13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਅਗਨੀਵੀਰ ਭਰਤੀ ਰੈਲੀ ਅੱਜ ਤੋਂ ਸਰਕਾਰੀ ਆਰਟਸ ਤੇ ਸਪੋਰਟਸ ਕਾਲਜ ਵਿਖੇ ਹੋਵੇਗੀ ਸ਼ੁਰੂ

ਜਲੰਧਰ, 13 ਨਵੰਬਰ (ਜਤਿੰਦਰ ਪੰਮੀ)-14 ਤੋਂ 22 ਨਵੰਬਰ ਤੱਕ ਸਰਕਾਰੀ ਆਰਟਸ ਤੇ ਸਪੋਰਟਸ ਕਾਲਜ ਵਿਖੇ ਹੋ ਰਹੀ ਅਗਨੀਵੀਰ ਭਰਤੀ ਰੈਲੀ-2026 ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ ਨੇ ਇੰਤਜ਼ਾਮਾਂ ਨੂੰ ਅੰਤਿਮ ਛੋਹਾਂ ਦਿੱਤੀਆਂ। ਇਸ ਮੌਕੇ ਉਨ੍ਹਾਂ ਨਾਲ ਮੇਜਰ ਜਨਰਲ ਐੱਮ.

Ad Position 21
No active advertisement
ਅਜੀਤ ਡੈਸਕ 14-11-2026
ਜਲੰਧਰ, 13 ਨਵੰਬਰ (ਜਤਿੰਦਰ ਪੰਮੀ)-14 ਤੋਂ 22 ਨਵੰਬਰ ਤੱਕ ਸਰਕਾਰੀ ਆਰਟਸ ਤੇ ਸਪੋਰਟਸ ਕਾਲਜ ਵਿਖੇ ਹੋ ਰਹੀ ਅਗਨੀਵੀਰ ਭਰਤੀ ਰੈਲੀ-2026 ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ ਨੇ ਇੰਤਜ਼ਾਮਾਂ ਨੂੰ ਅੰਤਿਮ ਛੋਹਾਂ ਦਿੱਤੀਆਂ। ਇਸ ਮੌਕੇ ਉਨ੍ਹਾਂ ਨਾਲ ਮੇਜਰ ਜਨਰਲ ਐੱਮ. ਐੱਸ. ਸੱਭਰਵਾਲ ਐੱਸ. ਐੱਮ. ਤੇ ਕਰਨਲ ਰਸ਼ਮੀ ਨਾਰਾਇਣ ਡਾਇਰੈਕਟਰ ਰਿਕਰੂਟਮੈਂਟ ਵੀ ਮੌਜੂਦ ਸਨ। ਫੌਜ ਦੇ ਅਧਿਕਾਰੀਆਂ ਨਾਲ ਭਰਤੀ ਸਥਾਨ ਦਾ ਦੌਰਾ ਕਰਦਿਆਂ ਉਨ੍ਹਾਂ ਹਦਾਇਤ ਕੀਤੀ ਕਿ ਰੈਲੀ ਵਿੱਚ ਸ਼ਾਮਿਲ ਹੋਣ ਵਾਲੇ ਉਮੀਦਵਾਰਾਂ ਦੀ ਸਹੂਲਤ ਲਈ ਪੀਣ ਵਾਲੇ ਸਾਫ਼ ਪਾਣੀ, ਬੈਠਣ ਦੀ ਵਿਵਸਥਾ, ਮੈਡੀਕਲ ਸਹਾਇਤਾ ਅਤੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਯਕੀਨੀ ਬਣਾਏ ਜਾਣ। ਡਿਪਟੀ ਡਾਇਰੈਕਟਰ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖ਼ਲਾਈ ਬਿਊਰੋ ਨੀਲਮ ਮਹੇ ਨੇ ਦੱਸਿਆ ਕਿ ਭਰਤੀ ਪ੍ਰਕਿਰਿਆ ਨੂੰ ਸੁਚਾਰੂ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਮੌਕੇ ਮੇਜਰ ਜਨਰਲ ਐਮ. ਐਸ. ਸੱਭਰਵਾਲ ਐਸ. ਐਮ. ਨੇ ਭਰਤੀ ਅਫ਼ਸਰਾਂ ਦੀ ਟੀਮ ਤੋਂ ਭਰਤੀ ਰੈਲੀ ਦੇ ਇੰਤਜ਼ਾਮ, ਜਿਵੇਂ ਰਨਿੰਗ ਟਰੈਕ, ਡੋਪ ਟੈਸਟ, ਸੀ. ਸੀ. ਟੀ. ਵੀ. ਕੈਮਰੇ ਤੇ ਹੋਰ ਲੋੜੀਂਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਕਰਨਲ ਰਸ਼ਮੀ ਨਾਰਾਇਣ ਡਾਇਰੈਕਟਰ ਰਿਕਰੂਟਮੈਂਟ ਨੇ ਦੱਸਿਆ ਕਿ ਇਸ ਸਬੰਧੀ ਸਾਰੇ ਪੁਖ਼ਤਾ ਪ੍ਰਬੰਧ ਕਰ ਲਏ ਗਏ ਹਨ।
Ad Position 22
No active advertisement
ਪਿਛਲੀ ਖ਼ਬਰ ਇੰਪਲਾਈਜ਼ ਫੈਡਰੇਸ਼ਨ ਵਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦਾ ਪ੍ਰੋਗਰਾਮ ਮੁਲਤਵੀ ਅਗਲੀ ਖ਼ਬਰ ਬਦਲ ਕੇ ਆਏ ਨਵੇਂ ਐੱਸ. ਡੀ. ਐੱਮ. ਜਲੰਧਰ-1 ਉਪਿੰਦਰਜੀਤ ਕੌਰ ਬਰਾੜ ਨੇ ਸੰਭਾਲਿਆ ਚਾਰਜ
Ad Position 24