12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਕਾਂਗਰਸੀ ਆਗੂ ਸੋਨੂੰ ਸੰਧਰ ਨੇ ਚੁੱਕਿਆ ਗੁਰੂ ਗੋਬਿੰਦ ਸਿੰਘ ਸਟੇਡੀਅਮ ਦੀ ਬਦਤਰ ਹਾਲਤ ਦਾ ਮੁੱਦਾ

ਜਲੰਧਰ, 12 ਨਵੰਬਰ (ਜਸਪਾਲ ਸਿੰਘ)-ਸੀਨੀਅਰ ਕਾਂਗਰਸੀ ਆਗੂ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਬੁਲਾਰੇ ਜਗਦੀਪ ਸਿੰਘ ਸੋਨੂੰ ਸੰਧਰ ਨੇ ਜਲੰਧਰ ਦੇ ਪ੍ਰਸਿੱਧ ਗੁਰੂ ਗੋਬਿੰਦ ਸਿੰਘ ਸਟੇਡੀਅਮ ਦੀ ਬਦਤਰ ਹਾਲਤ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਘੇਰਦਿਆਂ ਕਿਹਾ ਕਿ ਸਟੇਡੀਅਮ ਦੀ ਮੌਜੂਦਾ ਹਾਲਤ ਨੇ ਵਿਕਾਸ ਦੇ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਸਟੇਡੀਅਮ ਦਾ ਦੌਰਾ ਕਰਨ ਤੋਂ ਬਾਅਦ ਜਗਦੀਪ ਸਿੰਘ ਸੰਧਰ ਨੇ ਕਿਹਾ ਕਿ ਖੇਡਾਂ ਦੇ ਇਸ ਮਹੱਤਵਪੂਰਨ ਕੇਂਦਰ ਦੀ ਸਾਂਭ-ਸੰਭਾਲ ਵੱਲ ਸੰਬੰਧਿਤ ਵਿਭਾਗਾਂ ਵਲੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ।

Ad Position 21
No active advertisement
ਗੁਰੂ ਗੋਬਿੰਦ ਸਿੰਘ ਸਟੇਡੀਅਮ ਦੇ ਬਦਤਰ ਹੋ ਚੁੱਕੇ ਹਾਲਾਤ ਬਾਰੇ ਦੱਸਦੇ ਹੋਏ ਕਾਂਗਰਸੀ ਆਗੂ ਜਗਦੀਪ ਸਿੰਘ ਸੋਨੂੰ ਸੰਧਰ। ਅਜੀਤ ਤਸਵੀਰਾਂ 13-11-2026
ਜਲੰਧਰ, 12 ਨਵੰਬਰ (ਜਸਪਾਲ ਸਿੰਘ)-ਸੀਨੀਅਰ ਕਾਂਗਰਸੀ ਆਗੂ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਬੁਲਾਰੇ ਜਗਦੀਪ ਸਿੰਘ ਸੋਨੂੰ ਸੰਧਰ ਨੇ ਜਲੰਧਰ ਦੇ ਪ੍ਰਸਿੱਧ ਗੁਰੂ ਗੋਬਿੰਦ ਸਿੰਘ ਸਟੇਡੀਅਮ ਦੀ ਬਦਤਰ ਹਾਲਤ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਘੇਰਦਿਆਂ ਕਿਹਾ ਕਿ ਸਟੇਡੀਅਮ ਦੀ ਮੌਜੂਦਾ ਹਾਲਤ ਨੇ ਵਿਕਾਸ ਦੇ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਸਟੇਡੀਅਮ ਦਾ ਦੌਰਾ ਕਰਨ ਤੋਂ ਬਾਅਦ ਜਗਦੀਪ ਸਿੰਘ ਸੰਧਰ ਨੇ ਕਿਹਾ ਕਿ ਖੇਡਾਂ ਦੇ ਇਸ ਮਹੱਤਵਪੂਰਨ ਕੇਂਦਰ ਦੀ ਸਾਂਭ-ਸੰਭਾਲ ਵੱਲ ਸੰਬੰਧਿਤ ਵਿਭਾਗਾਂ ਵਲੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਸਟੇਡੀਅਮ ’ਚ ਦਰਸ਼ਕਾਂ ਦੇ ਬੈਠਣ ਵਾਲੀਆਂ ਕੁਰਸੀਆਂ ਵਿਚਕਾਰ ਘਾਹ-ਫੂਸ ਉੱਗੀ ਹੋਈ ਹੈ, ਛੱਤ ਦੇ ਪੈਨਲ ਟੁੱਟੇ ਪਏ ਹਨ ਅਤੇ ਦਰਵਾਜ਼ਿਆਂ ਦੀ ਹਾਲਤ ਵੀ ਖਸਤਾ ਬਣੀ ਹੋਈ ਹੈ। ਇਸ ਤੋਂ ਇਲਾਵਾ ਪਖਾਨਿਆਂ ਵਿੱਚ ਸਫ਼ਾਈ ਅਤੇ ਬੁਨਿਆਦੀ ਸਹੂਲਤਾਂ ਦੀ ਘਾਟ ਹੈ, ਜਦਕਿ ਖੇਡ ਮੈਦਾਨ ਦੀ ਹਾਲਤ ਵੀ ਤਸੱਲੀਬਖਸ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਦੂਜੇ ਪਾਸੇ ਖੇਡਾਂ ਦੇ ਸ਼ਹਿਰ ਵਜੋਂ ਜਾਣੇ ਜਾਂਦੇ ਜਲੰਧਰ ਦੇ ਮੁੱਖ ਸਟੇਡੀਅਮ ਦੀ ਅਜਿਹੀ ਅਣਦੇਖੀ ਬੇਹੱਦ ਮੰਦਭਾਗੀ ਹੈ। ਸਟੇਡੀਅਮ ਦੀ ਮਾੜੀ ਹਾਲਤ ਖਿਡਾਰੀਆਂ, ਖੇਡ ਪ੍ਰੇਮੀਆਂ ਅਤੇ ਦਰਸ਼ਕਾਂ ਲਈ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਵੱਡੀ ਗਿਣਤੀ ਲੋਕ ਸੈਰ ਕਰਨ ਵੀ ਆਉਂਦੇ ਹਨ ਪਰ ਸਟੇਡੀਅਮ ਦੀ ਖਸਤਾਹਾਲ ਕਾਰਨ ਉਨ੍ਹਾਂ ਨੂੰ ਵੀ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਜਗਦੀਪ ਸਿੰਘ ਸੋਨੂੰ ਸੰਧਰ ਨੇ ਪੰਜਾਬ ਸਰਕਾਰ, ਖੇਡ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸਟੇਡੀਅਮ ਦੀ ਤੁਰੰਤ ਮੁਰੰਮਤ ਕਰਵਾਈ ਜਾਵੇ ਅਤੇ ਪਖਾਨਿਆਂ ਦੀ ਸਫ਼ਾਈ, ਦਰਸ਼ਕਾਂ ਦੀਆਂ ਕੁਰਸੀਆਂ, ਛੱਤ, ਦਰਵਾਜ਼ਿਆਂ ਅਤੇ ਖੇਡ ਮੈਦਾਨ ਦੀ ਸਾਂਭ-ਸੰਭਾਲ ਲਈ ਵਿਸ਼ੇਸ਼ ਬਜਟ ਜਾਰੀ ਕੀਤਾ ਜਾਵੇ । ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਟੇਡੀਅਮ ਦੀ ਹਾਲਤ ਸੁਧਾਰਨ ਲਈ ਜਲਦ ਠੋਸ ਕਦਮ ਨਾ ਚੁੱਕੇ ਗਏ ਤਾਂ ਇਸ ਮਾਮਲੇ ਨੂੰ ਹੋਰ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਕਈ ਇਲਾਕਿਆਂ ’ਚ ਸਫ਼ਾਈ ਮੁਹਿੰਮ ਪਈ ਠੰਢੀ, ਮੁੜ ਲੱਗਣ ਲੱਗੇ ਕੂੜੇ ਤੇ ਮਲਬੇ ਦੇ ਢੇਰ ਅਗਲੀ ਖ਼ਬਰ ਵੋਟਰ ਸੂਚੀ ਦੀ ਮੁਢਲੀ ਪ੍ਰਕਾਸ਼ਨਾ ਹੋਈ, 11 ਦਸੰਬਰ ਤੱਕ ਦਿੱਤੇ ਜਾ ਸਕਦੇ ਹਨ ਦਾਅਵੇ ਤੇ ਇਤਰਾਜ਼
Ad Position 24