ਪਾਲਾ ਜਲਾਲਪੁਰ ਨੇ ਪਿੰਡ ਐਦਲਪੁਰ ਤੇ ਫ਼ਖਰੂਵਾਲ ਵਿਖੇ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਪ੍ਰਾਪਰਟੀ ਕਾਰਡ ਵੰਡੇ
ਸ਼ਾਹਕੋਟ, 11 ਨਵੰਬਰ (ਨਗਿੰਦਰ ਸਿੰਘ ਬਾਂਸਲ)-ਵਿਧਾਨ ਸਭਾ ਹਲਕਾ ਸ਼ਾਹਕੋਟ ਦੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਬਲਵੀਰ ਸਿੰਘ ਪਾਲਾ ਜਲਾਲਪੁਰ ਵਲੋਂ ਪਿੰਡ ਐਦਲਪੁਰ ਤੇ ਫ਼ਖਰੂਵਾਲ ਵਿਖੇ ਪੰਜਾਬ ਸਰਕਾਰ ਦੀ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਪ੍ਰਾਪਰਟੀ ਕਾਰਡਾਂ ਦੀ ਵੰਡ ਕੀਤੀ ਗਈ। ਇਸ ਮੌਕੇ ਪਾਲਾ ਜਲਾਲਪੁਰ ਨੇ ਲਾਭਪਾਤਰੀ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕਾਂ ਦੇ ਕਾਗਜ਼ਾਤ ਸੌਂਪਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਉਪਰਾਲੇ ਨਾਲ ਲੰਬੇ ਸਮੇਂ ਤੋਂ ਆਪਣੇ ਘਰਾਂ ਵਿਚ ਰਹਿ ਰਹੇ ਪਰਿਵਾਰਾਂ ਨੂੰ ਕਾਨੂੰਨੀ ਪਛਾਣ ਅਤੇ ਮਾਲਕੀ ਦਾ ਅਧਿਕਾਰ ਪ੍ਰਾਪਤ ਹੋਇਆ ਹੈ।
ਸ਼ਾਹਕੋਟ, 11 ਨਵੰਬਰ (ਨਗਿੰਦਰ ਸਿੰਘ ਬਾਂਸਲ)-ਵਿਧਾਨ ਸਭਾ ਹਲਕਾ ਸ਼ਾਹਕੋਟ ਦੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਬਲਵੀਰ ਸਿੰਘ ਪਾਲਾ ਜਲਾਲਪੁਰ ਵਲੋਂ ਪਿੰਡ ਐਦਲਪੁਰ ਤੇ ਫ਼ਖਰੂਵਾਲ ਵਿਖੇ ਪੰਜਾਬ ਸਰਕਾਰ ਦੀ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਪ੍ਰਾਪਰਟੀ ਕਾਰਡਾਂ ਦੀ ਵੰਡ ਕੀਤੀ ਗਈ। ਇਸ ਮੌਕੇ ਪਾਲਾ ਜਲਾਲਪੁਰ ਨੇ ਲਾਭਪਾਤਰੀ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕਾਂ ਦੇ ਕਾਗਜ਼ਾਤ ਸੌਂਪਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਉਪਰਾਲੇ ਨਾਲ ਲੰਬੇ ਸਮੇਂ ਤੋਂ ਆਪਣੇ ਘਰਾਂ ਵਿਚ ਰਹਿ ਰਹੇ ਪਰਿਵਾਰਾਂ ਨੂੰ ਕਾਨੂੰਨੀ ਪਛਾਣ ਅਤੇ ਮਾਲਕੀ ਦਾ ਅਧਿਕਾਰ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਮਕਸਦ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਦੇ ਕੇ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਬਣਾਉਣਾ ਹੈ। ਪਾਲਾ ਜਲਾਲਪੁਰ ਨੇ ਕਿਹਾ ਕਿ ਸਰਕਾਰ ਦਾ ਮਕਸਦ ਸੂਬੇ ਦੇ ਹਰ ਪਰਿਵਾਰ ਨੂੰ ਉਸਦੇ ਹੱਕ ਦਿਵਾਉਣਾ ਅਤੇ ਲੋਕਾਂ ਦਾ ਜੀਵਨ ਹੋਰ ਸੁਰੱਖਿਅਤ ਤੇ ਖੁਸ਼ਹਾਲ ਬਣਾਉਣਾ ਹੈ। ਇਸ ਮੌਕੇ ਪਾਰਟੀ ਦੇ ਆਗੂ, ਵਰਕਰ ਤੇ ਪਿੰਡ ਵਾਸੀ ਹਾਜ਼ਰ ਸਨ।