11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਗੁਰਦੁਆਰਾ ਬਾਬਾ ਵਿਸ਼ਵਕਰਮਾ ਭਵਨ ਸ਼ਾਹਕੋਟ ਵਿਖੇ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਮਨਾਇਆ

ਸ਼ਾਹਕੋਟ, 11 ਨਵੰਬਰ (ਨਗਿੰਦਰ ਸਿੰਘ ਬਾਂਸਲ)-ਬਾਬਾ ਵਿਸ਼ਵਕਰਮਾ ਟੈਕਨੀਕਲ ਐਂਡ ਵੈਲਫ਼ੇਅਰ ਸੁਸਾਇਟੀ ਵਲੋਂ ਗੁਰਦੁਆਰਾ ਬਾਬਾ ਵਿਸ਼ਵਕਰਮਾ ਭਵਨ ਸਲੈਚਾਂ ਰੋਡ ਸ਼ਾਹਕੋਟ ਵਿਖੇ ਸ਼ਿਲਪ ਤੇ ਭਵਨ ਨਿਰਮਾਣ ਕਲਾ ਦੇ ਬਾਨੀ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਵੇਰ ਵੇਲੇ ਸ਼੍ਰੀ ਸਹਿਜ ਪਾਠ ਦੇ ਭੋਗ ਪਾਏ ਗਏ।

Ad Position 21
No active advertisement
ਅਜੀਤ ਡੈਸਕ 12-11-2026
ਸ਼ਾਹਕੋਟ, 11 ਨਵੰਬਰ (ਨਗਿੰਦਰ ਸਿੰਘ ਬਾਂਸਲ)-ਬਾਬਾ ਵਿਸ਼ਵਕਰਮਾ ਟੈਕਨੀਕਲ ਐਂਡ ਵੈਲਫ਼ੇਅਰ ਸੁਸਾਇਟੀ ਵਲੋਂ ਗੁਰਦੁਆਰਾ ਬਾਬਾ ਵਿਸ਼ਵਕਰਮਾ ਭਵਨ ਸਲੈਚਾਂ ਰੋਡ ਸ਼ਾਹਕੋਟ ਵਿਖੇ ਸ਼ਿਲਪ ਤੇ ਭਵਨ ਨਿਰਮਾਣ ਕਲਾ ਦੇ ਬਾਨੀ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਵੇਰ ਵੇਲੇ ਸ਼੍ਰੀ ਸਹਿਜ ਪਾਠ ਦੇ ਭੋਗ ਪਾਏ ਗਏ। ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਾਮ ਸਿੰਘ ਨੇ ਹੁਕਮਨਾਮਾ ਸਾਹਿਬ ਦੀ ਵਿਆਖਿਆ ਕੀਤੀ। ਉਪਰੰਤ ਖੁੱਲ੍ਹੇ ਪੰਡਾਲ ’ਚ ਧਾਰਮਿਕ ਦੀਵਾਨ ਸਜਾਇਆ ਗਿਆ ਜਿਸ ਵਿਚ ਗਿਆਨੀ ਮੰਗਲ ਸਿੰਘ ਮਹਿਰਮ ਦੇ ਢਾਡੀ ਜਥੇ ਨੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਬਾਬਾ ਵਿਸ਼ਵਕਰਮਾ ਜੀ ਦੇ ਇਤਿਹਾਸ ਤੋਂ ਜਾਣੂ ਕਰਵਾਇਆ। ਸਮਾਗਮ ’ਚ ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਐਡਵੋਕੇਟ ਬਚਿੱਤਰ ਸਿੰਘ ਕੋਹਾੜ, ‘ਆਪ’ ਦੇ ਹਲਕਾ ਇੰਚਾਰਜ ਬਲਵੀਰ ਸਿੰਘ ਪਾਲਾ ਜਲਾਲਪੁਰ ਤੇ ਨਗਰ ਪੰਚਾਇਤ ਸ਼ਾਹਕੋਟ ਦੇ ਪ੍ਰਧਾਨ ਗੁਲਜ਼ਾਰ ਸਿੰਘ ਥਿੰਦ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਹਲਕਾ ਵਿਧਾਇਕ ਸ਼ੇਰੋਵਾਲੀਆ ਨੇ ਆਪਣੇ ਸੰਬੋਧਨ ਵਿਚ ਸਮੂਹ ਸੰਗਤਾਂ ਨੂੰ ਵਿਸ਼ਵਕਰਮਾ ਦਿਵਸ ਦੀ ਵਧਾਈ ਦਿੱਤੀ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਆਏ ਹੋਏ ਮਹਿਮਾਨਾਂ ਤੇ ਗੁਰਦੁਆਰਾ ਸਾਹਿਬ ਦੀ ਇਮਾਰਤ ਦੇ ਨਿਰਮਾਣ ’ਚ ਯੋਗਦਾਨ ਪਾਉਣ ਵਾਲੇ ਸੱਜਣਾਂ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਮੰਚ ਦਾ ਸੰਚਾਲਨ ਤਰਲੋਕ ਸਿੰਘ ਰੂਪਰਾ ਨੇ ਕੀਤਾ। ਇਸ ਮੌਕੇ ਨਗਰ ਪੰਚਾਇਤ ਸਾਹਕੋਟ ਦੇ ਸਾਬਕਾ ਵਾਈਸ ਪ੍ਰਧਾਨ ਪਰਮਜੀਤ ਕੌਰ ਬਜਾਜ ਐੱਮ.ਸੀ., ਪ੍ਰਵੀਨ ਗਰੋਵਰ ਐੱਮ.ਸੀ., ਰੁਚੀ ਅਗਰਵਾਲ ਐੱਮ.ਸੀ., ਸੋਢੀ ਠੇਕੇਦਾਰ, ਡਾ. ਸੁਰਿੰਦਰ ਭੱਟੀ, ਸੁਖਜੀਤ ਸਿੰਘ ਝੀਤਾ ਪ੍ਰਧਾਨ ਗੁਰਦੁਆਰਾ ਸਿੰਘ ਸਭਾ ਸ਼ਾਹਕੋਟ, ਡਾ.ਅਰਵਿੰਦਰ ਸਿੰਘ ਰੂਪਰਾ ਸਾਬਕਾ ਪ੍ਰਧਾਨ ਗੁਰਦੁਆਰਾ ਸਿੰਘ ਸਭਾ, ਬੂਟਾ ਸਿੰਘ ਕਲਸੀ ਐੱਮ.ਸੀ., ਸਵਰਨ ਸਿੰਘ ਡੱਬ ਸਾਬਕਾ ਐਮ.ਸੀ., ਜਸਵੀਰ ਸਿੰਘ ਸਿੰਧੜ, ਜਥੇ. ਨਿਰਮਲ ਸਿੰਘ ਸੋਖੀ, ਰਣਧੀਰ ਸਿੰਘ ਰਾਣਾ ਠੇਕੇਦਾਰ, ਹਰਬੰਸ ਸਿੰਘ ਧਿੰਜਣ ਸਾਬਕਾ ਪ੍ਰਧਾਨ, ਮਾ. ਸੁਰਿੰਦਰ ਕੁਮਾਰ ਵਿੱਗ, ਅਮਰਪ੍ਰੀਤ ਸਿੰਘ ਧਿੰਜਨ, ਟਿੰਪੀ ਕੁਮਰਾ, ਜਤਿੰਦਰਪਾਲ ਸਿੰਘ ਜੱਸਲ, ਪਵਨ ਅਗਰਵਾਲ ਸਾਬਕਾ ਪ੍ਰਧਾਨ ਮੰਡੀ ਕਮੇਟੀ, ਮਨਜੀਤ ਸਿੰਘ ਸੱਤਾ ਟਰਾਂਸਪੋਰਟਰ, ਸੁਰਿੰਦਰ ਸਿੰਘ ਪਦਮ ਜਨਰਲ ਸਕੱਤਰ, ਸਹਾਇਕ ਮੇਜਰ ਸਿੰਘ ਮੰਡ, ਵਾਈਸ ਪ੍ਰਧਾਨ ਮਲਕੀਤ ਸਿੰਘ ਰਤਨਪਾਲ, ਸਲਾਹਕਾਰ ਅਜੈਬ ਸਿੰਘ, ਖ਼ਜ਼ਾਨਚੀ ਗੁਰਮੇਲ ਸਿੰਘ, ਅਮਰਜੀਤ ਸਿੰਘ, ਅਮਰਜੀਤ ਸਿੰਘ ਕੌੜਾ, ਅਮਰੀਕ ਸਿੰਘ ਮਠਾੜੂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਪੈਕਸ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਸਰਕਾਰੀ ਐਲੀਮੈਂਟਰੀ ਸਕੂਲ ਢੰਡੋਵਾਲ ਵਿਖੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀਆਂ ਖੇਡਾਂ ਕਰਵਾਈਆਂ * ਬੀ.ਪੀ.ਈ.ਓ. ਨਿਰਮਲ ਸਿ...
Ad Position 24