11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਸਰਕਾਰੀ ਐਲੀਮੈਂਟਰੀ ਸਕੂਲ ਢੰਡੋਵਾਲ ਵਿਖੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀਆਂ ਖੇਡਾਂ ਕਰਵਾਈਆਂ * ਬੀ.ਪੀ.ਈ.ਓ. ਨਿਰਮਲ ਸਿੰਘ ਗਿੱਦੜਪਿੰਡੀ ਨੇ ਕੀਤੀ ਮੁੱਖ ਮਹਿਮਾਨ ਵਜੋਂ ਸ਼ਿਰਕਤ

ਸ਼ਾਹਕੋਟ, 11 ਨਵੰਬਰ (ਸੁਖਦੀਪ ਸਿੰਘ)-ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਐਲੀਮੈਂਟਰੀ ਸਕੂਲ ਢੰਡੋਵਾਲ ਵਿਖੇ ਹੈੱਡ ਟੀਚਰ ਜਤਿੰਦਰ ਪਾਲ ਅਰੋੜਾ ਦੀ ਅਗਵਾਈ ਹੇਠ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀਆਂ ਖੇਡਾਂ ਕਰਵਾਈਆਂ ਗਈਆਂ। ਇਨ੍ਹਾਂ ਖੇਡਾਂ ’ਚ ਬਲਾਕ ਸ਼ਾਹਕੋਟ-1, ਸ਼ਾਹਕੋਟ-2 ਤੇ ਲੋਹੀਆਂ ਖਾਸ ਦੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 12-11-2026
ਸ਼ਾਹਕੋਟ, 11 ਨਵੰਬਰ (ਸੁਖਦੀਪ ਸਿੰਘ)-ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਐਲੀਮੈਂਟਰੀ ਸਕੂਲ ਢੰਡੋਵਾਲ ਵਿਖੇ ਹੈੱਡ ਟੀਚਰ ਜਤਿੰਦਰ ਪਾਲ ਅਰੋੜਾ ਦੀ ਅਗਵਾਈ ਹੇਠ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀਆਂ ਖੇਡਾਂ ਕਰਵਾਈਆਂ ਗਈਆਂ। ਇਨ੍ਹਾਂ ਖੇਡਾਂ ’ਚ ਬਲਾਕ ਸ਼ਾਹਕੋਟ-1, ਸ਼ਾਹਕੋਟ-2 ਤੇ ਲੋਹੀਆਂ ਖਾਸ ਦੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸ਼ਾਹਕੋਟ-2 ਨਿਰਮਲ ਸਿੰਘ ਗਿੱਦੜਪਿੰਡੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਚਰਨਜੀਤ ਸਿੰਘ ਜੀਰਾ ਐਮ.ਆਈ.ਐਸ. ਕੋਆਰਡੀਨੇਟਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਮੁੱਖ ਮਹਿਮਾਨ ਵਲੋਂ ਰਿਬਨ ਕੱਟ ਕੇ ਖੇਡਾਂ ਦੀ ਸ਼ੁਰੂਆਤ ਕੀਤੀ ਗਈ। ਹੈੱਡ ਟੀਚਰ ਜਤਿੰਦਰ ਪਾਲ ਅਰੋੜਾ ਨੇ ਮਹਿਮਾਨਾਂ ਤੇ ਹੋਰ ਪਤਵੰਤੇ-ਸੱਜਣਾਂ ਨੂੰ ਜੀ ਆਇਆਂ ਆਖਿਆ। ਇਨ੍ਹਾਂ ਖੇਡਾਂ ’ਚ ਬੱਚਿਆਂ ਦੇ ਅਥਲੈਟਿਕਸ ਮੁਕਾਬਲੇ ਕਰਵਾਏ ਗਏ ਤੇ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਅਧਿਆਪਕਾਂ ਵਲੋਂ ਮਹਿਮਾਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਟੇਜ ਸਕੱਤਰ ਦੀ ਭੂਮਿਕਾ ਅਵਤਾਰ ਸਿੰਘ ਆਈ.ਈ.ਆਰ.ਟੀ. ਨੇ ਬਾਖੂਬੀ ਨਿਭਾਉਂਦਿਆਂ ਸਹਿਯੋਗ ਲਈ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਰਿਫਰੈਸ਼ਮੈਂਟ ਤੇ ਖਾਣੇ ਦਾ ਪ੍ਰਬੰਧ ਵੀ ਕੀਤਾ ਗਿਆ। ਇਸ ਮੌਕੇ ਅਵਤਾਰ ਸਿੰਘ ਆਈ.ਈ.ਆਰ.ਟੀ., ਸ਼ਾਲਿਨੀ ਸ਼ਰਮਾ ਸਪੈਸ਼ਲ ਐਜੂਕੇਟਰ, ਪੂਜਾ ਰਾਣੀ ਆਈ.ਈ.ਆਰ.ਟੀ., ਰਾਜਵਿੰਦਰ ਕੌਰ, ਰਾਣੀ, ਦਲਜੀਤ ਕੌਰ, ਤੀਰਥੋ ਰਾਣੀ (ਸਾਰੇ) ਆਈ.ਈ.ਵੀ., ਅਜੇ ਕੁਮਾਰ, ਅੰਜੂ ਬਾਲਾ, ਰੁਪਿੰਦਰ ਕੌਰ, ਪ੍ਰਭਜੋਤ ਕੌਰ, ਮਨਮੀਤ ਸਿੰਘ, ਜਸਮੀਤ ਕੌਰ, ਆਸ਼ੂ ਸ਼ਰਮਾ, ਅਮਨਦੀਪ ਕੌਰ, ਅਮਨਦੀਪ ਕੌਰ, ਰਮਨਦੀਪ ਕੌਰ, ਗੁਰਮੀਤ ਸਿੰਘ ਗ੍ਰੰਥੀ ਅਤੇ ਬੱਚਿਆਂ ਦੇ ਮਾਤਾ-ਪਿਤਾ ਸ਼ਾਮਲ ਹੋਏ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਬਾਬਾ ਵਿਸ਼ਵਕਰਮਾ ਭਵਨ ਸ਼ਾਹਕੋਟ ਵਿਖੇ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ ਬੀ.ਡੀ.ਪੀ.ਓ. ਦੇ ਨਾਂਅ ਦਿੱਤਾ ਮੰਗ ਪੱਤਰ
Ad Position 24