਿਆਨ ਦੇਣਾ ਤੇ ਅਧਿਆਪਕਾਂ ਤੇ ਸਟਾਫ਼ ਨਾਲ ਮਿਲ ਕੇ ਟੀਮ ਭਾਵਨਾ ਨਾਲ ਕੰਮ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਸਕੀਮ ਾਂ ਦਾ ਲਾਭ ਹਰ ਬੱਚੇ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇਗਾ। ਇਸ ਮੌਕੇ ਸਟਾਫ਼ ਵਲੋਂ ਉਨ੍ਹਾਂ ਨੂੰ ਵਧਾਈ ਦਿੰਦਿਆਂ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ ਗਿਆ।