13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਸੰਯੁਕਤ ਕਿਸਾਨ ਮੋਰਚੇ ਵਲੋਂ ਰੇਲ ਤੇ ਸੜਕੀ ਆਵਾਜਾਈ ਜਾਮ ਕਰਨ ਸੰਬੰਧੀ ਸਰਕਾਰ ਨੂੰ 18 ਤੱਕ ਦਾ ਅਲਟੀਮੇਟਮ

ਜਲੰਧਰ, 13 ਨਵੰਬਰ (ਜਸਪਾਲ ਸਿੰਘ)-ਗੰਨੇ ਦਾ ਭਾਅ 500 ਰੁਪਏ ਪ੍ਰਤੀ ਕੁਇੰਟਲ ਐਲਾਨਣ, ਕਿਸਾਨਾਂ ਦੀ ਬਕਾਇਆ ਰਾਸ਼ੀ ਜਾਰੀ ਕਰਨ ਤੇ ਮੰਡੀਆਂ ਵਿਚ ਰੁਲ ਰਹੇ ਝੋਨੇ ਦੀ ਤੁਰੰਤ ਖਰੀਦ ਸ਼ੁਰੂ ਕਰਵਾਉਣ ਸਮੇਤ ਕਿਸਾਨਾਂ ਦੀਆਂ ਹੋਰਨਾਂ ਸੰਬੰਧੀ ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਵਲੋਂ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ 18 ਨਵੰਬਰ ਤੱਕ ਦਾ ਅਲਟੀਮੇਟਮ ਦਿੱਤਾ ਗਿਆ ਹੈ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਨਿਰਧਾਰਤ ਸਮੇਂ ਤੱਕ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ 20 ਨਵੰਬਰ ਤੋਂ ਧੰਨੋਵਾਲੀ ਰੇਲਵੇ ਫਾਟਕ ’ਤੇ ਅਣਮਿੱਥੇ ਸਮੇਂ ਲਈ ਸੜਕ ਤੇ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਜਾਵੇਗਾ।

Ad Position 21
No active advertisement
ਅਜੀਤ ਡੈਸਕ 14-11-2026
ਜਲੰਧਰ, 13 ਨਵੰਬਰ (ਜਸਪਾਲ ਸਿੰਘ)-ਗੰਨੇ ਦਾ ਭਾਅ 500 ਰੁਪਏ ਪ੍ਰਤੀ ਕੁਇੰਟਲ ਐਲਾਨਣ, ਕਿਸਾਨਾਂ ਦੀ ਬਕਾਇਆ ਰਾਸ਼ੀ ਜਾਰੀ ਕਰਨ ਤੇ ਮੰਡੀਆਂ ਵਿਚ ਰੁਲ ਰਹੇ ਝੋਨੇ ਦੀ ਤੁਰੰਤ ਖਰੀਦ ਸ਼ੁਰੂ ਕਰਵਾਉਣ ਸਮੇਤ ਕਿਸਾਨਾਂ ਦੀਆਂ ਹੋਰਨਾਂ ਸੰਬੰਧੀ ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਵਲੋਂ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ 18 ਨਵੰਬਰ ਤੱਕ ਦਾ ਅਲਟੀਮੇਟਮ ਦਿੱਤਾ ਗਿਆ ਹੈ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਨਿਰਧਾਰਤ ਸਮੇਂ ਤੱਕ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ 20 ਨਵੰਬਰ ਤੋਂ ਧੰਨੋਵਾਲੀ ਰੇਲਵੇ ਫਾਟਕ ’ਤੇ ਅਣਮਿੱਥੇ ਸਮੇਂ ਲਈ ਸੜਕ ਤੇ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਇਸ ਸੰਬੰਧੀ ਅੱਜ ਸੰਯੁਕਤ ਕਿਸਾਨ ਮੋਰਚੇ ਵਿਚਲੀਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਐੱਸ. ਪੀ. ਗੁਰਪ੍ਰੀਤ ਸਿੰਘ ਗਿੱਲ ਤੇ ਮੁੱਖ ਮੰਤਰੀ ਦੇ ਓ. ਐੱਸ. ਡੀ. ਰਾਜਮਨਦੀਪ ਕੌਰ ਨੂੰ ਮੰਗ-ਪੱਤਰ ਸੌਂਪਿਆ। ਇਸ ਸੰਬੰਧੀ ਕਿਸਾਨ ਆਗੂਆਂ ਜੰਗਵੀਰ ਸਿੰਘ ਚੌਹਾਨ ਤੇ ਬਲਵਿੰਦਰ ਸਿੰਘ ਮੱਲ੍ਹੀਨੰਗਲ ਨੇ ਕਿਹਾ ਕਿ ਨਵੰਬਰ ਮਹੀਨੇ ਦੇ ਅਖੀਰ ਵਿਚ ਖੰਡ ਮਿੱਲਾਂ ਚਾਲੂ ਹੋ ਜਾਂਦੀਆਂ ਹਨ ਪਰ ਪੰਜਾਬ ਸਰਕਾਰ ਵਲੋਂ ਅਜੇ ਤੱਕ ਗੰਨੇ ਦਾ ਨਵਾਂ ਰੇਟ ਨਹੀਂ ਐਲਾਨਿਆ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਗੰਨੇ ਦਾ ਭਾਅ 416 ਰੁਪਏ ਪ੍ਰਤੀ ਕੁਇੰਟਲ ਸੀ, ਜਦਕਿ ਇਸ ਵਾਰ ਕਿਸਾਨਾਂ ਦੀਆਂ ਵਧੀਆਂ ਲਾਗਤਾਂ ਨੂੰ ਦੇਖਦਿਆਂ ਸਰਕਾਰ ਨੂੰ ਗੰਨੇ ਦਾ ਭਾਅ 500 ਰੁਪਏ ਪ੍ਰਤੀ ਕੁਇੰਟਲ ਐਲਾਨਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਮੰਗ ਕੀਤੀ ਕਿ ਸਹਿਕਾਰੀ ਖੰਡ ਮਿੱਲਾਂ ਦੀ ਤਰਜ਼ ’ਤੇ ਪ੍ਰਾਈਵੇਟ ਖੰਡ ਮਿੱਲਾਂ ਵਿਚ ਵੀ ‘ਇਕ ਕਾਊਂਟਰ, ਇਕ ਪੇਮੈਂਟ’ ਦਾ ਫਾਰਮੂਲਾ ਲਾਗੂ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਿਛਲੇ ਸੀਜ਼ਨ ਦੌਰਾਨ ਪ੍ਰਾਈਵੇਟ ਖੰਡ ਮਿੱਲਾਂ ਨਾਲ ਸੰਬੰਧਤ ਕਰੀਬ ਸਾਢੇ ਸੱਤ ਕਰੋੜ ਰੁਪਏ ਦੀ ਸਬਸਿਡੀ ਦੀ ਰਕਮ ਅਜੇ ਤੱਕ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੇ ਖਾਤਿਆਂ ਵਿਚ ਨਹੀਂ ਪਾਈ ਗਈ। ਇਸ ਤੋਂ ਇਲਾਵਾ ਫਗਵਾੜਾ ਖੰਡ ਮਿੱਲ ਵਲੋਂ ਸਾਲ 2020-21 ਦੀ ਕਰੀਬ 28 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਤੇ ਸਾਲ 2025-26 ਦੀ 68.50 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਬਣਦੀ 18 ਕਰੋੜ 93 ਲੱਖ ਰੁਪਏ ਦੀ ਰਕਮ ਵੀ ਕਿਸਾਨਾਂ ਦੇ ਖਾਤਿਆਂ ਵਿਚ ਜਮ੍ਹਾਂ ਨਹੀਂ ਕਰਵਾਈ ਗਈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਦੀ ਇਹ ਬਕਾਇਆ ਰਾਸ਼ੀ ਬਿਨਾਂ ਦੇਰੀ ਜਾਰੀ ਕੀਤੀ ਜਾਵੇ। ਕਿਸਾਨ ਆਗੂਆਂ ਨੇ ਝੋਨੇ ਦੀ ਖਰੀਦ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਖਰੀਦ ਬੰਦ ਕਰ ਦਿੱਤੀ ਗਈ ਹੈ, ਜਦਕਿ ਸੂਬੇ ਦੇ ਕਈ ਜ਼ਿਲ੍ਹਿਆਂ ਦੀਆਂ ਮੰਡੀਆਂ ਵਿਚ ਅਜੇ ਵੀ ਕਿਸਾਨਾਂ ਦਾ ਝੋਨਾ ਪਿਆ ਹੈ। ਇਸ ਮੌਕੇ ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਬਲਵਿੰਦਰ ਸਿੰਘ ਰਾਜੂ ਔਲਖ, ਬੀਕੇਯੂ ਲੱਖੋਵਾਲ ਦੇ ਹਰਮਿੰਦਰ ਸਿੰਘ ਖਹਿਰਾ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੰਤੋਖ ਸਿੰਘ ਸੰਧੂ, ਆਲ ਇੰਡੀਆ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਅਰੋੜਾ, ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ, ਜਨਰਲ ਸਕੱਤਰ ਰਜਿੰਦਰ ਸਿੰਘ, ਮੀਤ ਪ੍ਰਧਾਨ ਰਣਜੀਤ ਸਿੰਘ ਬਾਜਵਾ ਤੋਂ ਇਲਾਵਾ ਬਲਵੀਰ ਸਿੰਘ ਸੋਹੀਆ, ਸੁਖਵਿੰਦਰ ਸਿੰਘ ਡਰਾਵਾ, ਸਤਪਾਲ ਸਿੰਘ ਮਿਰਜਾਪੁਰ, ਸੁਰਜੀਤ ਸਿੰਘ, ਬਲਜੀਤ ਸਿੰਘ, ਜਸਵੰਤ ਸਿੰਘ, ਅਮਰੀਕ ਸਿੰਘ, ਕਸ਼ਮੀਰ ਸਿੰਘ, ਬਲਜੀਤ ਸਿੰਘ ਘੋੜਾ ਵਾਹੀ, ਰਜਿੰਦਰ ਪਾਲ ਸਿੰਘ ਧਾਲੀਵਾਲ, ਗੁਰਵਿੰਦਰ ਸਿੰਘ ਅਤੇ ਹੋਰ ਕਿਸਾਨ ਆਗੂ ਹਾਜ਼ਰ ਸਨ ।
Ad Position 22
No active advertisement
ਅਗਲੀ ਖ਼ਬਰ ਜ਼ਿਲ੍ਹੇ ਦੀਆਂ ਮੰਡੀਆਂ ’ਚ ਅੱਜ ਨਹੀਂ ਹੋਈ ਝੋਨੇ ਦੀ ਆਮਦ, ਹੁਣ ਤੱਕ ਪੁੱਜਾ 11.58 ਲੱਖ ਮੀਟ੍ਰਿਕ ਟਨ ਝੋਨਾ
Ad Position 24