11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਕਮਿਊਨਿਟੀ ਪੁਲਿਸਿੰਗ ਨੂੰ ਉਤਸ਼ਾਹਿਤ ਕਰਨ ਲਈ ਪੀਪੀਏ ਫਿਲੌਰ ਵਿਖੇ ਸਿਖਲਾਈ ਪ੍ਰੋਗਰਾਮ

ਫਿਲੌਰ, 11 ਨਵੰਬਰ (ਸਤਿੰਦਰ ਸ਼ਰਮਾ)-ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ ਫਿਲੌਰ ਵਿਖੇ ਕਮਿਊਨਿਟੀ ਪੁਲਿਸਿੰਗ ਵਿਸ਼ੇ ’ਤੇ ਇਕ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕੀਤਾ ਗਿਆ ਜਿਸ ’ਚ ਪੁਲਿਸ ਕਮਿਸ਼ਨਰੇਟ ਤੇ ਵੱਖ-ਵੱਖ ਜ਼ਿਲਿਆਂ ਤੋਂ ਆਏ ਗਜ਼ਟਿਡ ਅਤੇ ਨਾਨ-ਗਜ਼ਟਿਡ ਪੁਲਿਸ ਅਧਿਕਾਰੀਆਂ ਨੇ ਭਾਗ ਲਿਆ। ਇਸ ਸਿਖਲਾਈ ਪ੍ਰੋਗਰਾਮ ਦਾ ਮੁੱਖ ਉਦੇਸ਼ ਪੁਲਿਸ ਮੁਲਾਜ਼ਮਾਂ ਨੂੰ ਕਮਿਊਨਿਟੀ ਪੁਲਿਸਿੰਗ ਦੀ ਧਾਰਨਾ, ਇਸ ਦੀ ਮਹੱਤਤਾ ਤੇ ਕਾਰਜ ਖੇਤਰ ਬਾਰੇ ਜਾਣੂ ਕਰਵਾਉਣਾ ਸੀ ਤਾਂ ਜੋ ਪੁਲਿਸ ਅਤੇ ਆਮ ਜਨਤਾ ਵਿਚਕਾਰ ਆਪਸੀ ਵਿਸ਼ਵਾਸ, ਸਹਿਯੋਗ ਤੇ ਬਿਹਤਰ ਤਾਲਮੇਲ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

Ad Position 21
No active advertisement
ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ ਫਿਲੌਰ ਵਿਖੇ ਕਮਿਊਨਿਟੀ ਪੁਲਿਸ ਵਿਸ਼ੇ ’ਤੇ ਬੋਲਦੇ ਹੋਏ ਇਕ ਮਾਹਿਰ। ਤਸਵੀਰ-ਸਤਿੰਦਰ ਸ਼ਰਮਾ 12-11-2026
ਫਿਲੌਰ, 11 ਨਵੰਬਰ (ਸਤਿੰਦਰ ਸ਼ਰਮਾ)-ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ ਫਿਲੌਰ ਵਿਖੇ ਕਮਿਊਨਿਟੀ ਪੁਲਿਸਿੰਗ ਵਿਸ਼ੇ ’ਤੇ ਇਕ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕੀਤਾ ਗਿਆ ਜਿਸ ’ਚ ਪੁਲਿਸ ਕਮਿਸ਼ਨਰੇਟ ਤੇ ਵੱਖ-ਵੱਖ ਜ਼ਿਲਿਆਂ ਤੋਂ ਆਏ ਗਜ਼ਟਿਡ ਅਤੇ ਨਾਨ-ਗਜ਼ਟਿਡ ਪੁਲਿਸ ਅਧਿਕਾਰੀਆਂ ਨੇ ਭਾਗ ਲਿਆ। ਇਸ ਸਿਖਲਾਈ ਪ੍ਰੋਗਰਾਮ ਦਾ ਮੁੱਖ ਉਦੇਸ਼ ਪੁਲਿਸ ਮੁਲਾਜ਼ਮਾਂ ਨੂੰ ਕਮਿਊਨਿਟੀ ਪੁਲਿਸਿੰਗ ਦੀ ਧਾਰਨਾ, ਇਸ ਦੀ ਮਹੱਤਤਾ ਤੇ ਕਾਰਜ ਖੇਤਰ ਬਾਰੇ ਜਾਣੂ ਕਰਵਾਉਣਾ ਸੀ ਤਾਂ ਜੋ ਪੁਲਿਸ ਅਤੇ ਆਮ ਜਨਤਾ ਵਿਚਕਾਰ ਆਪਸੀ ਵਿਸ਼ਵਾਸ, ਸਹਿਯੋਗ ਤੇ ਬਿਹਤਰ ਤਾਲਮੇਲ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਪ੍ਰੋਗਰਾਮ ਦੌਰਾਨ ਪੁਲਿਸ ਅਧਿਕਾਰੀਆਂ, ਸਿੱਖਿਆ ਸਾਸ਼ਤਰੀਆਂ, ਕਮਿਊਨਿਟੀ ਮਾਮਲਿਆਂ ਨਾਲ ਜੁੜੇ ਮਾਹਿਰਾਂ ਤੇ ਵੱਖ-ਵੱਖ ਗੈਰ-ਸਰਕਾਰੀ ਸੰਗਠਨਾਂ (ਐਨ.ਜੀ.ਓਜ਼) ਦੇ ਨੁਮਾਇੰਦਿਆਂ ਨੇ ਸਿਖਿਆਰਥੀਆਂ ਨਾਲ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਨੇ ਕਮਿਊਨਿਟੀ ਪੁਲਿਸਿੰਗ ਦੇ ਵੱਖ-ਵੱਖ ਪਹਿਲੂਆਂ ਬਾਰੇ ਵਿਸਥਾਰ ਨਾਲ ਚਰਚਾ ਕਰਦਿਆਂ ਦੱਸਿਆ ਕਿ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਨਾਲ-ਨਾਲ ਸਮਾਜ ਦੀ ਸਰਗਰਮ ਭਾਗੀਦਾਰੀ ਵੀ ਪੁਲਿਸ ਪ੍ਰਬੰਧ ਨੂੰ ਵਧੇਰੇ ਪ੍ਰਭਾਵਸ਼ਾਲੀ ਬਨਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੀ ਹੈ। ਬੁਲਾਰਿਆਂ ਨੇ ਇਸ ਗੱਲ ’ਤੇ ਜੋਰ ਦਿੱਤਾ ਕਿ ਪੁਲਿਸ ਤੇ ਜਨਤਾ ਵਿਚਕਾਰ ਬਿਹਤਰ ਸੰਵਾਦ ਸਥਾਪਤ ਕਰਨਾ, ਸਥਾਨਕ ਸਮੱਸਿਆਵਾਂ ਨੂੰ ਸਮਝਣਾ, ਸਮਾਜਿਕ ਸੰਗਠਨਾਂ ਨਾਲ ਮਿਲ ਕੇ ਕੰਮ ਕਰਨਾ ਤੇ ਨਾਗਰਿਕਾਂ ਦਾ ਵਿਸ਼ਵਾਸ ਜਿੱਤਣਾ ਕਮਿਊਨਿਟੀ ਪੁਲਿਸਿੰਗ ਦੇ ਮੁੱਖ ਉਦੇਸ਼ ਹਨ। ਅਜਿਹੀਆਂ ਪਹਿਲਕਦਮੀਆਂ ਨਾਲ ਅਪਰਾਧਾਂ ਦੀ ਰੋਕਥਾਮ, ਸਮਾਜਿਕ ਸੁਰੱਖਿਆ ਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਵਿਚ ਮਦਦ ਮਿਲ ਸਕਦੀ ਹੈ। ਸਿਖਲਾਈ ਦੌਰਾਨ ਭਾਗ ਲੈਣ ਵਾਲੇ ਅਧਿਕਾਰੀਆਂ ਨੂੰ ਮਾਹਿਰਾਂ ਦੇ ਤਜ਼ਰਬਿਆਂ ਤੇ ਵਿਹਾਰਕ ਜਾਣਕਾਰੀਆਂ ਤੋਂ ਵੀ ਜਾਣੂ ਕਰਵਾਇਆ ਗਿਆ। ਵੱਖ-ਵੱਖ ਵਿਸ਼ਿਆਂ ’ਤੇ ਹੋਈ ਚਰਚਾ ਨੇ ਪੁਲਿਸ ਅਧਿਕਾਰੀਆਂ ਨੂੰ ਕਮਿਊਨਿਟੀ ਪੁਲਿਸਿੰਗ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਨਵੀਂ ਦਿਸ਼ਾ ਪ੍ਰਦਾਨ ਕੀਤੀ। ਇਹ ਸਿਖਲਾਈ ਪ੍ਰੋਗਰਾਮ ਪੀ.ਪੀ.ਏ. ਦੀ ਡਾਇਰੈਕਟਰ ਆਈਪੀਐੱਸ ਅਧਿਕਾਰੀ ਧਨਪ੍ਰੀਤ ਕੌਰ ਦੇ ਮਾਰਗ ਦਰਸ਼ਨ ਹੇਠ ਤਿਆਰ ਕੀਤਾ ਗਿਆ। ਅਕੈਡਮੀ ਦਾ ਉਦੇਸ਼ ਪੁਲਿਸ ਅਧਿਕਾਰੀਆਂ ਨੂੰ ਆਧੁਨਿਕ ਪੁਲਿਸਿੰਗ ਦੀਆਂ ਲੋੜਾਂ ਅਨੁਸਾਰ ਸਿਖਲਾਈ ਦੇਣਾ ਅਤੇ ਪੁਲਿਸ ਤੇ ਜਨਤਾ ਦਰਮਿਆਨ ਸਹਿਯੋਗ ਅਤੇ ਵਿਸ਼ਵਾਸ ਦੀ ਭਾਵਨਾ ਨੂੰ ਹੋਰ ਮਜਬੂਤ ਕਰਨਾ ਹੈ।
Ad Position 22
No active advertisement
ਪਿਛਲੀ ਖ਼ਬਰ ਲੋੜਵੰਦ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਦੇਵੇਗੀ ਸਰਬੱਤ ਦਾ ਭਲਾ ਸੰਸਥਾ- ਪ੍ਰਧਾਨ ਮਿਗਲਾਨੀ ਅਗਲੀ ਖ਼ਬਰ ਭੋਗ ’ਤੇ ਵਿਸ਼ੇਸ਼ : ਸੇਵਾ ਮੁਕਤ ਅਧਿਆਪਕਾ ਤੇ ਸਾਬਕਾ ਸਰਪੰਚ ਗੁਰਦੀਪ ਕੌਰ ਮੰਡਕੁੱਲਾ
Ad Position 24