13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਕਈ ਥਾਵਾਂ ’ਤੇ ਨਾਜਾਇਜ਼ ਕਬਜ਼ਿਆਂ ਕਾਰਨ ਟ੍ਰੈਫਿਕ ਵਿਵਸਥਾ ਬਦਹਾਲ, ਲੱਗ ਰਹੇ ਜਾਮ

ਜਲੰਧਰ, 13 ਨਵੰਬਰ (ਸ਼ਿਵ)-ਸ਼ਹਿਰ ਵਿਚ ਵੱਖ-ਵੱਖ ਥਾਵਾਂ ’ਤੇ ਹੋਏ ਨਾਜਾਇਜ਼ ਕਬਜ਼ਿਆਂ ਤੇ ਸੜਕਾਂ ’ਤੇ ਬੇਤਰਤੀਬੀ ਨਾਲ ਖੜ੍ਹੇ ਹੋਣ ਵਾਲੇ ਵਾਹਨਾਂ ਕਾਰਨ ਟ੍ਰੈਫਿਕ ਵਿਵਸਥਾ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਸ਼ਹਿਰ ਦੀਆਂ ਕਈ ਪ੍ਰਮੁੱਖ ਸੜਕਾਂ ਤੇ ਚੌਕਾਂ ’ਤੇ ਹਰ ਰੋਜ਼ ਲੰਬੇ ਟ੍ਰੈਫਿਕ ਜਾਮ ਲੱਗ ਰਹੇ ਹਨ , ਜਿਸ ਕਾਰਨ ਰਾਹਗੀਰਾਂ, ਦੁਕਾਨਦਾਰਾਂ ਤੇ ਵਾਹਨ ਚਾਲਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Ad Position 21
No active advertisement
ਦਮੋਰੀਆ ਪੁਲ ਦੇ ਕੋਲ ਜਾਮ ਲੱਗਣਾ ਰੋਜ਼ ਦੀ ਸਮੱਸਿਆ ਬਣ ਗਿਆ ਹੈ। 14-11-2026
ਜਲੰਧਰ, 13 ਨਵੰਬਰ (ਸ਼ਿਵ)-ਸ਼ਹਿਰ ਵਿਚ ਵੱਖ-ਵੱਖ ਥਾਵਾਂ ’ਤੇ ਹੋਏ ਨਾਜਾਇਜ਼ ਕਬਜ਼ਿਆਂ ਤੇ ਸੜਕਾਂ ’ਤੇ ਬੇਤਰਤੀਬੀ ਨਾਲ ਖੜ੍ਹੇ ਹੋਣ ਵਾਲੇ ਵਾਹਨਾਂ ਕਾਰਨ ਟ੍ਰੈਫਿਕ ਵਿਵਸਥਾ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਸ਼ਹਿਰ ਦੀਆਂ ਕਈ ਪ੍ਰਮੁੱਖ ਸੜਕਾਂ ਤੇ ਚੌਕਾਂ ’ਤੇ ਹਰ ਰੋਜ਼ ਲੰਬੇ ਟ੍ਰੈਫਿਕ ਜਾਮ ਲੱਗ ਰਹੇ ਹਨ , ਜਿਸ ਕਾਰਨ ਰਾਹਗੀਰਾਂ, ਦੁਕਾਨਦਾਰਾਂ ਤੇ ਵਾਹਨ ਚਾਲਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਮੱਸਿਆ ਦਾ ਮੁੱਖ ਕਾਰਨ ਸੜਕਾਂ ’ਤੇ ਵਧ ਰਹੇ ਕਬਜ਼ੇ, ਈ-ਰਿਕਸ਼ਿਆਂ ਦੀ ਬੇਤਰਤੀਬ ਪਾਰਕਿੰਗ ਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਮੰਨਿਆ ਜਾ ਰਿਹਾ ਹੈ। ਫਗਵਾੜਾ ਗੇਟ ਸਮੇਤ ਕਈ ਇਲਾਕਿਆਂ ਵਿਚ ਟ੍ਰੈਫਿਕ ਜਾਮ ਕਰਕੇ ਲੋਕਾਂ ਨੂੰ ਪ੍ਰੇਸ਼ਾਨ ਹੋਣਾ ਪੈ ਰਿਹਾ ਹੈ। ਨਗਰ ਨਿਗਮ ਦੀ ਤਹਿਬਾਜ਼ਾਰੀ ਬ੍ਰਾਂਚ ਵਲੋਂ ਪਿਛਲੇ ਸਮੇਂ ਦੌਰਾਨ ਸ਼ਹਿਰ ਵਿਚ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਕਈ ਵਾਰ ਵਿਸ਼ੇਸ਼ ਮੁਹਿੰਮਾਂ ਚਲਾਈਆਂ ਗਈਆਂ ਸਨ। ਇਨ੍ਹਾਂ ਮੁਹਿੰਮਾਂ ਦੌਰਾਨ ਸੜਕਾਂ ਅਤੇ ਫੁੱਟਪਾਥਾਂ ’ਤੇ ਕੀਤੇ ਕਬਜ਼ਿਆਂ ਨੂੰ ਹਟਾਉਣ ਦੇ ਨਾਲ-ਨਾਲ ਦੁਕਾਨਦਾਰਾਂ ਨੂੰ ਵੀ ਨਿਯਮਾਂ ਦੀ ਪਾਲਣਾ ਕਰਨ ਦੀਆਂ ਹਦਾਇਤਾਂ ਦਿੱਤੀਆਂ ਜਾਂਦੀਆਂ ਰਹੀਆਂ ਹਨ ਪਰ ਲੰਬੇ ਸਮੇਂ ਤੋਂ ਇਸ ਤਰ੍ਹਾਂ ਦੀ ਕੋਈ ਵੱਡੀ ਮੁਹਿੰਮ ਨਾ ਚੱਲਣ ਕਾਰਨ ਸ਼ਹਿਰ ਦੇ ਕਈ ਇਲਾਕਿਆਂ ਵਿਚ ਮੁੜ ਕਬਜ਼ਿਆਂ ਦੀ ਸਮੱਸਿਆ ਗੰਭੀਰ ਹੋ ਗਈ ਹੈ। ਅੱਡਾ ਹੁਸ਼ਿਆਰਪੁਰ ਚੌਕ ਤੋਂ ਭਗਤ ਸਿੰਘ ਚੌਕ ਤੱਕ ਟ੍ਰੈਫਿਕ ਦੀ ਸਮੱਸਿਆ ਆਮ ਦੇਖਣ ਨੂੰ ਮਿਲ ਰਹੀ ਹੈ। ਇਸੇ ਤਰ੍ਹਾਂ ਸਿਟੀ ਰੇਲਵੇ ਸਟੇਸ਼ਨ ਦੇ ਸਾਹਮਣੇ ਈ-ਰਿਕਸ਼ਿਆਂ ਦੀ ਵੱਡੀ ਗਿਣਤੀ ਅਤੇ ਉਨ੍ਹਾਂ ਦੀ ਬੇਤਰਤੀਬ ਖੜ੍ਹਾਈ ਕਾਰਨ ਹਰ ਸਮੇਂ ਜਾਮ ਵਰਗੇ ਹਾਲਾਤ ਬਣੇ ਰਹਿੰਦੇ ਹਨ। ਇੱਥੋਂ ਲੰਘਣ ਵਾਲੇ ਲੋਕਾਂ ਨੂੰ ਕਾਫ਼ੀ ਸਮਾਂ ਟ੍ਰੈਫਿਕ ਵਿਚ ਫਸ ਕੇ ਗੁਜ਼ਾਰਨਾ ਪੈਂਦਾ ਹੈ। ਮਾਈ ਹੀਰਾਂ ਗੇਟ ਵਿਖੇ ਕੁਆਲਿਟੀ ਚਾਟ ਦੇ ਸਾਹਮਣੇ ਵੀ ਈ-ਰਿਕਸ਼ਾ ਚਾਲਕਾਂ ਵੱਲੋਂ ਸੜਕ ਦੇ ਵੱਡੇ ਹਿੱਸੇ ’ਤੇ ਕਬਜ਼ਾ ਕਰਕੇ ਵਾਹਨ ਖੜ੍ਹੇ ਕੀਤੇ ਜਾਂਦੇ ਹਨ। ਇਸ ਕਾਰਨ ਇਥੇ ਆਵਾਜਾਈ ਲਈ ਜਗ੍ਹਾ ਘੱਟ ਰਹਿ ਜਾਂਦੀ ਹੈ ਅਤੇ ਅਕਸਰ ਜਾਮ ਲੱਗੇ ਰਹਿੰਦੇ ਹਨ। ਸ਼ਹਿਰ ਦੇ ਅੰਦਰੂਨੀ ਬਾਜ਼ਾਰਾਂ ਦੀ ਸਥਿਤੀ ਵੀ ਕੋਈ ਵੱਖਰੀ ਨਹੀਂ ਹੈ। ਜੱਗੂ ਚੌਕ ਤੋਂ ਮਿੱਠਾ ਬਾਜ਼ਾਰ ਤੱਕ ਸੜਕ ਪਹਿਲਾਂ ਹੀ ਤੰਗ ਹੋਣ ਕਾਰਨ ਜਦੋਂ ਇਕੋ ਸਮੇਂ ਵੱਡੀ ਗਿਣਤੀ ਵਿਚ ਵਾਹਨ ਆ ਜਾਂਦੇ ਹਨ ਤਾਂ ਆਵਾਜਾਈ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਜਾਂਦੀ ਹੈ। ਕੁਝ ਸਮਾਂ ਪਹਿਲਾਂ ਮਿੱਠਾ ਬਾਜ਼ਾਰ ਦੇ ਦੁਕਾਨਦਾਰਾਂ ਵਲੋਂ ਵੀ ਟ੍ਰੈਫਿਕ ਜਾਮ ਦੀ ਸਮੱਸਿਆ ਤੋਂ ਤੰਗ ਆ ਕੇ ਈ-ਰਿਕਸ਼ਾ ਚਾਲਕਾਂ ਨੂੰ ਰੋਕਣ ਲਈ ਜੁਰਮਾਨਾ ਲਗਾਉਣ ਸੰਬੰਧੀ ਬੈਨਰ ਲਗਾਏ ਗਏ ਸਨ। ਇਸ ਦੇ ਬਾਵਜੂਦ ਸਮੱਸਿਆ ਦਾ ਕੋਈ ਸਥਾਈ ਹੱਲ ਨਹੀਂ ਨਿਕਲ ਸਕਿਆ। ਉੱਤਰੀ ਵਿਧਾਨ ਸਭਾ ਹਲਕੇ ’ਚ ਵੀ ਦਮੋਰੀਆ ਪੁਲ ਤੋਂ ਲੈ ਕੇ ਕਿਸ਼ਨਪੁਰਾ ਚੌਕ ਤੱਕ ਟ੍ਰੈਫਿਕ ਜਾਮ ਦੀ ਸਮੱਸਿਆ ਲਗਾਤਾਰ ਵਧ ਰਹੀ ਹੈ। ਦਮੋਰੀਆ ਪੁਲ ਦੇ ਨੇੜੇ ਵੱਡੇ ਵਾਹਨਾਂ ਦੀ ਆਵਾਜਾਈ ਕਾਰਨ ਕਈ ਵਾਰ ਜਾਮ ਲੱਗ ਜਾਂਦਾ ਹੈ। ਇਸ ਤੋਂ ਇਲਾਵਾ ਰੇਲਵੇ ਵਿਭਾਗ ਵਲੋਂ ਕੁਝ ਸਮਾਂ ਪਹਿਲਾਂ ਦਮੋਰੀਆ ਪੁਲ ਦੀਆਂ ਰੇਲ ਲਾਈਨਾਂ ਦੀਆਂ ਸਲੈਬਾਂ ਬਦਲਣ ਦਾ ਕੰਮ ਕਰਵਾਇਆ ਗਿਆ ਸੀ। ਇਸ ਕੰਮ ਤੋਂ ਬਾਅਦ ਪੁਲ ਦੇ ਹੇਠਾਂ ਤੋਂ ਲੰਘਣ ਵਾਲਾ ਰਸਤਾ ਹੋਰ ਵੀ ਤੰਗ ਹੋ ਗਿਆ ਹੈ, ਜਿਸ ਕਾਰਨ ਵਾਹਨ ਚਾਲਕਾਂ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਸਲੈਬਾਂ ਬਦਲਣ ਦਾ ਨਿਰਮਾਣ ਕਾਰਜ ਪੂਰਾ ਹੋਣ ਦੇ ਬਾਵਜੂਦ ਠੇਕੇਦਾਰ ਵਲੋਂ ਮੌਕੇ ’ਤੇ ਸਫਾਈ ਦਾ ਕੰਮ ਨਹੀਂ ਕਰਵਾਇਆ ਉਥੇ ਪਿਆ ਮਲਬਾ ਤੇ ਗੰਦਗੀ ਰਾਹਗੀਰਾਂ ਲਈ ਮੁਸ਼ਕਿਲਾਂ ਪੈਦਾ ਕਰ ਰਹੀ ਹੈ। ਇਸ ਕਾਰਨ ਨਾ ਸਿਰਫ਼ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ, ਸਗੋਂ ਇੱਥੋਂ ਲੰਘਣ ਵਾਲੇ ਲੋਕਾਂ ਨਾਲ ਹਾਦਸਾ ਵਾਪਰਨ ਦਾ ਖਦਸ਼ਾ ਵੀ ਬਣਿਆ ਰਹਿੰਦਾ ਹੈ। ਕਾਜ਼ੀ ਮੰਡੀ ਵਾਲੀ 120 ਫੁੱਟੀ ਰੋਡ ਦੇ ਪੂਰਾ ਨਾ ਹੋਣ ਕਰਕੇ ਵੀ ਇਲਾਕੇ ਵਿਚ ਜਾਮ ਲੱਗਣੇ ਵੱਡੀ ਸਮੱਸਿਆ ਬਣੇ ਹੋਏ ਹਨ। ਲੋਕਾਂ ਨੇ ਮੰਗ ਕੀਤੀ ਹੈ ਕਿ ਨਗਰ ਨਿਗਮ ਦੀ ਤਹਿਬਾਜ਼ਾਰੀ ਬ੍ਰਾਂਚ ਵਲੋਂ ਮੁੜ ਵਿਸ਼ੇਸ਼ ਕਬਜ਼ਾ ਹਟਾਓ ਮੁਹਿੰਮ ਸ਼ੁਰੂ ਕੀਤੀ ਜਾਵੇ ਤੇ ਟ੍ਰੈਫਿਕ ਪੁਲਿਸ ਨਾਲ ਤਾਲਮੇਲ ਕਰਕੇ ਈ-ਰਿਕਸ਼ਿਆਂ ਦੀ ਬੇਤਰਤੀਬ ਪਾਰਕਿੰਗ ’ਤੇ ਰੋਕ ਲਗਾਈ ਜਾਵੇ। ਇਸ ਦੇ ਨਾਲ ਹੀ ਦਮੋਰੀਆ ਪੁਲ ਹੇਠਾਂ ਸਫਾਈ ਕਰਵਾਉਣ ਤੇ ਰਸਤੇ ਨੂੰ ਆਵਾਜਾਈ ਦੇ ਯੋਗ ਬਣਾਉਣ ਲਈ ਵੀ ਤੁਰੰਤ ਕਦਮ ਚੁੱਕੇ ਜਾਣ।
Ad Position 22
No active advertisement
ਪਿਛਲੀ ਖ਼ਬਰ ਬਾਲ ਦਿਵਸ ਸੰਬੰਧੀ ਸਮਾਗਮ ਮੌਕੇ 45 ਬੱਚਿਆਂ ਤੇ 10 ਅਧਿਆਪਕਾਂ ਦਾ ਸਨਮਾਨ ਅਗਲੀ ਖ਼ਬਰ ਅੱਜ ਹਿੰਦੂ ਸਮਾਜ ਜ਼ਿਆਦਾ ਦ੍ਰਿਸ਼ਮਾਨ, ਸਵੀਕਾਰਯੋਗ ਤੇ ਸਤਿਕਾਰਯੋਗ ਸਥਿਤੀ ਵਿਚ ਹੈ-ਸਵਾਮੀ ਵਿਗਿਆਨਾਨੰਦ
Ad Position 24