12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਤੁਸ਼ਿਤਾ ਗੁਲਾਟੀ ਨੇ ਨਵੇਂ ਆਰ . ਟੀ . ਓ . ਵਜੋਂ ਸੰਭਾਲਿਆ ਅਹੁਦਾ ਡਰਾਈਵਿੰਗ ਟੈਸਟ ਟਰੈਕ ਦਾ ਕੀਤਾ ਦੌਰਾ

ਜਲੰਧਰ, 12 ਨਵੰਬਰ (ਸ਼ਿਵ)- ਲੁਧਿਆਣਾ ਤੋਂ ਬਦਲ ਕੇ ਆਏ ਪੀ. ਸੀ.

Ad Position 21
No active advertisement
ਅਜੀਤ ਡੈਸਕ 13-11-2026
ਜਲੰਧਰ, 12 ਨਵੰਬਰ (ਸ਼ਿਵ)- ਲੁਧਿਆਣਾ ਤੋਂ ਬਦਲ ਕੇ ਆਏ ਪੀ. ਸੀ. ਐੱਸ. ਮੁੱਖ ਮੰਤਰੀ ਖੇਤਰੀ ਅਫ਼ਸਰ (ਆਰ.ਟੀ.ਓ.) ਤੁਸ਼ਿਤਾ ਗੁਲਾਟੀ ਨੇ ਅੱਜ ਜਲੰਧਰ ਵਿਖੇ ਆਪਣਾ ਅਹੁਦਾ ਸੰਭਾਲ ਲਿਆ। ਉਹ ਬਲਜਿੰਦਰ ਸਿੰਘ ਢਿੱਲੋਂ ਦੀ ਥਾਂ ‘ਤੇ ਆਏ ਹਨ, ਜਿਨ੍ਹਾਂ ਨੂੰ ਹੁਣ ਐੱਸ.ਡੀ.ਐੱਮ. ਲੁਧਿਆਣਾ ਨਿਯੁਕਤ ਕੀਤਾ ਗਿਆ ਹੈ। ਆਰ . ਟੀ.ਓ. ਦਫ਼ਤਰ ਵਿਖੇ ਪੁੱਜਣ ‘ਤੇ ਸਟਾਫ਼ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਅਹੁਦਾ ਸੰਭਾਲਣ ਤੋਂ ਬਾਅਦ ਤੁਸ਼ਿਤਾ ਗੁਲਾਟੀ ਨੇ ਸ਼ਾਮ ਕਰੀਬ 4 ਵਜੇ ਡਰਾਈਵਿੰਗ ਟੈਸਟ ਟਰੈਕ ਦਾ ਦੌਰਾ ਕਰਕੇ ਉੱਥੇ ਚੱਲ ਰਹੇ ਕੰਮਕਾਜ ਦਾ ਜਾਇਜ਼ਾ ਲਿਆ ਅਤੇ ਸਟਾਫ਼ ਤੋਂ ਸਮੁੱਚੀ ਪ੍ਰਕਿਰਿਆ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਨੇ ਸਟਾਫ਼ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਤੇ ਕਿਹਾ ਕਿ ਟਰੈਕ ‘ਤੇ ਆਉਣ ਵਾਲੇ ਕਿਸੇ ਵੀ ਬਿਨੈਕਾਰ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ ਅਤੇ ਲੋਕਾਂ ਦੇ ਕੰਮ ਪਹਿਲ ਦੇ ਆਧਾਰ ‘ ਤੇ ਸਮੇਂ ਸਿਰ ਕੀਤੇ ਜਾਣ। ਉਨ੍ਹਾਂ ਨੇ ਏਜੰਟਾਂ ਨੂੰ ਲੈ ਕੇ ਵੀ ਸਖ਼ਤ ਰੁਖ਼ ਅਪਣਾਉਂਦਿਆਂ ਕਿਹਾ ਕਿ ਕਿਸੇ ਵੀ ਏਜੰਟ ਨੂੰ ਸਟਾਫ਼ ਦੇ ਮੁਲਾਜ਼ਮਾਂ ਕੋਲ ਖੜ੍ਹਨ ਦੀ ਇਜਾਜ਼ਤ ਨਹੀਂ ਹੋਵੇਗੀ। ਜੇਕਰ ਕੋਈ ਏਜੰਟ ਕਿਸੇ ਮੁਲਾਜ਼ਮ ਕੋਲ ਖੜ੍ਹਾ ਦਿਖਾਈ ਦਿੱਤਾ ਤਾਂ ਸਬੰਧਤ ਏਜੰਟ ਦੇ ਨਾਲ-ਨਾਲ ਮੁਲਾਜ਼ਮ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਤੁਸ਼ਿਤਾ ਗੁਲਾਟੀ ਨੇ ਸਪੱਸ਼ਟ ਕੀਤਾ ਕਿ ਡਰਾਈਵਿੰ ਗ ਟੈਸਟ ਟਰੈਕ ‘ਤੇ ਆਮ ਲੋਕਾਂ ਦੇ ਕੰਮਾਂ ਨੂੰ ਪਹਿਲ ਦਿੱਤੀ ਜਾਵੇਗੀ ।
Ad Position 22
No active advertisement
ਅਗਲੀ ਖ਼ਬਰ ‘ਆਪ’ ਵਲੋਂ ਜ਼ਿਲ੍ਹੇ ’ਚ 6 ਹੋਰ ਉਮੀਦਵਾਰਾ ਂ ਦੇ ਨਾਵਾਂ ਦਾ ਐਲਾਨ ਟਿਕਟ ਮਿਲਣ ਨਾਲ ਉਮੀਦਵਾਰਾਂ ਦੇ ਘਰਾਂ ’ਚ ਖ਼ੁਸ਼ੀ ਵਾਲਾ...
Ad Position 24