13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

‘ਅਜੀਤ’ ਭਵਨ ਪਹੁੰਚੇ ‘ਆਪ’ ਦੇ ਉਮੀਦਵਾਰ ਨਿਤਿਨ ਕੋਹਲੀ ਤੇ ਵਿਨੀਤ ਧੀਰ

ਜਲੰਧਰ, 13 ਨਵੰਬਰ (ਜਸਪਾਲ ਸਿੰਘ)-ਵਿਧਾਨ ਸਭਾ ਹਲਕਾ ਜਲੰਧਰ ਸੈਂਟਰਲ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਿਤਿਨ ਕੋਹਲੀ ਤੇ ਜਲੰਧਰ ਉੱਤਰੀ ਤੋਂ ਪਾਰਟੀ ਦੇ ਉਮੀਦਵਾਰ ਵਨੀਤ ਧੀਰ (ਮੇਅਰ) ਪਾਰਟੀ ਟਿਕਟ ਮਿਲਣ ਉਪਰੰਤ ਵਿਸ਼ੇਸ਼ ਤੌਰ ’ਤੇ ‘ਅਜੀਤ’ ਭਵਨ ਪੁੱਜੇ, ਜਿਥੇ ਉਨ੍ਹਾਂ ਡਾ. ਬਰਜਿੰਦਰ ਸਿੰਘ ਹਮਦਰਦ ਮੁੱਖ ਸੰਪਾਦਕ ‘ਅਜੀਤ’ ਪ੍ਰਕਾਸ਼ਨ ਸਮੂਹ ਨਾਲ ਮੁਲਾਕਾਤ ਕਰਕੇ ਉਨ੍ਹਾਂ ਕੋਲੋਂ ਆਸ਼ੀਰਵਾਦ ਲਿਆ।

Ad Position 21
No active advertisement
‘ਅਜੀਤ’ ਭਵਨ ਵਿਖੇ ਗੱਲਬਾਤ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਜਲੰਧਰ ਸੈਂਟਰਲ ਹਲਕੇ ਤੋਂ ਉਮੀਦਵਾਰ ਨਿਤਿਨ ਕੋਹਲੀ ਤੇ ਜਲੰਧਰ ਉੱਤਰੀ ਤੋਂ ਉਮੀਦਵਾਰ ਵਿਨੀਤ ਧੀਰ। ਤਸਵੀਰ-ਜੀ. ਪੀ. ਸਿੰਘ 14-11-2026
ਜਲੰਧਰ, 13 ਨਵੰਬਰ (ਜਸਪਾਲ ਸਿੰਘ)-ਵਿਧਾਨ ਸਭਾ ਹਲਕਾ ਜਲੰਧਰ ਸੈਂਟਰਲ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਿਤਿਨ ਕੋਹਲੀ ਤੇ ਜਲੰਧਰ ਉੱਤਰੀ ਤੋਂ ਪਾਰਟੀ ਦੇ ਉਮੀਦਵਾਰ ਵਨੀਤ ਧੀਰ (ਮੇਅਰ) ਪਾਰਟੀ ਟਿਕਟ ਮਿਲਣ ਉਪਰੰਤ ਵਿਸ਼ੇਸ਼ ਤੌਰ ’ਤੇ ‘ਅਜੀਤ’ ਭਵਨ ਪੁੱਜੇ, ਜਿਥੇ ਉਨ੍ਹਾਂ ਡਾ. ਬਰਜਿੰਦਰ ਸਿੰਘ ਹਮਦਰਦ ਮੁੱਖ ਸੰਪਾਦਕ ‘ਅਜੀਤ’ ਪ੍ਰਕਾਸ਼ਨ ਸਮੂਹ ਨਾਲ ਮੁਲਾਕਾਤ ਕਰਕੇ ਉਨ੍ਹਾਂ ਕੋਲੋਂ ਆਸ਼ੀਰਵਾਦ ਲਿਆ। ਇਸ ਮੌਕੇ ਡਾ. ਬਰਜਿੰਦਰ ਸਿੰਘ ਹਮਦਰਦ ਨੇ ਦੋਵਾਂ ਉਮੀਦਵਾਰਾਂ ਨੂੰ ਟਿਕਟ ਮਿਲਣ ’ਤੇ ਵਧਾਈ ਦਿੰਦੇ ਹੋਏ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ। ਡਾ. ਹਮਦਰਦ ਨੇ ਦੋਵਾਂ ਉਮੀਦਵਾਰਾਂ ਨਿਤਿਨ ਕੋਹਲੀ ਤੇ ਵਨੀਤ ਧੀਰ ਨੂੰ ਲੋਕ ਸੇਵਾ ਦੀ ਭਾਵਨਾ ਨਾਲ ਕੰਮ ਕਰਨ ਲਈ ਪ੍ਰੇਰਦਿਆਂ ਕਿਹਾ ਕਿ ਬੇਸ਼ੱਕ ਦੋਵੇਂ ਆਗੂ ਪਿਛਲੇ ਲੰਬੇ ਸਮੇਂ ਤੋਂ ਸਿਆਸਤ ਤੇ ਲੋਕ ਸੇਵਾ ਦੇ ਮਿਸ਼ਨ ਨਾਲ ਜੁੜੇ ਹੋਏ ਹਨ ਪਰ ਹੁਣ ਪਾਰਟੀ ਵਲੋਂ ਉਮੀਦਵਾਰ ਬਣਾਏ ਜਾਣ ਨਾਲ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਹੋਰ ਵਧ ਗਈਆਂ ਹਨ ਤੇ ਅਜਿਹੇ ’ਚ ਉਨ੍ਹਾਂ ਨੂੰ ਹੁਣ ਹੋਰ ਸ਼ਿੱਦਤ ਤੇ ਮਿਹਨਤ ਨਾਲ ਕੰਮ ਕਰਨ ਦੀ ਲੋੜ ਹੈ। ਇਸ ਮੌਕੇ ਨਿਤਿਨ ਕੋਹਲੀ ਤੇ ਵਨੀਤ ਧੀਰ ਨੇ ਵੀ ਡਾ. ਬਰਜਿੰਦਰ ਸਿੰਘ ਹਮਦਰਦ ਨਾਲ ਹੋਈ ਮੁਲਾਕਾਤ ਨੂੰ ਆਪਣੇ ਲਈ ਇਕ ਮਹੱਤਵਪੂਰਨ ਤੇ ਯਾਦਗਾਰੀ ਮੌਕਾ ਦੱਸਦੇ ਹੋਏ ਕਿਹਾ ਕਿ ਡਾ. ਹਮਦਰਦ ਨਾਲ ਮੁਲਾਕਾਤ ਹਰ ਵਾਰ ਉਨ੍ਹਾਂ ਨੂੰ ਨਵੀਂ ਊਰਜਾ ਤੇ ਉਤਸ਼ਾਹ ਦਿੰਦੀ ਹੈ ਤੇ ਉਹ ਹੁਣ ਹੋਰ ਵੀ ਤਕੜੇ ਹੋ ਕੇ ਚੋਣ ਮੁਹਿੰਮ ਨੂੰ ਚਲਾਉਣਗੇ। ਇਸ ਮੌਕੇ ਉਨ੍ਹਾਂ ਡਾ. ਹਮਦਰਦ ਨਾਲ ਆਪਣੇ ਸਿਆਸੀ ਤਜ਼ਰਬੇ ਤੇ ਚੋਣ ਰਣਨੀਤੀ ਸੰਬੰਧੀ ਵਿਚਾਰ-ਵਟਾਂਦਰਾ ਕਰਦਿਆਂ ਭਰੋਸਾ ਦਿੱਤਾ ਕਿ ਉਹ ਆਪਣੇ ਲੋਕ ਸੇਵਾ ਦੇ ਮਿਸ਼ਨ ਨੂੰ ਹਰ ਹਾਲ ’ਚ ਕਾਇਮ ਰੱਖਣਗੇ ਤੇ ਲੋਕ ਮੁੱਦਿਆਂ ਨੂੰ ਹੀ ਆਪਣੀ ਚੋਣ ਮੁਹਿੰਮ ਦਾ ਆਧਾਰ ਬਣਾਉਣਗੇ। ਇਸ ਮੌਕੇ ਨਿਤਿਨ ਕੋਹਲੀ ਤੇ ਵਨੀਤ ਧੀਰ ਨੇ ਆਪੋ-ਆਪਣੇ ਵਿਧਾਨ ਸਭਾ ਹਲਕਿਆਂ ਦੀ ਮੌਜੂਦਾ ਸਥਿਤੀ, ਲੋਕਾਂ ਦੀਆਂ ਉਮੀਦਾਂ ਤੇ ਇਲਾਕੇ ਦੇ ਵਿਕਾਸ ਨਾਲ ਜੁੜੇ ਵੱਖ-ਵੱਖ ਮੁੱਦਿਆਂ ਬਾਰੇ ਗੱਲ ਕਰਦਿਆਂ ਦਾਅਵਾ ਕੀਤਾ ਕਿ ਲੋਕ ‘ਆਪ’ ਸਰਕਾਰ ਵਲੋਂ ਕਰਵਾਏ ਵਿਕਾਸ ਕੰਮਾਂ ਅਤੇ ਲੋਕ ਭਲਾਈ ਦੀਆਂ ਸਕੀਮਾਂ ਤੋਂ ਬਹੁਤ ਖੁਸ਼ ਹਨ ਤੇ ਉਨ੍ਹਾਂ ਵਲੋਂ ਦੁਬਾਰਾ ਸਰਕਾਰ ਦੇ ਹੱਕ ’ਚ ਵੋਟ ਪਾਈ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਚੋਣਾਂ ਨੂੰ ਲੈ ਕੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਇਆ ਜਾ ਰਿਹਾ ਹੈ ਅਤੇ ਵੱਖ-ਵੱਖ ਵਰਗਾਂ ਦੇ ਲੋਕਾਂ ਨਾਲ ਮੁਲਾਕਾਤਾਂ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਲਏ ਜਾ ਰਹੇ ਹਨ। ਨਿਤਿਨ ਕੋਹਲੀ ਨੇ ਆਪਣੇ ਹਲਕੇ ਦੀਆਂ ਤਰਜੀਹਾਂ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਇਲਾਕੇ ਦੇ ਸਰਬਪੱਖੀ ਵਿਕਾਸ, ਬੁਨਿਆਦੀ ਸਹੂਲਤਾਂ ਵਿਚ ਸੁਧਾਰ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਕੀਤਾ ਜਾਵੇਗਾ। ਇਸੇ ਤਰ੍ਹਾਂ ਜਲੰਧਰ ਉੱਤਰੀ ਤੋਂ ਉਮੀਦਵਾਰ ਵਨੀਤ ਧੀਰ ਨੇ ਵੀ ਆਪਣੇ ਹਲਕੇ ਨਾਲ ਸੰਬੰਧਤ ਮੁੱਦਿਆਂ ਬਾਰੇ ਗੱਲ ਕਰਦਿਆਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਨਾ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕਰਨਾ ਉਨ੍ਹਾਂ ਦੀ ਪਹਿਲ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਵਿਦੇਸ਼ ਬੈਠੇ ਸਾਹਿਲ ਨੇ ਹੀ ਚਲਵਾਈਆਂ ਸਨ ਸਾਹਿਲ ’ਤੇ ਗੋਲੀਆਂ, ਤਿੰਨ ਸ਼ੂਟਰ ਕਾਬੂ ਅਗਲੀ ਖ਼ਬਰ ਯੂਨਾਈਟਿਡ ਪੰਜਾਬੀਜ਼ ਫਾਊਂਡੇਸ਼ਨ ਨੇ ਦਿੱਤੀ ਵਿਦਿਆਰਥਣ ਦੀ ਕਾਲਜ ਦੀ ਫੀਸ
Ad Position 24