ਜਥੇਦਾਰ ਸ਼ਿੰਗਾਰਾ ਸਿੰਘ ਲਾਂਦੜਾ ਨੂੰ ਸਦਮਾ , ਨੌਜਵਾਨ ਪੁੱਤ ਦਾ ਦਿਹਾਂਤ
ਅੱਪਰਾ, 11 ਨਵੰਬਰ (ਦਲਵਿੰਦਰ ਸਿੰਘ ਅੱਪਰਾ)- ਜਥੇਦਾਰ ਸ਼ਿੰਗਾਰਾ ਸਿੰਘ ਲਾਂਦੜਾ ਨੂੰ ਗਹਿਰਾ ਸਦਮਾ ਲੱਗਾ ਹੈ। ਉਨ੍ਹਾਂ ਦੇ ਪੁੱਤਰ ਪਲਵਿੰਦਰ ਸਿੰਘ ਦਾ ਬੀਤੇ ਦਿਨੀਂ ਅਚਾਨਕ ਹੀ ਦਿਹਾਂਤ ਹੋ ਗਿਆ।
ਅੱਪਰਾ, 11 ਨਵੰਬਰ (ਦਲਵਿੰਦਰ ਸਿੰਘ ਅੱਪਰਾ)- ਜਥੇਦਾਰ ਸ਼ਿੰਗਾਰਾ ਸਿੰਘ ਲਾਂਦੜਾ ਨੂੰ ਗਹਿਰਾ ਸਦਮਾ ਲੱਗਾ ਹੈ। ਉਨ੍ਹਾਂ ਦੇ ਪੁੱਤਰ ਪਲਵਿੰਦਰ ਸਿੰਘ ਦਾ ਬੀਤੇ ਦਿਨੀਂ ਅਚਾਨਕ ਹੀ ਦਿਹਾਂਤ ਹੋ ਗਿਆ। 43 ਸਾਲਾ ਪਰਵਿੰਦਰ ਸਿੰਘ ਇੱਕ ਨੰਨ੍ਹੀ ਜਿਹੀ ਧੀ ਦਾ ਪਿਤਾ ਸੀ। ਇਲਾਕੇ ਦੇ ਸਮੂਹ ਪੰਚਾਂ, ਸਰਪੰਚਾਂ, ਰਾਜਨੀਤਕ, ਸਮਾਜਿਕ ਤੇ ਧਾਰਮਿਕ ਆਗੂਆਂ ਵਲੋਂ ਸ਼ਿੰਗਾਰਾ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਗਿਆ। ਪਰਵਿੰਦਰ ਸਿੰਘ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ 12 ਨਵੰਬਰ ਵੀਰਵਾਰ ਨੂੰ ਗੁਰਦੁਆਰਾ ਅਕਾਲਸਰ ਸਾਹਿਬ ਲਾਂਦੜਾ ਵਿਖੇ ਹੋਵੇਗੀ।