ਪੰਜਾਬ ਦੇ ਯੂਥ ਕਾਂਗਰਸੀ ਆਗੂਆਂ ਵਲੋਂ ਸਚਿਨ ਪਾਇਲਟ ਨਾਲ ਮੁਲਾਕਾਤ
ਜਲੰਧਰ, 12 ਨਵੰਬਰ (ਜਸਪਾਲ ਸਿੰਘ)-ਪੰਜਾਬ ਯੂਥ ਕਾਂਗਰਸ ਦੇ ਆਗੂਆਂ ਵਲੋਂ ਨਵੀਂ ਦਿੱਲੀ ਵਿਖੇ ਕਾਂਗਰਸ ਦੇ ਸੀਨੀਅਰ ਆਗੂ ਤੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ ਗਈ। ਇਸ ਮੌਕੇ ਯੂਥ ਕਾਂਗਰਸੀ ਆਗੂ ਹਨੀ ਜੋਸ਼ੀ ਨੂੰ ਪੰਜਾਬ ਯੂਥ ਕਾਂਗਰਸ ਦਾ ਮੀਡੀਆ ਚੇਅਰਮੈਨ ਨਿਯੁਕਤ ਕਰਨ ’ਤੇ ਉਨ੍ਹਾਂ ਦਾ ਧੰਨਵਾਦ ਕਰਦੇ ਹੋਏ ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
ਜਲੰਧਰ, 12 ਨਵੰਬਰ (ਜਸਪਾਲ ਸਿੰਘ)-ਪੰਜਾਬ ਯੂਥ ਕਾਂਗਰਸ ਦੇ ਆਗੂਆਂ ਵਲੋਂ ਨਵੀਂ ਦਿੱਲੀ ਵਿਖੇ ਕਾਂਗਰਸ ਦੇ ਸੀਨੀਅਰ ਆਗੂ ਤੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ ਗਈ। ਇਸ ਮੌਕੇ ਯੂਥ ਕਾਂਗਰਸੀ ਆਗੂ ਹਨੀ ਜੋਸ਼ੀ ਨੂੰ ਪੰਜਾਬ ਯੂਥ ਕਾਂਗਰਸ ਦਾ ਮੀਡੀਆ ਚੇਅਰਮੈਨ ਨਿਯੁਕਤ ਕਰਨ ’ਤੇ ਉਨ੍ਹਾਂ ਦਾ ਧੰਨਵਾਦ ਕਰਦੇ ਹੋਏ ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ਼ੁਭਮ ਸ਼ਰਮਾ ਪ੍ਰਧਾਨ ਪੰਜਾਬ ਯੂਥ ਕਾਂਗਰਸ, ਅਸ਼ਵਨ ਭੱਲਾ ਅਤੇ ਰੋਹਨਿਸ਼ ਓਹਰੀ ਨੋਨੂੰ ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ ਹੁਸ਼ਿਆਰਪੁਰ ਵੀ ਮੌਜੂਦ ਸਨ। ਮੁਲਾਕਾਤ ਦੌਰਾਨ ਸਚਿਨ ਪਾਇਲਟ ਨੇ ਹਨੀ ਜੋਸ਼ੀ ਨੂੰ ਨਵੀਂ ਜ਼ਿੰਮੇਵਾਰੀ ਮਿਲਣ ‘ਤੇ ਵਧਾਈ ਦਿੱਤੀ ਅਤੇ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ, ਲਗਨ ਅਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਹਨੀ ਜੋਸ਼ੀ ਨੂੰ ਯੂਥ ਕਾਂਗਰਸ ਦੀਆਂ ਗਤੀਵਿਧੀਆਂ ਵਿੱਚ ਸਰਗਰਮੀ ਨਾਲ ਕੰਮ ਕਰਨ ਅਤੇ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਡਟ ਕੇ ਕੰਮ ਕਰਨ ਦਾ ਸੱਦਾ ਦਿੱਤਾ । ਇਸ ਮੌਕੇ ਅਸ਼ਵਨ ਭੱਲਾ ਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਹਨੀ ਜੋਸ਼ੀ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਮਿਹਨਤ ਨਾਲ ਨਿਭਾਉਣਗੇ ।